ਆਬਕਾਰੀ/ਪੁਲਸ ਦੀ ਛਾਪੇਮਾਰੀ ’ਚ ਮਾਸਟਰਮਾਈਂਡ ‘ਕਾਲੀ’ ਗ੍ਰਿਫ਼ਤਾਰ, ਸ਼ਰਾਬ ਤੇ ਹੋਰ ਸਮੱਗਰੀ ਬਰਾਮਦ
Friday, May 10, 2024 - 02:34 PM (IST)

ਅੰਮ੍ਰਿਤਸਰ (ਇੰਦਰਜੀਤ)-ਜ਼ਿਲ੍ਹਾ ਆਬਕਾਰੀ ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ ਕੀਤੀ ਹੈ। ਇਸ ਬਰਾਮਦਗੀ ਵਿਚ 1300 ਲਿਟਰ ਨਾਜਾਇਜ਼ ਸ਼ਰਾਬ, 5 ਪਲਾਸਟਿਕ ਦੇ ਡਰੰਮ, ਦੋ ਲੋਹੇ ਦੇ ਡਰੰਮ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਆਬਕਾਰੀ ਵਿਭਾਗ ਤੇ ਪੁਲਸ ਨੇ ਸਾਂਝੀ ਕਾਰਵਾਈ ਵਿਚ ਸ਼ਰਾਬ ਬਣਾਉਣ ਵਾਲੇ ਮਾਸਟਰਮਾਈਂਡ ‘ਕਾਲੀ’ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਉਸ ਦਾ ਸਾਥੀ ਅਕਸ਼ਦੀਪ ਸਿੰਘ ਫ਼ਰਾਰ ਹੋਣ ਵਿਚ ਕਾਮਯਾਬ ਰਿਹਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸੰਧੂ ਨੇ ਦਾਖ਼ਲ ਕਰਵਾਇਆ ਨਾਮਜ਼ਦਗੀ ਪੱਤਰ
ਜਾਣਕਾਰੀ ਅਨੁਸਾਰ ਆਬਕਾਰੀ ਵਿਭਾਗ ਦੇ ਸਹਾਇਕ ਕਮਿਸ਼ਨਰ ਸੁਖਵਿੰਦਰ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਖਾਸਾ ਚੌਕੀ ਅਧੀਨ ਆਉਂਦੇ ਇਲਾਕਿਆਂ ਵਿਚ ਕੁਝ ਲੋਕ ਨਾਜਾਇਜ਼ ਤੌਰ ’ਤੇ ਸ਼ਰਾਬ ਬਣਾਉਣ ਦਾ ਕੰਮ ਕਰਦੇ ਹਨ। ਸਾਮਾਨ ਬਣਾ ਕੇ ਇਹ ਲੋਕ ਸ਼ਹਿਰੀ ਖੇਤਰਾਂ ਵਿਚ ਵੇਚ ਰਹੇ ਹਨ। ਇਸ ਕਾਰਨ ਸਰਕਾਰ ਵਲੋਂ ਖੋਲੇ ਗਏ ਠੇਕਿਆਂ ਦੀ ਸੇਲ ਵੀ ਖਰਾਬ ਹੁੰਦੀ ਹੈ ਤੇ ਇਹ ਸਮੱਗਰੀ ਸਿਹਤ ਲਈ ਵੀ ਹਾਨੀਕਾਰਕ ਹੈ।
ਇਹ ਵੀ ਪੜ੍ਹੋ- ਗਰਮੀ ਨਾਲ ਬੇਹਾਲ ਹੋਏ ਲੋਕ, 42 ਡਿਗਰੀ ਤੱਕ ਪੁਹੰਚਿਆ ਗੁਰਦਾਸਪੁਰ ਦਾ ਤਾਪਮਾਨ
ਸਹਾਇਕ ਕਮਿਸ਼ਨਰ ਨੂੰ ਮਿਲੀ ਸੂਚਨਾ ’ਤੇ ਜਾਰੀ ਨਿਰਦੇਸ਼ ਅਨੁਸਾਰ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਆਬਕਾਰੀ ਅਫਸਰ ਅੰਮ੍ਰਿਤਸਰ-3 ਇੰਦਰਵੀਰ ਸਿੰਘ ਵਲੋਂ ਇੰਸਪੈਕਟਰ ਮਨਜੀਤ ਸਿੰਘ ਢੀਂਡਸਾ ਨੂੰ ਛਾਪੇਮਾਰੀ ਕਰਨ ਲਈ ਕਿਹਾ। ਇੱਥੋਂ ਤੱਕ ਅਰਸ਼ਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਕਾਲੀ ਸਿੰਘ ਪੁੱਤਰ ਸੁਖਦੇਵ ਸਿੰਘ ਦੇ ਘਰੋਂ ਉਕਤ ਸਾਮਾਨ ਬਰਾਮਦ ਹੋਇਆ। ਥਾਣਾ ਘਰਿੰਡਾ ਵਿਚ ਅਰਸ਼ਦੀਪ ਸਿੰਘ ਅਤੇ ਕਾਲੀ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਸਹਾਇਕ ਕਮਿਸ਼ਨਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਪਦਾਰਥਾਂ ਨੂੰ ਪਾਰਦਰਸ਼ਤਾ ਦੇ ਨਾਲ ਨਸ਼ਟ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਸਮੱਗਲਾਂ ਖਿਲਾਫ ਮੁਹਿੰਮ ਜਾਰੀ ਰਹੇਗੀ।
ਇਹ ਵੀ ਪੜ੍ਹੋ- ਹਾਈ ਕੋਰਟ ਦਾ ਅਹਿਮ ਫੈਸਲਾ, ਮੁਸਲਮਾਨਾਂ ਨੂੰ ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿਣ ਦਾ ਅਧਿਕਾਰ ਨਹੀਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8