ਪਾਕਿ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾਣ : ਕਾਰਜਕਾਰੀ ਪ੍ਰਧਾਨ ਮੰਤਰੀ ਕੱਕੜ
Tuesday, Nov 07, 2023 - 04:39 PM (IST)
ਗੁਰਦਾਸਪੁਰ (ਵਿਨੋਦ) : ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਰ-ਉਲ-ਹੱਕ ਕੱਕੜ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਦੇਸ਼ ਵਿਚ ਆਪਣੇ ਧਾਰਮਿਕ ਤਿਉਹਾਰਾਂ ਵਿਚ ਸ਼ਾਮਲ ਹੋਣ ਦੇ ਚਾਹਵਾਨ ਸਿੱਖ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ। ਪ੍ਰਧਾਨ ਮੰਤਰੀ ਪਾਕਿਸਤਾਨ ਸਿੱਖ ਸ਼ਰਧਾਲੂਆਂ ਨੂੰ ਦਿੱਤੀਆਂ ਜਾਂਦੀਆਂ ਵੀਜ਼ਾ ਸਹੂਲਤਾਂ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਸਾਲ ਭਰ ਮਨਾਏ ਜਾਂਦੇ ਸਿੱਖ ਤਿਉਹਾਰਾਂ ਅਤੇ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕਰਨ ਦੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ ਗਿਆ।
ਇਹ ਵੀ ਪੜ੍ਹੋ- ਹੱਥ-ਮੂੰਹ ਸਾੜ ਕੇ ਸਕੂਲ ਆਉਣ ਵਾਲੇ ਬੱਚਿਆਂ ਨੂੰ ਮਿਲੇਗਾ ਇਨਾਮ, ਚਰਚਾ ਦਾ ਵਿਸ਼ਾ ਬਣੀ ਅਧਿਆਪਕ ਦੀ ਇਹ ਪੋਸਟ
ਸਰਹੱਦ ਪਾਰਲੇ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਕੱਕੜ ਨੇ ਕਿਹਾ ਕਿ ਆਪਣੇ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਦੇਸ਼ ’ਚ ਆਉਣ ਵਾਲੇ ਸਿੱਖ ਸ਼ਰਧਾਲੂ ਪਾਕਿਸਤਾਨ ’ਚ ਮਹਿਮਾਨ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿੱਖ ਸ਼ਰਧਾਲੂਆਂ ਨੂੰ ਆਪਣੀਆਂ ਧਾਰਮਿਕ ਰਸਮਾਂ ਨਿਭਾਉਣ ਅਤੇ ਉਨ੍ਹਾਂ ਦੇ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਸਿਸਟਮ ’ਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦੇ ਹੋਏ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬੇਖੌਫ਼ ਹੋਏ ਲੁਟੇਰੇ, ਦੁਕਾਨਦਾਰ ਕੋਲੋਂ ਲੱਖਾਂ ਰੁਪਏ ਲੁੱਟੇ ਹੋਏ ਫ਼ਰਾਰ, ਵਾਰਦਾਤ cctv 'ਚ ਕੈਦ
ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਗ੍ਰਹਿ ਮੰਤਰਾਲੇ ਨੇ ਮੀਟਿੰਗ ਨੂੰ ਸਿੱਖਾਂ ਲਈ ਵੀਜ਼ਾ ਸਹੂਲਤਾਂ, ਵੀਜ਼ਾ ਜਾਰੀ ਕਰਨ ਲਈ ਲੋੜੀਂਦੀ ਸਮਾਂ ਮਿਆਦ, ਕਰਤਾਰਪੁਰ ਲਾਂਘੇ ਦੇ ਪ੍ਰਬੰਧਕੀ ਮਾਮਲਿਆਂ ਅਤੇ ਸਿੱਖਾਂ ਦੇ ਸਾਲਾਨਾ ਤਿਉਹਾਰਾਂ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਕੱਕੜ ਨੇ ਅਧਿਕਾਰੀਆਂ ਨੂੰ ਕਰਤਾਰਪੁਰ ਲਾਂਘੇ ਜਾਂ ਹੋਰ ਦੇਸ਼ਾਂ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਦੀ ਸਹੂਲਤ ਲਈ ਇਕ ਵਿਆਪਕ ਰਣਨੀਤੀ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ- SGPC ਚੋਣਾਂ : ਸ਼੍ਰੋਮਣੀ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਐਲਾਨਿਆ ਉਮੀਦਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8