ਮੇਅਰ ਨੇ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਬੈਠਕ, ਦੀਵਾਲੀ ਤੋਂ ਪਹਿਲਾਂ ਦਿੱਤੀਆਂ ਹਦਾਇਤਾਂ
Thursday, Oct 16, 2025 - 11:53 AM (IST)

ਅੰਮ੍ਰਿਤਸਰ (ਰਮਨ)-ਦੀਵਾਲੀ ਦੀਆਂ ਤਿਆਰੀਆਂ ਨੂੰ ਲੈ ਕੇ ਮੇਅਰ ਜਤਿੰਦਰ ਸਿੰਘ ਭਾਟੀਆ ਨੇ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਇਕ ਅਹਿਮ ਬੈਠਕ ਕੀਤੀ, ਜਿਸ ਵਿਚ ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਵੀ ਮੌਜੂਦ ਸਨ। ਇਸ ਦੌਰਾਨ ਮੇਅਰ ਭਾਟੀਆ ਵੱਲੋਂ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਕਿ ਦੀਵਾਲੀ ਦੇ ਤਿਉਹਾਰ ਮੌਕੇ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਅਤੇ ਨਗਰ ਨਿਗਮ ਦੀ ਬਣਦੀ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਸਾਰੇ ਵਿਭਾਗ ਆਪਣੀ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਦੀ ਦੀਵਾਲੀ ਦੀ ਖਾਸ ਅਹਿਮੀਅਤ ਹੈ। ਇਸ ਲਈ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਇੱਥੇ ਵੱਡੀ ਗਿਣਤੀ ਵਿਚ ਸ਼ਰਧਾਲੂ ਆਉਂਦੇ ਹਨ।
ਇਹ ਵੀ ਪੜ੍ਹੋ- ਚਾਰ ਮਹੀਨੇ ਪਹਿਲਾਂ ਖੁਸ਼ੀ-ਖੁਸ਼ੀ ਡੋਲੀ 'ਚ ਤੋਰੀ ਸੀ ਧੀ, ਕਦੇ ਸੋਚਿਆ ਨਾ ਸੀ ਹੋਵੇਗਾ ਇਹ ਕੁਝ
ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੋਇਆ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ਦੀ ਦਿਨ ਵਿਚ ਦੋ ਵਾਰ ਸਫਾਈ ਅਤੇ ਰਾਤ ਦੀ ਵੱਖਰੇ ਤੌਰ ’ਤੇ ਸਫਾਈ ਕਰਵਾਈ ਜਾਵੇ। ਇਸ ਦੌਰਾਨ ਉਨ੍ਹਾਂ ਨੇ ਫਾਇਰ ਬ੍ਰਿਗੇਡ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ 24 ਘੰਟੇ ਚੌਕਸ ਰਹਿਣ ਤਾਂ ਜੋ ਸ਼ਹਿਰ ਵਿਚ ਵਾਪਰਨ ਵਾਲੀ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਸੀਵਰੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰ ਸੀਵਰੇਜ ਪ੍ਰਣਾਲੀ ਨੂੰ ਚੁਸਤ-ਦਰੁਸਤ ਰੱਖਿਆ ਜਾਵੇ।
ਇਹ ਵੀ ਪੜ੍ਹੋ- BSF ਦੀ ਵੱਡੀ ਕਾਰਵਾਈ, 200 ਡਰੋਨ, 1500 ਕਰੋੜ ਦੀ ਹੈਰੋਇਨ ਸਣੇ 203 ਸਮੱਗਲਰ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8