ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਲਗਾਏ ਗਏ ਮੈਡੀਕਲ ਕੈਂਪ, ਭਾਰੀ ਸੰਖਿਆ ''ਚ ਲੋਕਾਂ ਨੇ ਲਿਆ ਲਾਹਾ: ਮੰਤਰੀ ਕਟਾਰੂਚੱਕ
Monday, Sep 22, 2025 - 06:28 PM (IST)

ਪਠਾਨਕੋਟ/ਬਮਿਆਲ(ਹਰਜਿੰਦਰ ਸਿੰਘ ਗੋਰਾਇਆ)- ਹੜ੍ਹਾਂ ਤੋਂ ਬਾਅਦ ਬੀਮਾਰੀਆਂ ਨੂੰ ਠੱਲ੍ਹ ਪਾਉਣ ਲਈ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਮੈਗਾ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਸਿਹਤ ਵਿਭਾਗ ਵੱਲੋਂ ਲਗਾਏ ਗਏ ਮੈਡੀਕਲ ਕੈਂਪਾਂ ਦਾ ਦੌਰਾਨ ਕੀਤਾ ।
ਇਹ ਵੀ ਪੜ੍ਹੋ- ਪੰਜਾਬ 'ਚ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਨੂੰ ਲੈ ਕੇ ਵੱਡੀ ਖ਼ਬਰ, ਬਦਲੇ ਗਏ ਨਿਯਮ
ਇਸ ਮੌਕੇ ਜਾਣਕਾਰੀ ਦਿੰਦਿਆਂ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਭੋਆ ਦੇ ਬਹੁਤ ਸਾਰੇ ਖੇਤਰ ਅੰਦਰ ਹੜ੍ਹਾਂ ਦੀ ਕੁਦਰਤੀ ਮਾਰ ਹੇਠ ਵੱਡਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਹੁਣ ਬੀਮਾਰੀਆਂ ਫੈਲਣ ਦਾ ਵੀ ਖ਼ਦਸ਼ਾ ਨਜ਼ਰ ਆ ਰਿਹਾ ਹੈ। ਇਸ ਲਈ ਵਿਧਾਨ ਸਭਾ ਹਲਕਾ ਭੋਆ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਲਗਾਤਾਰ ਮੈਡੀਕਲ ਕੈਂਪ ਲਗਾ ਕੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਲੋਕਾਂ ਨੂੰ ਫ੍ਰੀ ਦਵਾਈਆਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਆ ਰਿਹਾ ਬਦਲਾਅ, ਅਕਤੂਬਰ ਤੋਂ ਸ਼ੁਰੂ ਹੋਵੇਗੀ...
ਉਨ੍ਹਾਂ ਕਿਹਾ ਕਿ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਹੜ੍ਹ ਪ੍ਰਭਾਵਿਤ ਪਿੰਡ ਜੈਨਪੁਰ, ਕਿੱਲਪੁਰ, ਢੀਂਡਾ ਅਤੇ ਪਿੰਡ ਪਲਾਹ ਅੰਦਰ ਮੈਗਾ ਮੈਡੀਕਲ ਕੈਂਪ ਲਗਾਏ ਗਏ ਹਨ। ਇਨ੍ਹਾਂ ਕੈਂਪਾਂ ਤੋਂ ਸੈਕੜਾਂ ਲੋਕਾਂ ਨੇ ਅਪਣੀ ਜਾਂਚ ਕਰਵਾਈ ਅਤੇ ਸਿਹਤ ਵਿਭਾਗ ਵੱਲੋਂ ਫ੍ਰੀ ਦਵਾਈਆਂ ਵੀ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਦੇ ਸਹਿਯੋਗ ਨਾਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਤਾਰ ਪਿੰਡਾਂ ਅੰਦਰ ਸਫਾਈ ਕੈਂਪ ਲਗਾਏ ਜਾ ਰਹੇ ਹਨ, ਫੋਗਿੰਗ ਕੀਤੀ ਜਾ ਰਹੀ ਹੈ ਜਿੱਥੇ ਪਾਣੀ ਦਾ ਠਹਿਰਾਓ ਹੈ ਉੱਥੇ ਸਪ੍ਰੇ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਾਅਦ ਡੇਂਗੂ ਵਰਗੀਆਂ ਬੀਮਾਰੀਆਂ ਨਾ ਫੈਲਣ ਇਸ ਲਈ ਪਿੰਡਾਂ ਅੰਦਰ ਸਾਫ ਸਫਾਈ ਦੀਆਂ ਗਤੀਵਿਧੀਆਂ ਤੇਜ਼ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ-ਹੜ੍ਹਾਂ ਮਗਰੋਂ ਪਠਾਨਕੋਟ 'ਚ ਤਬਾਹੀ ਦਾ ਮੰਜਰ, ਰੇਤਾਂ ਖੋਦ ਕੇ ਘਰਾਂ ਨੂੰ ਲੱਭ ਰਹੇ ਪੀੜਤਾਂ ਦੀ ਸੁਣੋ ਹੱਡਬੀਤੀ
ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰ ਅੰਦਰ ਪਹਿਲੇ ਦਿਨ ਤੋਂ ਹੀ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਲਗਾਤਾਰ ਲੋਕਾਂ ਨਾਲ ਸੰਪਰਕ ਕਰਕੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਸਾਫ ਸਫਾਈ ਬਣਾਈ ਰੱਖਣ ਦੇ ਲਈ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਹੜ੍ਹ ਪ੍ਰਭਾਵਿਤ ਪਰਿਵਾਰ ਨਾਲ ਹੈ ਅਤੇ ਕਿਸੇ ਕਿਸਮ ਦੀ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਮੌਕੇ 'ਤੇ ਕੈਬਨਿਟ ਮੰਤਰੀ ਪੰਜਾਬ ਵੱਲੋਂ ਜਿੱਥੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ। ਉੱਥੇ ਹੀ ਕਿਸਾਨਾਂ ਨਾਲ ਉਨ੍ਹਾਂ ਦੇ ਖੇਤਾਂ ਅੰਦਰ ਪਹੁੰਚ ਕੇ ਫਸਲਾਂ ਦਾ ਜਾਇਜ਼ਾ ਲਿਆ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8