ਮੈਡੀਕਲ ਪ੍ਰੈਕਟੀਸ਼ਨਰਜ਼ ਵੱਲੋਂ ਡੀ. ਸੀ. ਦਫਤਰ ਦੇ ਬਾਹਰ ਧਰਨਾ ਜਾਰੀ

07/11/2019 1:51:08 AM

ਤਰਨਤਾਰਨ, (ਆਹਲੂਵਾਲੀਆ)- ਪੰਜਾਬ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਮੁਹਿੰਮ ਤੇ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਸੂਬੇ ਭਰ ’ਚ ਅਣ-ਅਧਿਕਾਰਤ ਡਾਕਟਰਾਂ ਖਿਲਾਫ ਕੀਤੀ ਜਾ ਰਹੀ ਸਖਤੀ ਦੇ ਵਿਰੋਧ ’ਚ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋ. ਜ਼ਿਲਾ ਤਰਨਤਾਰਨ ਵੱਲੋਂ ਸੂਬਾ ਕਮੇਟੀ ਦੇ ਸੱਦੇ ਤਹਿਤ ਡੀ. ਸੀ. ਤਰਨਤਾਰਨ ਦਫਤਰ ਦੇ ਬਾਹਰ ਰੋਸ ਧਰਨਾ ਤੀਜੇ ਦਿਨ ਬਲਾਕ ਨੌਸ਼ਹਿਰਾ ਪਨੂੰਆਂ, ਹਰੀਕੇ ਦੇ ਮੈਡੀਕਲ ਪ੍ਰੈਕਟੀਸ਼ਨਰਜ਼ ਵੱਲੋਂ ਵਰਕਿੰਗ ਪ੍ਰਧਾਨ ਪੰਜਾਬ ਸਤਨਾਮ ਸਿੰਘ ਦੇਉ ਅਤੇ ਜ਼ਿਲਾ ਪ੍ਰਧਾਨ ਡਾ. ਰਣਜੀਤ ਸਿੰਘ ਰਾਣਾ ਦੀ ਅਗਵਾਈ ’ਚ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਲੋਕਾਂ ਦੀ ਸੇਵਾ ਕਰ ਕੇ ਉਨ੍ਹਾਂ ਦਾ ਇਲਾਜ ਕਰਦੇ ਹੋਏ ਉਨ੍ਹਾਂ ਨੂੰ ਸਸਤੀਆਂ ਸਹੂਲਤਾਂ ਦਿਨ ਰਾਤ ਦੇ ਰਹੇ ਹਨ। ਉਨ੍ਹਾਂ ਦੀ ਐਸੋ. ਸਰਕਾਰ ਵੱਲੋਂ ਚਲਾਈ ਗਈ ਨਸ਼ਿਆਂ ਖਿਲਾਫ ਮੁਹਿੰਮ ਦਾ ਸਵਾਗਤ ਤੇ ਸਹਿਯੋਗ ਕਰਦੀ ਹੈ। ਉਨ੍ਹਾਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਬ੍ਰਿਜ ਕੋਰਸ ਕਰਵਾ ਕੇ ਪੰਜਾਬ ਸਰਕਾਰ ਵੱਲੋਂ ਰਜਿਟਰਡ ਕੀਤਾ ਜਾਵੇ। ਇਸ ਮੌਕੇ ਡਾ. ਮਹਿੰਦਰ ਸਿੰਘ ਗਿੱਲ, ਡਾ. ਸੁਖਪਾਲ ਸਿੰਘ ਸੁਰਸਿੰਘ, ਡਾ. ਬਲਜੀਤ ਸਿੰਘ ਛਾਪਾ, ਡਾ. ਗਿਆਨ ਸਿੰਘ ਬਾਕੀਪੁਰ, ਡਾ. ਸੁਖਬੀਰ ਸਿੰਘ ਕੱਕਾ ਕੰਡਿਆਲਾ, ਡਾ. ਸਵਿੰਦਰ ਸਿੰਘ ਸਰਲੀ, ਡਾ. ਕੁਲਦੀਪ ਸਿੰਘ ਛਾਪਡ਼ੀ, ਡਾ. ਸੰਤੋਖ ਸਿੰਘ ਬਾਠ, ਡਾ. ਜੋਗਾ ਸਿੰਘ, ਡਾ. ਦਵਿੰਦਰ ਸਿੰਘ, ਡਾ. ਪ੍ਰੇਮ ਸਿੰਘ, ਡਾ. ਗੁਰਜੀਤ ਸਿੰਘ, ਡਾ. ਕੰਵਲਜੀਤ ਸਿੰਘ ਆਦਿ ਹਾਜ਼ਰ ਸਨ।

Bharat Thapa

This news is Content Editor Bharat Thapa