ਦਵਾਈ ਦੇ ਭੁਲੇਖੇ ਵਿਅਕਤੀ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ

Wednesday, Apr 20, 2022 - 12:50 PM (IST)

ਦਵਾਈ ਦੇ ਭੁਲੇਖੇ ਵਿਅਕਤੀ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ

ਗੁਰਦਾਸਪੁਰ ( ਹੇਮੰਤ ) - ਇੱਕ ਵਿਅਕਤੀ ਦੀ ਗਲਤੀ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਗੁਰਚਰਣ ਸਿੰਘ ਪੁੱਤਰ ਸੁਰਜੀਤ ਸਿੰਘ ਨਿਵਾਸੀ ਪਿੰਡ ਗਾਜੀਕੋਟ ਵਜੋਂ ਹੋਈ ਹੈ। ਸਿਵਲ ਹਸਪਤਾਲ ਗੁਰਦਾਸਪੁਰ ’ਚ ਮ੍ਰਿਤਕ ਗੁਰਚਰਣ ਸਿੰਘ ਦੇ ਪਿਤਾ ਸੁਰਜੀਤ ਸਿੰਘ, ਮਾਤਾ ਪਰਮਜੀਤ ਕੌਰ ਅਤੇ ਉਸਦੀ ਪਤਨੀ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਗੁਰਦਾਸਪੁਰ ਵਿੱਚ ਇੱਕ ਪ੍ਰਾਈਵੇਟ ਲੈਬ ਵਿੱਚ ਕੰਮ ਕਰਦਾ ਸੀ।

ਉਨ੍ਹਾਂ ਕਿਹਾ ਕਿ 17 ਅਪ੍ਰੈਲ ਨੂੰ ਉਸਨੇ ਗਲਤੀ ਨਾਲ ਕੋਈ ਦਵਾਈ ਖਾ ਲਈ, ਜਿਸ ਕਾਰਨ ਉਸਦੀ ਹਾਲਤ ਚਿੰਤਾਜਨਕ ਹੋ ਗਈ ਅਤੇ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਉਸਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਦੂਜੇ ਪਾਸੇ ਪੁਰਾਣਾ ਸ਼ਾਲਾ ਪੁਲਸ ਨੇ ਮ੍ਰਿਤਕ ਦੇ ਮੈਂਬਰਾਂ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਸੌਂਪ ਦਿੱਤੀ ਹੈ।


author

rajwinder kaur

Content Editor

Related News