ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

Tuesday, Oct 06, 2026 - 06:02 PM (IST)

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅੰਮ੍ਰਿਤਸਰ(ਸਰਬਜੀਤ)- ਪਾਤਸ਼ਾਹੀ ਚੌਥੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਸ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਨੇਜਰ ਮੇਜਰ ਸਿੰਘ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਨਗਰ ਨਿਗਮ ਦੇ ਕਮਿਸ਼ਨ ਬਿਕਰਮਜੀਤ ਸਿੰਘ ਸ਼ੇਰਗਿੱਲ, ਐਸਡੀਐਮ ਗੁਰਮੰਦਰ ਸਿੰਘ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਜੈਇੰਦਰ ਸਿੰਘ, ਡੀਸੀਪੀ ਰਵਿੰਦਰਪਾਲ ਸਿੰਘ, ਏਡੀਸੀਪੀ ਬੀਬੀ ਅਮਨਦੀਪ ਕੌਰ ਸਮੇਤ ਹੋਰ ਅਧਿਕਾਰੀ ਸ਼ਾਮਲ ਹੋਏ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਅਤੇ ਗੁਰੂ ਨਗਰੀ ਵਿਚ ਸਾਫ਼ ਸਫ਼ਾਈ, ਟ੍ਰੈਫ਼ਿਕ ਸਮੇਤ ਹੋਰ ਅਹਿਮ ਮਸਲਿਆਂ ਨੂੰ ਵਿਚਾਰਿਆ ਗਿਆ। 

ਇਹ ਵੀ ਪੜ੍ਹੋ-ਵੱਡੀ ਖਬਰ: ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ ਨੇ ਲਈ ਜ਼ਿੰਮੇਵਾਰੀ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਕਤੂਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਹਰ ਸਾਲ ਵਾਂਗ 26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਯੋਜਤ ਕੀਤਾ ਜਾਵੇਗਾ, ਜੋ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਈ ਇਸ ਇਤਿਹਾਸਕ ਨਗਰੀ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਭ ਦੀ ਜ਼ੁੰਮੇਵਾਰੀ ਹੈ। 

ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਨਿਹੰਗਾਂ ਵੱਲੋਂ ਨੌਜਵਾਨ ਦੀ ਕੁੱਟਮਾਰ, ਡੰਡੇ ਮਾਰਦਿਆਂ ਦੀ ਵੀਡੀਓ ਹੋ ਰਹੀ ਵਾਇਰਲ

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਹਰ ਸਾਲ ਪ੍ਰਸ਼ਾਸਨ ਵੱਲੋਂ ਵੱਡਾ ਸਹਿਯੋਗ ਪ੍ਰਾਪਤ ਹੁੰਦਾ ਹੈ ਅਤੇ ਇਸ ਵਾਰ ਵੀ ਸਾਂਝੇ ਤੌਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਇਸ ਦੌਰਾਨ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਤੇ ਨਗਰ ਨਿਗਮ ਦੇ ਕਮਿਸ਼ਨ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਆਪਣੇ ਜ਼ੁੰਮੇ ਲੱਗੀ ਹਰ ਸੇਵਾ ਤਨਦੇਹੀ ਨਾਲ ਨਿਭਾਈ ਜਾਵੇਗੀ ਅਤੇ ਸ਼੍ਰੋਮਣੀ ਕਮੇਟੀ ਨੂੰ ਹਰ ਪੱਧਰ ’ਤੇ ਸਹਿਯੋਗ ਕੀਤਾ ਜਾਵੇਗਾ। ਇਸ ਮੌਕੇ ਮੈਨੇਜਰ ਨਰਿੰਦਰ ਸਿੰਘ, ਰਾਜਿੰਦਰ ਸਿੰਘ ਰੂਬੀ ਅਟਾਰੀ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਭੋਮਾਂ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ-ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ ਜਾਂਚ ਰਿਪੋਰਟ ਕੀਤੀ ਜਨਤਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News