26 ਫਰਵਰੀ ਦੇ ਟਰੈਕਟਰ ਮਾਰਚ ਦੀ ਤਿਆਰੀ ਲਈ ਸੰਯੁਕਤ ਕਿਸਾਨ ਮੋਰਚੇ ਵੱਲੋ ਕੀਤੀ ਗਈ ਮੀਟਿੰਗ
Saturday, Feb 24, 2024 - 06:13 PM (IST)

ਗੁਰਦਾਸਪੁਰ (ਹਰਮਨ)- ਸ਼ੰਭੂ ਅਤੇ ਖਨੌਰੀ ਬਾਰਡਰ ਕਿਸਾਨਾਂ ’ਤੇ ਭਾਰਤੀ ਜਨਤਾ ਪਾਰਟੀ ਦੀ ਹਰਿਆਣਾ ਦੀ ਖੱਟੜ ਸਰਕਾਰ ਵੱਲੋਂ ਕੀਤੇ ਜਾ ਰਹੇ ਜ਼ਬਰ ਵਿਰੁੱਧ ਦੇਸ਼ ਭਰ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਜਾਣ ਵਾਲੇ ਦੇਸ਼ ਵਿਆਪੀ ਟਰੈਕਟਰ ਮਾਰਚ ਦੀ ਤਿਆਰੀ ਸਬੰਧੀ ਅੱਜ ਸੰਯੁਕਤ ਕਿਸਾਨ ਮੋਰਚੇ ਗੁਰਦਾਸਪੁਰ ਦੇ ਅਹੁੱਦੇਦਾਰਾਂ ਦੀ ਮੀਟਿੰਗ ਹੋਈ। ਇਹ ਮੀਟਿੰਗ ਗੁਰਚਰਨ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ਵੱਖ ਵੱਖ ਜਥੇਬੰਦੀਆਂ ਦੇ ਆਗੂ ਮੱਖਣ ਸਿੰਘ ਕੁਹਾੜ, ਤਰਲੋਕ ਸਿੰਘ ਬਹਿਰਾਮਪੁਰ, ਸੁਖਦੇਵ ਸਿੰਘ ਭਾਗੋਕਾਵਾਂ, ਅਜੀਤ ਸਿੰਘ ਹੁੰਦਲ,ਬਲਬੀਰ ਸਿੰਘ ਕੱਤੋਵਾਲ,ਗੁਰਦੀਪ ਸਿੰਘ ਮੁਸਤਫਾਬਾਅਦ, ਸਤਿੰਦਰ ਸਿੰਘ ਬੋਬੀ ਹਯਾਤ ਨਗਰ,ਕਪੂਰ ਸਿੰਘ ਘੁੰਮਣ,ਬਲਬੀਰ ਸਿੰਘ ਉੱਚਾ ਧਕਾਲਾ, ਗੁਰਮੀਤ ਸਿੰਘ ਕਾਹਲੋਂ, ਕਪੂਰ ਸਿੰਘ ਘੁੰਮਣ,ਗੁਰਦਿਆਲ ਸਿੰਘ ਭਗਵਾਨਪੁਰ ਆਦਿ ਨੇ ਟਰੈਕਟਰ ਮਾਰਚ ਦੀ ਸਫਲਤਾ ਲਈ ਵਿਚਾਰ ਰੱਖੇ।
ਇਹ ਵੀ ਪੜ੍ਹੋ : ਮੁਕੇਰੀਆਂ 'ਚ ਪਹਿਲੀ 'ਸਰਕਾਰ-ਵਪਾਰ ਮਿਲਣੀ' ਦੌਰਾਨ CM ਮਾਨ ਨੇ ਆਖੀਆਂ ਵੱਡੀਆਂ ਗੱਲਾਂ
ਇਸ ਤਹਿਤ ਸੰਯੁਕਤ ਕਿਸਾਨ ਮੋਰਚਾ ਜ਼ਿਲਾ ਗੁਰਦਾਸਪੁਰ ਵੱਲੋਂ ਕਲਾਨੌਰ, ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਬਟਾਲਾ, ਘੁਮਾਣ, ਸ੍ਰੀ ਹਰਗੋਬਿੰਦਪੁਰ, ਕਾਦੀਆਂ ਆਦਿ ਅਨੇਕਾਂ ਥਾਵਾਂ ਤੇ ਕੇਂਦਰ ਸਰਕਾਰ ਵਿਰੁੱਧ ਅਤੇ ਸ਼ੰਬੂ ਖਨੌਰੀ ਬਾਰਡਰਾਂ ’ਤੇ ਕੀਤੇ ਜਾ ਰਹੇ ਜਬਰ ਵਿਰੁੱਧ ਟਰੈਕਟਰ ਮਾਰਚ ਕੀਤੇ ਜਾਣਗੇ।
ਇਹ ਵੀ ਪੜ੍ਹੋ : ਦੋਸਤ ਦੀ ਪਤਨੀ ਨੂੰ ਬਲੈਕਮੇਲ ਕਰਦੇ ਹੋਏ ਬਣਾਏ ਨਾਜਾਇਜ਼ ਸਬੰਧ, ਵੀਡੀਓ ਕੀਤੀ ਵਾਇਰਲ
ਆਗੂਆਂ ਨੇ ਦੱਸਿਆ ਕਿ ਗੁਰਦਾਸਪੁਰ ਦੇ ਟਰੈਕਟਰ ਬਬਰੀ ਚੌਂਕ ਨੇੜੇ ਸਥਿਤ ਪੁੱਡਾ ਕਲੋਨੀ ਦੀ ਗਰਾਊਂਡ ਵਿੱਚ ਇਕੱਤਰ ਹੋਣਗੇ ਅਤੇ ਹਾਈਵੇ ’ਤੇ ਮਾਰਚ ਕੀਤਾ ਜਾਵੇਗਾ। ਆਵਾਜਾਈ ਵਿੱਚ ਕੋਈ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ। ਆਗੂਆਂ ਨੇ ਕਿਸਾਨ ਸ਼ੁਭਕਰਨ ਸਿੰਘ ਦੀ ਗੋਲੀਆਂ ਚਲਾ ਕੇ ਕੀਤੇ ਕਤਲ ਦੀ ਪਰਜੋਰ ਨਿੰਦਾ ਕੀਤੀ ਅਤੇ ਦੋਸ਼ੀਆਂ ਵਿਰੁਧ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਬਾਡਰਾਂ ’ਤੇ ਹੋਰ ਕਿਸਾਨ ਸ਼ਹੀਦ ਅਤੇ ਅਨੇਕਾਂ ਫੱਟੜ ਹੋਏ ਹਨ। ਉਨ੍ਹਾਂ ਦੱਸਿਆ ਕਿ 16 ਨੂੰ ਦਿੱਲੀ ਮਹਾ ਪੰਚਾਇਤ ਕਰਕੇ ਸਰਕਾਰ ਨੂੰ ਸਬਕ ਸਿਖਾਉਣ ਲਈ ਅਗਲਾ ਪ੍ਰੋਗਰਾਮ ਦਿੱਤਾ ਜਾਵੇਗਾ। ਆਗੂਆਂ ਨੇ ਲੜ ਰਹੇ ਕਿਸਾਨਾਂ ਦਾ ਸਮਰਥਨ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8