ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਮੁੱਖ ਮੰਤਰੀ ਨਾਲ ਮੀਟਿੰਗ, ਵਿੱਤੀ ਤੇ ਵਿਭਾਗੀ ਮੰਗਾਂ ’ਤੇ ਕੀਤੀ ਗੱਲਬਾਤ
Friday, Jun 28, 2024 - 12:10 PM (IST)
ਅੰਮ੍ਰਿਤਸਰ (ਦਲਜੀਤ)-ਪ੍ਰਾਇਮਰੀ/ਐਲੀਮੈਂਟਰੀ ਅਧਿਆਪਕ ਵਰਗ ਸਮੇਤ ਬਾਕੀ ਮੁਲਾਜ਼ਮ ਵਰਗ ਦੀਆਂ ਵਿੱਤੀ ਤੇ ਵਿਭਾਗੀ ਅਹਿਮ ਮੰਗਾਂ ਦੇ ਜਲਦ ਹੱਲ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਬੀਤੇ ਦਿਨ ਪੰਜਾਬ ਸਰਕਾਰ ਦੇ ਸੱਦੇ ’ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਰਜਿ. ਵੱਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਦੀ ਅਗਵਾਈ ਹੇਠ ਗਏ ਇਕ ਵਫ਼ਦ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਪ੍ਰਮੁੱਖ ਸਕੱਤਰ ਵਿੱਤ, ਪ੍ਰਿੰਸੀਪਲ ਸਕੱਤਰ ਸੀ. ਐੱਮ. ਅਤੇ ਹੋਰ ਉੱਚ ਸਿੱਖਿਆ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਖ਼ਤ ਹੁਕਮ ਜਾਰੀ, ਹਰਿਮੰਦਰ ਸਾਹਿਬ 'ਚ ਫ਼ਿਲਮਾਂ ਦੀ ਪ੍ਰਮੋਸ਼ਨ 'ਤੇ ਰੋਕ
ਜਾਣਕਾਰੀ ਸਾਂਝੀ ਕਰਦਿਆਂ ਜਥੇਬੰਦੀ ਦੇ ਪ੍ਰਮੁੱਖ ਪ੍ਰੈੱਸ ਸਕੱਤਰ ਗੁਰਿੰਦਰ ਸਿੰਘ ਘੁੱਕੇਵਾਲੀ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸਮੇਤ ਹੋਰ ਵਿੱਤੀ ਤੇ ਵਿਭਾਗੀ ਮੰਗਾਂ ਲਈ ਲਈ ਅੱਜ ਜ਼ਿਮਨੀ ਚੋਣ ਜਲੰਧਰ ਵਿਖੇ ਸੀ. ਪੀ. ਐੱਫ. ਈ. ਯੂ. ਦੇ ਝੰਡੇ ਹੇਠ ਰੱਖੇ ਰੋਸ ਮਾਰਚ ਦੌਰਾਨ ਸਰਕਾਰ ਵੱਲੋਂ ਯੂਨੀਅਨਾਂ ਨੂੰ ਮਿਲੇ ਸੱਦੇ ਤਹਿਤ ਹੋਈਆਂ ਮੀਟਿੰਗਾਂ ਵਿਚ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਦੀ ਵੀ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਪ੍ਰਾਇਮਰੀ ਅਧਿਆਪਕਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨ, ਡੀ. ਏ., ਬੰਦ ਕੀਤੇ ਪੇਂਡੂ ਭੱਤੇ, ਬਾਰਡਰ ਭੱਤੇ, ਪੇਅ ਕਮਿਸ਼ਨ ਤਰੁੱਟੀਆਂ, ਏ. ਸੀ. ਪੀ. ਬਕਾਏ ਜਲਦ ਲਾਗੂ ਕਰਨ ਲਈ ਗੰਭੀਰ ਹੈ ਅਤੇ ਇਸ ’ਤੇ ਲੋੜੀਂਦੀ ਕਾਰਵਾਈ ਚੱਲ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸਮੇਤ ਹੋਰਨਾਂ ਵਿੱਤੀ ਮੰਗਾਂ ਦੇ ਠੋਸ ਹੱਲ ਲਈ ਦੋ ਦਿਨ ਬਾਅਦ ਫਿਰ ਮੀਟਿੰਗ ਹੋਵੇਗੀ। ਇਸ ਦੌਰਾਨ ਵਿਭਾਗੀ ਮੰਗਾਂ ’ਚ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਾਇਮਰੀ ਅਧਿਆਪਕਾਂ ਕੋਲੋਂ ਲਏ ਜਾਂਦੇ ਗੈਰ-ਵਿੱਦਿਅਕ ਕੰਮ ਅਤੇ ਵਾਧੂ ਡਿਊਟੀਆਂ ਜਲਦ ਬੰਦ ਕਰਵਾਉਣ ਦਾ ਫੈਸਲਾ ਲਿਆ, ਅਧਿਆਪਕਾਂ ਵੱਲੋਂ ਸਰਦੀਆਂ ਅਤੇ ਗਰਮੀਆਂ ਦੌਰਾਨ ਲਈ ਜਾਣ ਵਾਲੀ ਵਿਦੇਸ਼ ਛੁੱਟੀ ਦੀ ਪ੍ਰਵਾਨਗੀ ਜ਼ਿਲਾ ਪੱਧਰ ’ਤੇ ਕਰਨ ਦਾ ਫ਼ੈਸਲਾ, ਹੈੱਡਟੀਚਰ ਦੀਆਂ 1904 ਪੋਸਟਾਂ ਨੂੰ ਬਹਾਲ ਕਰਨ ਦਾ ਫੈਸਲਾ ਲਿਆ ਗਿਆ ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਨਿਹੰਗਾਂ ਦੇ ਬਾਣੇ 'ਚ ਆਏ ਵਿਅਕਤੀਆਂ ਨੇ ਦਿਨ-ਦਿਹਾੜੇ ਕਰ ਦਿੱਤਾ ਵੱਡਾ ਕਾਂਡ
ਇਸ ਤੋਂ ਇਲਾਵਾ ਹੈੱਡਟੀਚਰ/ਸੈਂਟਰ ਹੈੱਡ ਟੀਚਰ ਦੀਆਂ ਪ੍ਰੋਮੋਸ਼ਨਾਂ ਹਰੇਕ ਖਾਲੀ ਪੋਸਟ ’ਤੇ ਕਰਨ ਲਈ ਲੋੜੀਂਦੇ ਰਾਊਂਡ ਚਲਾਉਣ ਲਈ ਪੰਜਾਬ ਭਰ ਦੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਆਦੇਸ਼ ਵੀ ਦਿੱਤੇ ਗਏ, ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਦੀਆਂ ਪ੍ਰਮੋਸ਼ਨਾ ਦੇ ਦਿੱਤੇ ਆਦੇਸ਼ ਤਹਿਤ ਕੁਝ ਦਿਨਾਂ ਵਿਚ ਹੀ ਪ੍ਰਮੋਸ਼ਨਾਂ ਕਰਨ ਦਾ ਫੈਸਲਾ ਲਿਆ ਗਿਆ। ਇਸ ਮੌਕੇ ਬਦਲੀਆਂ ਦਾ ਪੋਰਟਲ ਵੀ ਜਲਦ ਖੋਲ੍ਹਣ ਦੇ ਆਦੇਸ਼ ਦਿੱਤੇ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8