ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕੁਰਬਾਨੀ ਦੇਣ ਨੂੰ ਤਿਆਰ ਹੈ ਫੈੱਡਰੇਸ਼ਨ ਮਹਿਤਾ: ਅਮਰਬੀਰ ਸਿੰਘ ਢੋਟ

Monday, Dec 18, 2023 - 12:45 PM (IST)

ਅੰਮ੍ਰਿਤਸਰ (ਸਰਬਜੀਤ)- ਸਿੱਖ ਸਟੂਡੈਂਟ ਫੈੱਡਰੇਸ਼ਨ (ਮਹਿਤਾ) ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਸ਼੍ਰੋਮਣੀ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ 20 ਦਸੰਬਰ ਨੂੰ ਦਿੱਲੀ ਵਿਖੇ ਹੋਣ ਵਾਲੇ ਪੰਥਕ ਰੋਸ ਮਾਰਚ ਨੂੰ ਮੁਲਤਵੀ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਪ੍ਰਧਾਨ ਢੋਟ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਬਦਲਣ ਲਈ, ਜੋ 20 ਦਸੰਬਰ ਨੂੰ ਦਿੱਲੀ ਵਿਖੇ ਰੋਸ ਮਾਰਚ ਰੱਖਿਆ ਸੀ, ਉਸ ਮਾਰਚ ਨੂੰ ਕਾਮਯਾਬ ਕਰਨ ਲਈ ਪੰਜਾਬ ਦੀਆਂ ਪੰਥਕ ਜੁਝਾਰੂ ਜਥੇਬੰਦੀਆਂ ਵਿਚ ਬਹੁਤ ਵੱਡਾ ਉਤਸ਼ਾਹ ਸੀ, ਪਰ ਸ਼੍ਰੋਮਣੀ ਕਮੇਟੀ ਨੇ ਮਾਰਚ ਰੱਦ ਕਰ ਕੇ ਇਕ ਇਤਿਹਾਸਕ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ- ਪੰਜਾਬੀ ਨੌਜਵਾਨ ਦੀ ਦੁਬਈ ’ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ

ਉਨ੍ਹਾਂ ਕਿਹਾ ਕਿ 31 ਦਸੰਬਰ ਤੱਕ ਕੇਂਦਰ ਸਰਕਾਰ ਨੇ ਉਕਤ ਮਾਮਲੇ ਸਬੰਧੀ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਫੈੱਡਰੇਸ਼ਨ ਮਹਿਤਾ ਦੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਹੈ ਕਿ ਉਕਤ ਪੰਥਕ ਕਾਰਜ ਲਈ ਕੋਈ ਸਖ਼ਤ ਕਦਮ ਚੁੱਕਿਆ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਹਰ ਸੰਘਰਸ਼ ਵਿਚ ਸਿੱਖ ਸਟੂਡੈਂਟਸ ਫੈੱਡਰੇਸ਼ਨ (ਮਹਿਤਾ) ਪੂਰਾ ਸਹਿਯੋਗ ਦੇਣ ਲਈ ਵਚਨਬੱਧ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਹਰ ਕੁਰਬਾਨੀ ਦੇਣ ਨੂੰ ਤਿਆਰ ਹੈ। ਇਸ ਮੌਕੇ ਕੁਲਵਿੰਦਰ ਸਿੰਘ ਢੋਟ, ਫੈੱਡਰੇਸ਼ਨ ਦੇ ਬੁਲਾਰੇ ਜਗਜੀਤ ਸਿੰਘ ਖਾਲਸਾ, ਮੀਤ ਪ੍ਰਧਾਨ ਜਰਮਨਜੀਤ ਸਿੰਘ ਸੁਲਤਾਨਵਿੰਡ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਘਰ ’ਚ ਚੱਲ ਰਹੀਆਂ ਅਨੈਤਿਕ ਗਤੀਵਿਧੀਆਂ ’ਤੇ ਪੁਲਸ ਦਾ ਸ਼ਿਕੰਜਾ, ਦਰਜਨਾਂ ਮੁੰਡੇ-ਕੁੜੀਆਂ ਨੂੰ ਲਿਆ ਹਿਰਾਸਤ ’ਚ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News