ਚੰਦਰਯਾਨ-3 ਦੀ ਸਫ਼ਲਤਾ ਤੋਂ ਬਾਅਦ ISRO ਦੇ ਮੈਂਬਰ ਮਹਿੰਦਰ ਪਾਲ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
Thursday, Oct 12, 2023 - 06:33 PM (IST)
ਅੰਮ੍ਰਿਤਸਰ (ਸਰਬਜੀਤ)- ਭਾਰਤ ਦੇ ਮਿਸ਼ਨ ਚੰਦਰਯਾਨ-3 ਦੀ ਸਫ਼ਲਤਾ ਤੋਂ ਬਾਅਦ ਦੁਨੀਆ ਇਸਰੋ ਨੂੰ ਸਲਾਮ ਕਰ ਰਹੀ ਹੈ। ਚੰਦਰਮਾ ਦੀ ਸਤ੍ਹਾ ‘ਤੇ ਉਤਰਨ ਤੋਂ ਬਾਅਦ ਵਿਕਰਮ ਲੈਂਡਰ ਅਤੇ ਪ੍ਰਗਿਆਨ ਰੋਵਰ ਆਪਣਾ ਕੰਮ ਕਰ ਰਹੇ ਹਨ। ਇਸ ਦੌਰਾਨ ਦੁਨੀਆ ਦੇ ਕਈ ਦੇਸ਼ਾਂ ਵਿਚਾਲੇ ਇਸਰੋ ਨਾਲ ਆਪਣੇ ਆਪ ਨੂੰ ਜੋੜਨ ਲਈ ਹੋੜ ਲੱਗੀ ਹੋਈ ਹੈ। ਭਾਰਤ ਦੁਨੀਆ ਦਾ ਪਹਿਲਾ ਅਜਿਹਾ ਦੇਸ਼ ਹੈ ਜੋ ਚੰਦਰਮਾ ਦੇ ਦੱਖਣੀ ਧਰੁਵ ‘ਤੇ ਪਹੁੰਚਿਆ ਹੈ। ਇਸ ਸਫ਼ਲਤਾ ਤੋਂ ਬਾਅਦ ਇਸਰੋ ਦੇ ਮੈਂਬਰ ਮਹਿੰਦਰ ਪਾਲ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ।
ਇਹ ਵੀ ਪੜ੍ਹੋ- ਸ੍ਰੀ ਮੁਕਤਸਰ ਸਾਹਿਬ ਦੇ ਜਸਪ੍ਰੀਤ ਸਿੰਘ ਨੇ ਜੱਜ ਬਣ ਚਮਕਾਇਆ ਮਾਪਿਆਂ ਦਾ ਨਾਮ
ਇਸ ਦੌਰਾਨ ਜਿੱਥੇ ਉਨ੍ਹਾਂ ਨੇ ਗੁਰੂ ਘਰ ਵਿਖੇ ਪਹੁੰਚ ਕੇ ਇਸ ਵੱਡੀ ਕਾਮਯਾਬੀ ਲਈ ਸ਼ੁਕਰਾਨਾ ਕੀਤਾ, ਉੱਥੇ ਹੀ ਰਸ ਭਿੰਨੀ ਬਾਣੀ ਦਾ ਕੀਰਤਨ ਵੀ ਸੁਣਿਆ ਅਤੇ ਉਨ੍ਹਾਂ ਕਿਹਾ ਕਿ ਚੰਦਰਯਾਨ-3 ਦੀ ਕਾਮਯਾਬੀ ਨਾਲ ਪੂਰੇ ਸੰਸਾਰ 'ਚ ਸਾਡੇ ਭਾਰਤ ਦਾ ਰੁਤਬਾ ਹੋਰ ਵੱਡਾ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਬੜੀ ਖੁਸ਼ੀ ਦੀ ਗੱਲ ਹੈ ਕਿ ਸਾਡੇ ਦੇਸ਼ ਨੇ ਇਹ ਬਹੁਤ ਵੱਡੀ ਸਫ਼ਲਤਾ ਹਾਸਲ ਕੀਤੀ ਹੈ । ਇਸ ਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਸਿੱਖ ਯੂਥ ਨੂੰ ਭਾਰਤ 'ਚ ਰਹਿ ਕੇ ਹੀ ਉੱਚ ਵਿੱਦਿਆ ਹਾਸਲ ਕਰਕੇ ਆਪਣੇ ਮਾਤਾ-ਪਿਤਾ ਆਪਣੀ ਸਟੇਟ ਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਬਜਾਏ ਭਾਰਤ ਵਿੱਚ ਹੀ ਰਹਿਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਫਿਜੀਓਥਰੈਪੀ ਦੇ ਬਹਾਨੇ ਲੋਕਾਂ ਨੂੰ ਜਾਲ 'ਚ ਫਸਾਉਂਦੇ ਸਨ ਪਤੀ-ਪਤਨੀ, ਪੰਜ ਘਰਾਂ ਨੂੰ ਲੁੱਟ ਕੇ ਹੋਏ ਫ਼ਰਾਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੀਤਾ ਗਿਆ ਸਨਮਾਨਿਤ
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ISRO ਮੈਂਬਰ ਮਹਿੰਦਰ ਸਿੰਘ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਮਹਿੰਦਰ ਸਿੰਘ ਵੱਲੋਂ ਕੀਤੀ ਗਈ ਇਸ ਉਪਲੱਬਧੀ ਨਾਲ ਪੂਰੇ ਦੇਸ਼ 'ਚ ਸਿੱਖਾਂ ਦਾ ਮਾਨ ਵਧਾਇਆ ਹੈ। ਇਸਰੋ ਮੈਂਬਰ ਮਹਿੰਦਰ ਸਿੰਘ ਨੂੰ ਸਨਮਾਨਿਤ ਕਰਨ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਿੱਜੀ ਸਹਾਇਕ ਅਜੀਤ ਸਿੰਘ, ਮੈਨੇਜਰ ਜਸਪਾਲ ਸਿੰਘ, ਸੂਚਨਾ ਅਧਿਕਾਰੀ ਰਣਧੀਰ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਗੈਂਗਸਟਰਾਂ ਤੇ ਅਪਰਾਧੀਆਂ ਦਾ ‘ਆਰਾਮਗਾਹ’, 27 ਹਵਾਲਾਤੀਆਂ ਤੋਂ ਬਰਾਮਦ ਹੋਏ 31 ਮੋਬਾਇਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8