ਮਾਨਸਿਕ ਤੌਰ ’ਤੇ ਪ੍ਰੇਸ਼ਾਨ ਵਿਆਹੁਤਾ ਨੇ ਕੀਤੀ ਖੁਦਕੁਸ਼ੀ
Monday, May 19, 2025 - 06:27 PM (IST)

ਅੰਮ੍ਰਿਤਸਰ(ਸੰਜੀਵ)– ਪਤੀ ਤੋਂ ਪ੍ਰੇਸ਼ਾਨ ਵਿਆਹੁਤਾ ਵੱਲੋਂ ਖੁਦ ਨੂੰ ਫਾਹਾ ਲਾ ਕੇ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਥਾਣਾ ਕੱਥੂਨੰਗਲ ਦੀ ਪੁਲਸ ਨੇ ਮੰਗਲ ਸਿੰਘ ਵਿਰੁੱਧ ਕੇਸ ਦਰਜ ਕੀਤਾ ਹੈ। ਅਮਰਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਪਰਮਜੀਤ ਕੌਰ ਦਾ ਵਿਆਹ 10 ਸਾਲ ਪਹਿਲੇ ਮੰਗਲ ਸਿੰਘ ਨਾਲ ਹੋਇਆ ਸੀ ਦੋਹਾਂ ’ਚ ਹਮੇਸ਼ਾ ਝਗੜਾ ਰਹਿੰਦਾ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਬਾਅਦ ਹੁਣ ਪੰਜਾਬ ਦੇ ਇਸ ਇਲਾਕੇ 'ਚ ਵੀ 3 ਦਿਨ ਬਾਜ਼ਾਰ ਬੰਦ ਰੱਖਣ ਦਾ ਫੈਸਲਾ
ਬੀਤੇ ਦਿਨੀਂ ਮੰਗਲ ਸਿੰਘ ਨੇ ਉਨ੍ਹਾਂ ਫੋਨ ’ਤੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੇ ਫਾਹਾ ਲਾ ਲਿਆ ਹੈ ਜਦੋਂ ਆਪਣੀ ਲੜਕੀ ਦੇ ਸਹੁਰੇ ਗਏ ਤਾਂ ਉਸ ਦੀ ਲਾਸ਼ ਬਿਸਤਰ ’ਤੇ ਪਿਆ ਸੀ। ਉਨ੍ਹਾਂ ਨੂੰ ਪਤਾ ਲੱਗਾ ਕਿ ਆਪਣੇ ਪਤੀ ਤੋਂ ਪ੍ਰੇਸ਼ਾਨ ਹੋ ਕੇ ਉਨ੍ਹਾਂ ਦੀ ਲੜਕੀ ਨੇ ਖੁਦ ਨੂੰ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਉੱਘੇ ਕਬੱਡੀ ਖਿਡਾਰੀ ਦੀ ਮੌਤ