ਗੁਰਦਾਸਪੁਰ ’ਚ ਰਾਤ ਸਮੇਂ ਪਾਰਾ ਜ਼ੀਰੋ ਡਿਗਰੀ, ਜੰਮਿਆ ਕੋਹਰਾ
Tuesday, Dec 17, 2024 - 02:35 PM (IST)
ਗੁਰਦਾਸਪੁਰ(ਵਿਨੋਦ) : ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਸੀਤ ਲਹਿਰ ਨੇ ਪੂਰੇ ਇਲਾਕੇ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਪਰ ਬੀਤੀ ਰਾਤ ਇਸ ਇਲਾਕੇ ’ਚ ਤਾਪਮਾਨ ਜ਼ੀਰੋ ਡਿਗਰੀ ਤੋਂ ਹੇਠਾਂ ਜਾਣ ਕਾਰਨ ਖੇਤਾਂ ਆਦਿ ’ਚ ਕੋਹਰਾ ਜੰਮਿਆ ਦਿਖਾਈ ਦਿੱਤਾ, ਜਿਸ ਤੋਂ ਸਿੱਧ ਹੁੰਦਾ ਹੈ ਕਿ ਆਉਣ ਵਾਲੇ ਦਿਨਾਂ ’ਚ ਇਲਾਕੇ ਵਿਚ ਸਰਦੀ ਪੂਰੇ ਜ਼ੋਰਾਂ ’ਤੇ ਹੋਵੇਗੀ ਅਤੇ ਲੋਕਾਂ ਨੂੰ ਆਪਣੇ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।
ਇਹ ਵੀ ਪੜ੍ਹੋ- ਭਲਕੇ ਪੰਜਾਬ ਭਰ 'ਚ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਲਈ ਹੋ ਗਿਆ ਵੱਡਾ ਐਲਾਨ
ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਕੋਹਰੇ ਕਾਰਨ ਸਬਜ਼ੀਆਂ ਅਤੇ ਫਲਾਂ ਦੀ ਫ਼ਸਲ ਪ੍ਰਭਾਵਿਤ ਹੋਈ ਹੈ। ਕੋਹਰੇ ਕਾਰਨ ਜ਼ਿਆਦਾਤਰ ਸਬਜ਼ੀਆਂ ਨਸ਼ਟ ਹੋ ਜਾਂਦੀਆਂ ਹਨ। ਇਸ ਮੌਸਮ ’ਚ ਕਿਸੇ ਵੀ ਤਰ੍ਹਾਂ ਦੀਆਂ ਨਵੀਆਂ ਸਬਜ਼ੀਆਂ ਅਤੇ ਫਲ ਨਹੀਂ ਲਗਾਉਣੇ ਚਾਹੀਦੇ। ਸਬਜ਼ੀਆਂ ਆਦਿ ਦੀ ਨਵੀਂ ਕਾਸ਼ਤ ਫਰਵਰੀ ਮਹੀਨੇ ਤੋਂ ਬਾਅਦ ਹੀ ਕਰਨੀ ਚਾਹੀਦੀ ਹੈ। ਛੋਟੇ ਫਲਾਂ ਵਾਲੇ ਪੌਦਿਆਂ ਨੂੰ ਪਰਾਲੀ ਆਦਿ ਨਾਲ ਢੱਕ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੋਹਰੇ ਆਦਿ ਦਾ ਕਣਕ ਦੀ ਫ਼ਸਲ ’ਤੇ ਕੋਈ ਮਾੜਾ ਪ੍ਰਭਾਵ ਨਹੀਂ ਪੈਂਦਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਥਾਣੇ 'ਚ ਧਮਾਕੇ ਮਗਰੋਂ ਬੋਲਿਆ ਗੈਂਗਸਟਰ, ਇਹ ਤਾਂ ਟ੍ਰੇਲਰ...ਸਾਂਭ ਲਓ ਪਰਿਵਾਰ
ਬਜ਼ੁਰਗ ਅਤੇ ਸ਼ਾਹ ਤੋਂ ਪੀੜਤ ਲੋਕ ਸਵੇਰੇ-ਸ਼ਾਮ ਸੈਰ ਨਾ ਕਰਨ : ਡਾ. ਬੱਬਰ
ਇਸ ਸਬੰਧੀ ਗੁਰਦਾਸਪੁਰ ਦੇ ਸੀਨੀਅਰ ਡਾ. ਕੇ. ਐੱਸ. ਬੱਬਰ ਨੇ ਕਿਹਾ ਕਿ ਜਦੋਂ ਤੱਕ ਮੀਂਹ ਨਹੀਂ ਪੈਂਦਾ, ਉਦੋਂ ਤੱਕ ਚੌਕਸ ਰਹਿਣ ਦੀ ਲੋੜ ਹੈ। ਜ਼ੁਕਾਮ ਕਾਰਨ ਗਲੇ ਅਤੇ ਛਾਤੀ ਦੀਆਂ ਬੀਮਾਰੀਆਂ ਵੱਧ ਜਾਂਦੀਆਂ ਹਨ, ਜਿਸ ਕਾਰਨ ਬਜ਼ੁਰਗਾਂ ਲਈ ਇਹ ਮੌਸਮ ਬਹੁਤ ਪ੍ਰੇਸ਼ਾਨੀ ਵਾਲਾ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਅਤੇ ਸ਼ਾਹ ਦੀਆਂ ਬੀਮਾਰੀਆਂ ਤੋਂ ਪੀੜਤ ਵਿਅਕਤੀਆਂ ਨੂੰ ਸਵੇਰੇ-ਸ਼ਾਮ ਸੈਰ ਕਰਨੀ ਬੰਦ ਕਰਨੀ ਚਾਹੀਦੀ ਹੈ ਅਤੇ ਵੱਧ ਤੋਂ ਵੱਧ ਕੱਪੜੇ ਪਾਉਣੇ ਚਾਹੀਦੇ ਹਨ। ਸ਼ਾਹ ਲੈਣ ’ਚ ਤਕਲੀਫ਼ ਵੱਧਣ ’ਤੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸੀਤ ਲਹਿਰ ਦਾ ਕਹਿਰ! 6 ਜ਼ਿਲ੍ਹਿਆਂ 'ਚ ਰਹੇਗੀ ਸੰਘਣੀ ਧੁੰਦ
ਛੋਟੇ ਬੱਚਿਆਂ ਨੂੰ ਠੰਡ ਤੋਂ ਬਚਾਉਣਾ ਬਹੁਤ ਜ਼ਰੂਰੀ : ਡਾ. ਮਹਾਜਨ
ਬੱਚਿਆਂ ਦੇ ਮਾਹਿਰ ਡਾਕਟਰ ਪੀ. ਕੇ. ਮਹਾਜਨ ਨੇ ਦੱਸਿਆ ਕਿ ਇਸ ਮੌਸਮ ’ਚ ਛੋਟੇ ਬੱਚਿਆਂ ਨੂੰ ਠੰਡ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ। ਠੰਡ ਕਾਰਨ ਬੱਚਿਆਂ ਨੂੰ ਛਾਤੀ ਦੀਆਂ ਸਮੱਸਿਆਵਾਂ ਹੋਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ। ਸਭ ਤੋਂ ਪਹਿਲਾਂ ਬੱਚਿਆਂ ਨੂੰ ਸਰਦੀਆਂ ਦੇ ਮੌਸਮ ’ਚ ਗਰਮ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਦੂਜਾ, ਉਨ੍ਹਾਂ ਨੂੰ ਕਮਰੇ ਤੋਂ ਘੱਟ ਬਾਹਰ ਕੱਢਣਾ ਚਾਹੀਦਾ ਹੈ। ਬੱਚਿਆਂ ਨੂੰ ਠੰਢ ਤੋਂ ਬਚਾਉਣ ਲਈ ਸਿਰ ’ਤੇ ਟੋਪੀ ਵੀ ਰਾਹਤ ਪ੍ਰਦਾਨ ਕਰਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8