ਮਿਡ ਡੇ ਮੀਲ ਵਰਕਰਾਂ ਵੱਲੋਂ 1 ਮਾਰਚ ਨੂੰ ਬਟਾਲੇ ਰੋਸ ਪ੍ਰਦਰਸ਼ਨ ਦਾ ਐਲਾਨ, ਸ਼ੈਰੀ ਕਲਸੀ ਦੇ ਦਫ਼ਤਰ ਅੱਗੇ ਹੋਵੇਗੀ ਰੈਲੀ
Monday, Feb 23, 2026 - 11:06 AM (IST)
ਗੁਰਦਾਸਪੁਰ (ਵਿਨੋਦ)- ਡੈਮੋਕ੍ਰੇਟਿਕ ਮਿਡ ਡੇ ਮੀਲ ਵਰਕਰਜ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਬਟਾਲਾ ਦੇ ਹਲਕਾ ਵਿਧਾਇਕ ਸ਼ੈਰੀ ਕਲਸੀ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਦੇ ਦਫ਼ਤਰ ਅੱਗੇ ਰੋਸ ਰੈਲੀ ਕਰਕੇ ਚੋਣਾਂ ਵਿੱਚ ਤਨਖਾਹਾਂ ਦੁਗਣੀਆਂ ਕਰਨ ਦਾ ਵਾਅਦਾ ਚੇਤੇ ਕਰਵਾਉਣ ਲਈ ਪਹਿਲੀ ਮਾਰਚ ਨੂੰ ਰੋਸ਼ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਗੁਰਦਾਸਪੁਰ ਵਿਖੇ ਡੈਮੋਕ੍ਰੇਟਿਕ ਮਿਡ ਡੇ ਮੀਲ ਵਰਕਰਜ ਯੂਨੀਅਨ ਦੀ ਪ੍ਰਧਾਨ ਗੁਰਪ੍ਰੀਤ ਕੌਰ ਕੋਹਾਲੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਰੈਲੀ ਕਰਨ ਦਾ ਐਲਾਨ ਕਰਦਿਆਂ ਕੁੱਕ ਵਰਕਰਾਂ ਨੇ ਸਰਕਾਰ ਤੇ ਦੋਸ਼ ਲਾਇਆ ਹੈ ਕਿ ਚਾਰ ਸਾਲ ਪਹਿਲਾਂ ਸਕੂਲਾਂ ਵਿੱਚ ਬੱਚਿਆਂ ਦਾ ਖਾਣਾ ਪਕਾਉਣ ਲਈ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੀਆਂ ਵਰਕਰਾਂ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਇਹ ਭਰੋਸਾ ਦਿੱਤਾ ਸੀ ਕਿ ਸਰਕਾਰ ਬਣਨ ਤੇ ਉਨ੍ਹਾਂ ਦੀਆਂ ਤਨਖਾਹਾਂ ਦੁਗਣੀਆਂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ- ਪੰਜਾਬ: ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ, ਚੈਕ ਪੋਸਟ ਦੇ ਅੰਦਰੋਂ ਮਿਲੀਆਂ ਲਾਸ਼ਾਂ
ਚਰਨਜੀਤ ਸਿੰਘ ਚੰਨੀ ਦੀ ਸਰਕਾਰ 2500 ਰੁਪਏ ਤੋਂ 3000 ਰੁਪਏ ਮਹੀਨਾ ਤਨਖਾਹ ਕੀਤੀ ਗਈ ਸੀ। ਆਮ ਆਦਮੀ ਪਾਰਟੀ ਵੱਲੋਂ ਤਨਖਾਹਾਂ ਦੁਗਣੀਆਂ ਕਰਨ ਦਾ ਵਾਅਦਾ ਕੀਤਾ ਸੀ।ਪਰ ਚਾਰ ਸਾਲ ਬਾਅਦ ਵੀ ਉਨ੍ਹਾਂ ਨੂੰ ਮਹਿਜ਼ ਇੱਕ ਸੌ ਰੁਪਏ ਦਿਹਾੜੀ ਦੇ ਕੇ ਸਾਰਾ ਦਿਨ ਡਿਊਟੀ ਲਈ ਜਾ ਰਹੀ ਹੈ । ਸਰਕਾਰ ਵੱਲੋਂ ਸਾਲਾਨਾ ਇੱਕ ਰੁਪਏ ਦਾ ਵੀ ਵਾਧਾ ਨਹੀਂ ਕੀਤਾ ਗਿਆ। ਵਧਦੀ ਮਹਿੰਗਾਈ ਵਿੱਚ ਪਰਿਵਾਰ ਦਾ ਪਾਲਣ ਪੋਸ਼ਣ ਕਰਨਾ ਬਹੁਤ ਮੁਸ਼ਕਲ ਹੈ। 60 ਸਾਲਾਂ ਤੋਂ ਬਾਅਦ ਵਰਕਰਾਂ ਨੂੰ ਬਗੈਰ ਕਿਸੇ ਆਰਥਿਕ ਸਹਾਇਤਾ ਤੋਂ ਘਰ ਨੂੰ ਖਾਲੀ ਹੱਥ ਭੇਜਿਆ ਜਾਂਦਾ ਹੈ। ਪੰਜਾਬ ਸਰਕਾਰ ਦੀ ਵਰਕਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦਾ ਸਖ਼ਤ ਨੋਟਿਸ ਲਿਆ ਗਿਆ।
ਇਹ ਵੀ ਪੜ੍ਹੋ- ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ
ਮੀਟਿੰਗ ਵਿੱਚ ਫੈਸਲਾ ਕੀਤਾ ਹੈ ਕਿ ਮਾਣ ਭੱਤਾ ਵਰਕਰਜ ਮੋਰਚੇ ਵੱਲੋਂ ਪਹਿਲੀ ਮਾਰਚ ਨੂੰ ਸਾਰੇ ਪੰਜਾਬ ਵਿੱਚ ਰੋਸ ਰੈਲੀਆਂ ਕਰਕੇ ਚੋਣਾਂ ਵਿੱਚ ਕੀਤੇ ਵਾਅਦੇ ਯਾਦ ਕਰਵਾਉਣ ਲਈ ਮੰਗ ਪੱਤਰ ਦੇਣ ਦੇ ਫੈਸਲੇ ਨੂੰ ਲਾਗੂ ਕਰਵਾਉਣ ਲਈ ਸਕੂਲਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ। ਮਿਡ ਡੇ ਮੀਲ ਵਰਕਰਾਂ ਨੂੰ ਦੋ ਗਰਮ ਅਤੇ ਠੰਡੀਆਂ ਵਰਦੀਆਂ ਦੇਣ, ਘੱਟੋ ਘੱਟ ਉਜਰਤ ਕਾਨੂੰਨ ਦੇ ਅਨੁਸਾਰ ਬਣਦੀ ਤਨਖਾਹ ਦੇਣ , ਮੈਡੀਕਲ ਬੀਮਾ ਦੇਣ, ਮਿ੍ਤਕ ਵਰਕਰਜ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦੇਣ, ਅਤੇ ਸਲਾਨਾ ਤਰੱਕੀ ਦੇਣਾ ਸ਼ਾਮਲ ਹੈ। ਉਹਨਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਆਪਣੇ ਆਖਰੀ ਬਜਟ ਵਿੱਚ ਚੋਣਾਂ ਵਿੱਚ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਪੰਜਾਬ ਦੀਆਂ ਪੌੜੀਆਂ ਨਹੀਂ ਚੜ੍ਹਣ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ- ਪੰਜਾਬ ਪੁਲਸ ਮੁਲਾਜ਼ਮਾਂ ਦੀ ਮੌਤ ਮਗਰੋਂ ਦੋਵੇਂ ਪਰਿਵਾਰਾਂ ਨੇ ਰੱਖਿਆ ਪੱਖ, ਕਿਹਾ- ਡਿਊਟੀ 'ਤੇ ਹੋਈ ਮੌਤ ਲਈ...
ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਪ੍ਰਧਾਨ ਬਲਵਿੰਦਰ ਕੌਰ ਰਾਵਲਪਿੰਡੀ ,ਨਰਿੰਦਰ ਕੌਰ ਭੁੱਲੇ ਚੱਕ ,ਸਰਬਜੀਤ ਕੌਰ ਭੁੱਲੇ ਚੱਕ ,ਅਨੀਤਾ ਬਥਵਾਲਾ ਕਲੋਨੀ , ਪ੍ਰੀਤੀ ਬਥਵਾਲਾ ਕਲੋਨੀ, ਸੁਮਨ ਤਿੱਬੜ, ਰੀਟਾ ਪਨਿਆੜ ,ਕ੍ਰਿਸ਼ਨਾ ਪਨਿਆੜ, ਰੋਸ਼ਨੀ ਪਨਿਆੜ, ਨੀਲਮ ਤਤਲੇ ,ਸ਼ਵਿੰਦਰ ਕੌਰ ਸੋਹਲ, ਗੀਤਾ ਮੰਡੀ ਗੁਰਦਾਸਪੁਰ ,ਰੇਖਾ ਮਿਡਲ ਸਕੂਲ ਭੁੱਲੇ ਚੱਕ, ਸ਼ੋਭਾ ਰਾਣੀ ਭੁੱਲੇ ਚੱਕ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
