ਦੋ ਦਿਨ ਤੋਂ ਕੰਮ 'ਤੇ ਨਹੀਂ ਆਇਆ ਪ੍ਰਵਾਸੀ ਮਜ਼ਦੂਰ, ਕੰਪਨੀ ਮਾਲਕ ਨੇ ਕੁਆਰਟਰ 'ਚ ਦੇਖਿਆ ਤਾਂ ਮਿਲਿਆ ਮ੍ਰਿਤਕ
Thursday, Sep 28, 2023 - 10:50 AM (IST)

ਬਟਾਲਾ (ਸਾਹਿਲ)- ਪ੍ਰਵਾਸੀ ਮਜ਼ਦੂਰ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਥਾਣਾ ਕਾਦੀਆਂ ਏ. ਐੱਸ. ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਰੋਹਿਤ ਪੁੱਤਰ ਪਲਟੂ ਵਾਸੀ ਗੋਰਖਪੁਰ ਯੂ. ਪੀ. ਜੋ ਕਿ ਕਾਦੀਆਂ ਵਿਖੇ ਟਿਸ਼ੂ ਬਣਾਉਣ ਵਾਲੀ ਕੰਪਨੀ ਵਿਚ ਕੰਮ ਕਰਦਾ ਸੀ, ਆਪਣੇ ਕੁਆਰਟਰ ਵਿਖੇ ਇਕੱਲਾ ਹੀ ਰਹਿੰਦਾ ਸੀ, ਦੋ ਦਿਨਾਂ ਤੋਂ ਕੰਮ ’ਤੇ ਨਹੀਂ ਸੀ ਗਿਆ, ਜਿਸ ’ਤੇ ਕੰਪਨੀ ਦੇ ਮਾਲਕਾਂ ਨੇ ਆ ਕੇ ਦੇਖਿਆ ਤਾਂ ਇਸ ਕਮਰੇ ’ਚੋਂ ਬਦਬੂ ਆ ਰਹੀ ਸੀ। ਜਦੋਂ ਇਸ ਕਮਰਾ ਖੋਲ੍ਹਿਆ ਤਾਂ ਇਹ ਅੰਦਰ ਕਮਰੇ ਵਿਚ ਮ੍ਰਿਤਕ ਹਾਲਤ ਵਿਚ ਪਿਆ ਸੀ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਵਾਇਰਲ ਵੀਡੀਓ ਦੀ ਸੱਚਾਈ ਆਈ ਸਾਹਮਣੇ, ਪਤੀ ਦੀ ਕਰਤੂਤ ਜਾਣ ਕੰਬ ਜਾਵੇਗੀ ਰੂਹ
ਏ. ਐੱਸ. ਆਈ. ਨੇ ਦੱਸਿਆ ਕਿ ਉਕਤ ਪ੍ਰਵਾਸੀ ਮਜ਼ਦੂਰ ਦੀ ਪੱਖਾ ਚਾਲੂ ਕਰਨ ਮੌਕੇ ਬਿਜਲੀ ਕਰੰਟ ਲੱਗਣ ਨਾਲ ਮੌਤ ਹੋਈ ਹੈ ਕਿਉਂਕਿ ਇਹ ਕਰੰਟ ਲੱਗਣ ਨਾਲ ਝੁਲਸਿਆ ਪਿਆ ਸੀ। ਉਕਤ ਕਿ ਮ੍ਰਿਤਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪਰਿਵਾਰ ਵਾਲਿਆਂ ਦੇ ਬਿਆਨਾਂ ’ਤੇ 174 ਸੀਆਰ. ਪੀ. ਸੀ. ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਅਮਿਤ ਸ਼ਾਹ ਸਾਹਮਣੇ SYL ਸਣੇ ਚੁੱਕੇ ਪੰਜਾਬ ਦੇ ਵੱਡੇ ਮੁੱਦੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8