ਤਿੰਨ ਅਣਪਛਾਤੇ ਲੁਟੇਰਿਆਂ ਵਲੋਂ ਪ੍ਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Thursday, Mar 28, 2024 - 06:33 PM (IST)

ਤਿੰਨ ਅਣਪਛਾਤੇ ਲੁਟੇਰਿਆਂ ਵਲੋਂ ਪ੍ਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਮਜੀਠਾ (ਸਰਬਜੀਤ)-ਮਜੀਠਾ ਨਜ਼ਦੀਕ ਪਿੰਡ ਵਡਾਲਾ ਵਿਖੇ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਪ੍ਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰਾਂ ਦੇ ਵਾਰ ਕਰ ਕੇ ਬੇਰਹਿਮੀ ਨਾਲ ਕਤਲ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਰਾਜਸਥਾਨ ਦਾ ਵਸਨੀਕ ਬੱਲੂ ਉਮਰ 40 ਸਾਲ ਆਪਣੇ ਪਰਿਵਾਰ ਸਮੇਤ ਪਿਛਲੇ ਕਰੀਬ ਚਾਰ ਸਾਲਾਂ ਤੋਂ ਪਿੰਡ ਵਡਾਲਾ ’ਚ ਕਿਰਾਏ ’ਤੇ ਰਹਿ ਰਿਹਾ ਸੀ ਜੋ ਆਈਸਕ੍ਰੀਮ ਦੀ ਰੇਹੜੀ ਲਾਉਂਦਾ ਸੀ।

ਇਹ ਵੀ ਪੜ੍ਹੋ : ਹੋਲੇ ਮਹੱਲੇ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਟਰੈਕਟਰ-ਟਰਾਲੀ ਹਾਦਸਾਗ੍ਰਸਤ, 1 ਦੀ ਮੌਤ ਤੇ15 ਗੰਭੀਰ ਜ਼ਖਮੀ

ਅੱਜ ਦੇਰ ਰਾਤ ਅਣਪਛਾਤੇ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਬੱਲੂ ਨੂੰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਉਸ ਕੋਲੋਂ ਨਕਦੀ ਤੇ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ, ਜਿਸ ’ਤੇ ਬੱਲੂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਿਸ ਦੀ ਇਤਲਾਹ ਮਿਲਦੇ ਹੀ ਐੱਸ. ਐੱਚ. ਓ. ਮਜੀਠਾ ਲਖਵਿੰਦਰ ਸਿੰਘ ਤੇ ਡੀ. ਐੱਸ. ਪੀ. ਮਜੀਠਾ ਵੱਲੋਂ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਕੇ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਹੋਲੀ ਮੌਕੇ ਗੁਰਦਾਸਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਕਿਰਚਾਂ ਮਾਰ ਕੀਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News