ਸ਼ਮਸ਼ਾਨ ਘਾਟ ਨੇੜਿਓਂ ਦਰੱਖਤ ਨਾਲ ਲਟਕਦੀ ਮਿਲੀ ਪ੍ਰਵਾਸੀ ਮਜ਼ਦੂਰ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

Monday, Nov 11, 2024 - 10:30 AM (IST)

ਸ਼ਮਸ਼ਾਨ ਘਾਟ ਨੇੜਿਓਂ ਦਰੱਖਤ ਨਾਲ ਲਟਕਦੀ ਮਿਲੀ ਪ੍ਰਵਾਸੀ ਮਜ਼ਦੂਰ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਪੁਰਾਣਾ ਸ਼ਾਲਾ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਦੇ ਅਧੀਨ ਆਉਂਦੇ ਪੁਲਸ ਸਟੇਸ਼ਨ ਪੁਰਾਣਾ ਸ਼ਾਲਾ ਦੇ ਪਿੰਡ ਕਲੀਚਪੁਰ ਵਿਖੇ ਸਮਸ਼ਾਨ ਘਾਟ ਨੇੜੇ ਇੱਕ ਕਿੱਕਰ ਦੇ ਦਰੱਖਤ ਨਾਲ ਇੱਕ ਪ੍ਰਵਾਸੀ ਦੀ ਲਟਕੀ ਹੋਈ ਲਾਸ਼ ਮਿਲਣ ਕਾਰਨ ਇਲਾਕੇ ਅੰਦਰ ਸਨਸਨੀ ਫੈਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । 

ਇਹ ਵੀ ਪੜ੍ਹੋ-ਵੱਡੀ ਖ਼ਬਰ: ਪੰਜਾਬ ਦੇ ਇਸ ਗੁਰਦੁਆਰੇ ਦੇ ਪਵਿੱਤਰ ਸਰੋਵਰ 'ਚ ਹਜ਼ਾਰਾਂ ਮੱਛੀਆਂ ਮਰੀਆਂ

ਪੁਲਸ ਨੂੰ ਸੂਚਨਾ ਮਿਲਦਿਆਂ ਹੀ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਥਾਣਾ ਮੁਖੀ ਪੁਰਾਣਾ ਸ਼ਾਲਾ ਕ੍ਰਿਸ਼ਮਾ ਦੇਵੀ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕਲੀਚਪੁਰ ਦੇ ਸ਼ਮਸ਼ਾਨਘਾਟ  ਕੋਲ ਇੱਕ ਕਿੱਕਰ ਦੇ ਦਰੱਖਤ ਨਾਲ ਇੱਕ ਪ੍ਰਵਾਸੀ ਮਜ਼ਦੂਰ ਦੀ ਲਟਕਦੀ ਹੋਈ ਲਾਸ਼ ਵੇਖੀ ਗਈ ਹੈ ਜਿਸ ਉਪਰੰਤ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। 

ਇਹ ਵੀ ਪੜ੍ਹੋ-ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਦੋ ਮੋਟਰਸਾਈਕਲਾਂ ਦੀ ਟੱਕਰ ਨੇ 2 ਘਰਾਂ 'ਚ ਵਿਛਾਏ ਸਥੱਰ

ਪੁਲਸ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਸ਼ਿਵਾ ਪੁੱਤਰ ਸੰਦੇਸ਼ ਕੁਮਾਰ ਜੋ ਪਿੰਡ ਕਲੀਚਪੁਰ ਵਿਖੇ ਇੱਕ ਭੱਠੇ 'ਤੇ ਮਜ਼ਦੂਰੀ ਦਾ ਕੰਮ ਕਰਦੇ ਹਨ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਗੁਰਦਾਸਪੁਰ ਹਸਪਤਾਲ ਭੇਜ ਦਿੱਤੀ ਗਈ ਹੈ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਸਾਰੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਧਰ ਮੌਕੇ 'ਤੇ ਪਹੁੰਚੇ ਪਰਿਵਾਰਿਕ ਮੈਂਬਰਾਂ ਵੱਲੋਂ  ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵਿਜ਼ੀਬਿਲਟੀ ਨਾ ਹੋਣ ਕਾਰਨ ਦਿੱਲੀ ਡਾਇਵਰਟ ਹੋਈ ਦੁਬਈ ਦੀ ਫਲਾਈਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News