ਟਰੇਨ ਦੀ ਲਪੇਟ 'ਚ ਆਉਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ
Tuesday, Mar 18, 2025 - 11:05 AM (IST)

ਦੀਨਾਨਗਰ(ਗੋਰਾਇਆ)- ਦੀਨਾਨਗਰ ਦੇ ਪਿੰਡ ਕੋਹਲੀਆਂ ਫਾਟਕ ਦੇ ਨੇੜੇ ਪਠਾਨਕੋਟ ਤੋਂ ਅੰਮ੍ਰਿਤਸਰ ਜਾ ਰਹੀ ਰਾਵੀ ਐਕਸਪ੍ਰੈਸ ਟਰੇਨ ਦੀ ਚਪੇਟ 'ਚ ਆਉਣ ਨਾਲ ਪ੍ਰਵਾਸੀ ਮਜ਼ਦੂਰ ਦੀ ਹੋਈ ਮੌਤ। ਰੇਲਵੇ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕੀਤੀ ਕਾਨੂੰਨੀ ਕਾਰਵਾਈ ਸ਼ੁਰੂ।
ਇਹ ਵੀ ਪੜ੍ਹੋ- ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਇਹ ਸਿਰਫ਼ ਟ੍ਰੇਲਰ ਸੀ, ਪਿਕਚਰ ਅਜੇ ਬਾਕੀ ਹੈ
ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਦੇਸ ਰਾਜ ਪੁੱਤਰ ਹੀਰਾ ਰਾਮ(64 ਸਾਲ) ਵਾਸੀ ਰਾਜਸਥਾਨ ਹਾਲ ਵਾਸੀ ਕੋਠੇ ਲੋਹਗੜ੍ਹ ਦੀਨਾਨਗਰ ਦਾ ਰਹਿਣ ਵਾਲਾ ਸੀ। ਦੱਸ ਦਈਏ ਕਿ ਪਠਾਨਕੋਟ ਤੋਂ ਅੰਮ੍ਰਿਤਸਰ ਜਾ ਰਹੀ ਰਾਵੀ ਐਕਸਪ੍ਰੈਸ ਦੀ ਲਪੇਟ ਵਿੱਚ ਆਉਣ ਨਾਲ ਦੇਸ ਰਾਜ ਦੀ ਮੌਕੇ ’ਤੇ ਹੀ ਮੌਤ ਹੋ ਗਈ। ਰੇਲਵੇ ਪੁਲਸ ਦੇ ਅਧਿਕਾਰੀ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਨੂੰਨੀ ਕਾਰਵਾਈ ਤੋਂ ਬਾਅਦ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿੱਖੇ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8