ਟਰੈਕਟਰ ਪਲਟਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ

Saturday, Mar 22, 2025 - 11:57 AM (IST)

ਟਰੈਕਟਰ ਪਲਟਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ

ਬਟਾਲਾ (ਸਾਹਿਲ, ਯੋਗੀ)- ਪਿੰਡ ਸਰਵਾਲੀ ਨੇੜੇ ਟਰੈਕਟਰ ਪਲਟਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ, ਜਦਕਿ 2 ਜਣੇ ਜ਼ਖਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਿਲਾ ਲਾਲ ਸਿੰਘ ਦੇ ਏ.ਐੱਸ.ਆਈ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪਿੰਡ ਸਰਵਾਲੀ ਨੇੜੇ ਸੂਏ ’ਤੇ ਪੱਕਾ ਪੁਲ ਬਣ ਰਿਹਾ ਹੈ, ਜਿਥੇ ਲੇਬਰ ਵਜੋਂ ਕਰਣ ਕੁਮਾਰ ਪੁੱਤਰ ਬਲੌਰ ਮੱਲ, ਰਾਜੇਸ਼ ਪੁੱਤਰ ਰਾਮ ਮੰਡਲ, ਪਿੰਟੂ ਕੁਮਾਰ ਪੁੱਤਰ ਬੈਜ਼ਨਾਥ ਮੰਡਲ ਵਾਸੀਆਨ ਬਿਹਾਰ ਕੰਮ ਕਰਦੇ ਹਨ ਅਤੇ ਬੀਤੀ ਦੇਰ ਸ਼ਾਮ ਇਹ ਕੰਮ ਖਤਮ ਹੋਣ ਉਪਰੰਤ ਵਾਪਸ ਘਰ ਨੂੰ ਚੱਲੇ ਸੀ ਕਿ ਅਚਾਨਕ ਰਸਤੇ ਵਿਚ ਇਨ੍ਹਾਂ ਦਾ ਟਰੈਕਟਰ ਪਲਟ ਗਿਆ, ਜਿਸ ਦੇ ਸਿੱਟੇ ਵਜੋਂ ਪਿੰਟੂ ਕੁਮਾਰ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ-  ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਮੌਤ, 4 ਸਾਲਾ ਬੱਚੇ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

ਜਦਕਿ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚੀ ਐਂਬੂਲੈਂਸ 108 ਦੇ ਮੁਲਾਜ਼ਮਾਂ ਨੇ ਜ਼ਖਮੀ ਹੋਏ ਕਰਣ ਕੁਮਾਰ ਤੇ ਰਾਜੇਸ਼ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ, ਜਿਥੋਂ ਡਾਕਟਰਾਂ ਨੇ ਉਕਤ ਦੋਵਾਂ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੁੰਦੀ ਦੇਖ ਤੁਰੰਤ ਇਲਾਜ ਲਈ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਹੈ। ਏ.ਐੱਸ.ਆਈ ਰਾਕੇਸ਼ ਕੁਮਾਰ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਦੇ ਡੈੱਡ ਹਾਊਸ ਵਿਚ ਰਖਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਖਾ ਲਓ ਹੋਰ ਚਾਂਪ ਤੇ ਮੋਮੋਜ਼, ਖ਼ਬਰ ਪੜ੍ਹੋਗੇ ਤਾਂ ਹੋ ਜਾਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News