ਦੁੱਧ ਲੈਣ ਗਏ ਨੌਜਵਾਨ ’ਤੇ ਦੁਕਾਨਦਾਰ ਨੇ ਕੀਤਾ ਹਮਲਾ, ਗੰਭੀਰ ਜ਼ਖ਼ਮੀ
Wednesday, May 18, 2022 - 12:44 PM (IST)

ਗੁਰਦਾਸਪੁਰ (ਹੇਮੰਤ) - ਪਿੰਡ ਬੱਬੇਹਾਲੀ ਵਿਚ ਦੁਕਾਨਦਾਰ ਨਾਲ ਤਕਰਾਰ ਹੋਣ ’ਤੇ ਦੁਕਾਨ ਵਾਲੇ ਨੇ ਇਕ ਨੌਜਵਾਨ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਨੂੰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ’ਚ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਚ ਭਰਤੀ ਕਰਵਾਇਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ: ਜ਼ਮੀਨੀ ਵਿਵਾਦ ਨੂੰ ਲੈ ਕੇ ਜਨਾਨੀ ਦਾ ਗੋਲੀਆ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼
ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਚਮਕਦੀਪ ਸਿੰਘ ਪੁੱਤਰ ਹਰਭਜਨ ਸਿੰਘ ਨਿਵਾਸੀ ਪਿੰਡ ਬੱਬੇਹਾਲੀ ਨੇ ਦੱਸਿਆ ਕਿ ਉਹ ਦੁੱਧ ਲੈਣ ਲਈ ਪਿੰਡ ਦੀ ਇਕ ਦੁੱਧ ਵਾਲੀ ਦੁਕਾਨ ’ਤੇ ਗਿਆ ਸੀ। ਜਦੋਂ ਉਹ ਦੁਕਾਨ ’ਤੇ ਦੁੱਧ ਦੇ ਪੈਸੇ ਦੇਣ ਲੱਗਾ ਤਾਂ ਦੁਕਾਨ ਵਾਲੇ ਨਾਲ ਉਸ ਦੀ ਬਹਿਸ ਹੋ ਗਈ। ਦੁਕਾਨਦਾਰ ਨੇ ਗ਼ੁੱਸੇ ਵਿਚ ਆ ਕੇ ਉਸ ’ਤੇ ਹਮਲਾ ਕਰਦੇ ਹੋਏ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ।