ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਦੀ ਠੱਗੀ

12/12/2018 3:18:09 AM

ਬਟਾਲਾ, (ਸਾਹਿਲ)- ਪੁਲਸ ਜ਼ਿਲਾ ਬਟਾਲਾ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ. ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਰਸ਼ਪ੍ਰੀਤ ਸਿੰਘ ਜੋਹਰ ਪੁੱਤਰ ਬਲਵਿੰਦਰ ਸਿੰਘ ਵਾਸੀ ਮੱਲੀ ਮਾਰਕੀਟ ਨੇ ਰਿਪੋਰਟ ਦਰਜ ਕਰਵਾਈ ਕਿ ਉਸਨੇ ਪ੍ਰੀਆਸੀ ਬਤਰਾ ਪੁੱਤਰ ਓਮ ਪ੍ਰਕਾਸ਼ ਸਿੰਘ ਵਾਸੀ ਅੰਮ੍ਰਿਤਸਰ, ਵਿਪਨ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਨਵਾਂ ਸ਼ਹਿਰ ਨੂੰ ਵਿਦੇਸ਼ ਭੇਜਣ ਲਈ 1 ਲੱਖ ਰੁਪਏ ਦਿੱਤੇ ਸਨ, ਪਰ ਨਾਂ ਤਾਂ ਉਨ੍ਹਾਂ ਨੇ ਉਸਨੂੰ ਵਿਦੇਸ਼ ਭੇਜਿਆ ਤੇ ਨਾਂ ਹੀ ਉਸਦੇ ਪੈਸੇ ਵਾਪਸ ਕੀਤੇ। ਇਸ ਸਬੰਧੀ ਏ. ਐੱਸ. ਆਈ. ਨੇ ਉਕਤ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਦਿੱਤਾ ਹੈ। ਇਸੇ ਤਰ੍ਹਾਂ ਥਾਣਾ ਕਾਦੀਆਂ ਦੇ ਏ. ਐੱਸ. ਆਈ. ਪਰਸ ਰਾਮ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਲਵੰਤ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਨਥੂ ਖਹਿਰਾ ਨੇ ਰਿਪੋਰਟ ਦਰਜ ਕਰਵਾਈ ਕਿ ਉਸਨੇ ਆਪਣੇ ਲਡ਼ਕੇ ਨੂੰ ਵਿਦੇਸ਼ ਭੇਜਣ ਲਈ ਗੁਰਦੇਵ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਨਥੂ ਖਹਿਰਾ, ਹਰਵਿੰਦਰ ਸਿੰਘ ਪੁੱਤਰ ਬਚਨ ਸਿੰਘ, ਅਮਿਤੋਜ ਸਿੰਘ ਪੁੱਤਰ ਬਲਦੇਵ ਸਿੰਘ ਵਾਸੀਆਨ ਖਰਡ਼ ਨੂੰ 15 ਲੱਖ ਰੁਪਏ ਦਿੱਤੇ ਸਨ, ਪਰ ਨਾਂ ਤਾਂ ਉਨ੍ਹਾਂ ਨੇ ਉਸਨੂੰ ਵਿਦੇਸ਼ ਭੇਜਿਆ ਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਇਸ ਸਬੰਧੀ ਏ. ਐੱਸ. ਆਈ. ਨੇ ਉਕਤ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਦਿੱਤਾ ਹੈ।