ਕੈਨੇਡਾ ਭੇਜਣ ਦੇ ਨਾਂ ’ਤੇ ਲੱਖਾਂ ਦੀ ਠੱਗੀ
Thursday, Nov 15, 2018 - 01:15 AM (IST)

ਧਾਰੀਵਾਲ, (ਖੋਸਲਾ/ਬਲਬੀਰ, ਜਵਾਹਰ)- ਵਿਦੇਸ਼ ਭੇਜਣ ਦੇ ਨਾਂ ’ਤੇ ਸਾਢੇ 17 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਤਿੰਨ ਵਿਅਕਤੀਆਂ ਵਿਰੁੱਧ ਥਾਣਾ ਧਾਰੀਵਾਲ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਪੀਡ਼ਤ ਜੋਗਿੰਦਰ ਸਿੰਘ ਪੁੱਤਰ ਮੇਲਾ ਸਿੰਘ ਵਾਸੀ ਲਾਲ ਬਾਗ ਧਾਰੀਵਾਲ ਨੇ ਉੱਚ ਪੁਲਸ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਪੱਤਰ ਦੇ ਕੇ ਇਨਸਾਫ ਦੇਣ ਦੀ ਮੰਗ ਕਰਦਿਆਂ ਦੱਸਿਆ ਕਿ ਜੋਨਸਨ ਪੁੱਤਰ ਇਮੈਨੂਅਲ, ਅੰਜੂ ਪਤਨੀ ਜੋਨਸਨ ਵਾਸੀਆਨ ਨਜ਼ਦੀਕ ਕੇ. ਜੇ. ਹਸਪਤਾਲ ਫੱਤੇ ਨੰਗਲ ਧਾਰੀਵਾਲ ਤੇ ਬਲਜਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਮਲ੍ਹੀਆਂ ਫਕੀਰਾਂ ਨੇ ਉਸ ਨਾਲ ਸੰਪਰਕ ਕਰ ਕੇ ਉਸਨੂੰ ਵਿਦੇਸ਼ (ਕੈਨੇਡਾ) ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ 17 ਲੱਖ 50 ਹਜ਼ਾਰ ਰੁਪਏ ਲੈ ਲਏ ਪਰ ਕਾਫੀ ਸਮਾਂ ਬੀਤ ਜਾਣ ’ਤੇ ਜਦ ਉਸਨੂੰ ਕੈਨੇਡਾ ਭੇਜਣ ਲਈ ਉਕਤ ਵਿਅਕਤੀਆਂ ਨੇ ਟਾਲ-ਮਟੋਲ ਦੀ ਨੀਤੀ ਅਪਣਾਈ ਤਾਂ ਉਸਨੂੰ ਪਤਾ ਲੱਗ ਗਿਆ ਕਿ ਉਸ ਨਾਲ ਠੱਗੀ ਹੋ ਗਈ ਹੈ। ਪੁਲਸ ਉੱਚ-ਅਧਿਕਾਰੀਆਂ ਵੱਲੋਂ ਕੀਤੀ ਛਾਣਬੀਨ ਤੋਂ ਬਾਅਦ ਥਾਣਾ ਧਾਰੀਵਾਲ ਦੀ ਪੁਲਸ ਨੇ ਜੋਗਿੰਦਰ ਸਿੰਘ ਦੇ ਬਿਆਨਾਂ ਅਨੁਸਾਰ ਜੋਨਸਨ, ਅੰਜੂ ਤੇ ਬਲਵਿੰਦਰ ਸਿੰਘ ਵਿਰੁੱਧ ਕੇਸ ਦਰਜ ਕਰ ਕੇ ਉਕਤ ਵਿਅਕਤੀਆਂ ਦੀ ਭਾਲ ਸ਼ੁਰੂ ਕਰ ਦਿੱਤੀ ।
ਬਟਾਲਾ, (ਬੇਰੀ)-ਥਾਣਾ ਸੇਖਵਾਂ ਦੀ ਪੁਲਸ ਨੇ ਕੈਨੇਡਾ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਤਿੰਨ ਲੋਕਾਂ ਨੂੰ ਨਾਮਜ਼ਦ ਕੀਤਾ ਹੈ। ®ਪੁਲਸ ਨੂੰ ਦਿੱਤੀ ਦਰਖਾਸਤ ’ਚ ਕੁਲਵਿੰਦਰ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਨੌਸ਼ਹਿਰਾ ਮੱਝਾ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਮੱਲ੍ਹੀਆਂ ਫਕੀਰਾਂ, ਰਾਹੁਲ ਪੁੱਤਰ ਇਮਾਨੂੰਅਲ ਅਤੇ ਅੰਜੂ ਪਤਨੀ ਜੋਨਸਨ ਵਾਸੀਆਨ ਕੇ. ਜੇ. ਹਸਪਤਾਲ ਫੱਤੇਨੰਗਲ ਨੇ ਉਸਦੇ ਲਡ਼ਕੇ ਨੂੰ ਕੈਨੇਡਾ ਭੇਜਣ ਦੇ ਬਦਲੇ 18 ਲੱਖ ਰੁਪਏ ਲਏ ਸਨ ਪਰ ਬਾਅਦ ਵਿਚ ਉਕਤ ਲੋਕਾਂ ਨੇ ਨਾ ਤਾਂ ਉਸਦੇ ਲਡ਼ਕੇ ਨੂੰ ਕੈਨੇਡਾ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਮੋਡ਼ੇ ਅਤੇ ਅਜਿਹਾ ਕਰਕੇ ਉਕਤਾਨ ਨੇ ਉਸ ਨਾਲ ਠੱਗੀ ਮਾਰੀ ਹੈ। ®ਉਕਤ ਮਾਮਲੇ ਦੀ ਜਾਂਚ ਡੀ. ਐੱਸ. ਪੀ. ਆਰ. ਵਲੋਂ ਕੀਤੇ ਜਾਣ ਉਪਰੰਤ ਐੱਸ. ਐੱਸ. ਪੀ. ਬਟਾਲਾ ਦੇ ਆਦੇਸ਼ਾਂ ’ਤੇ ਏ. ਐੱਸ. ਆਈ. ਬਿਕਰਮਜੀਤ ਸਿੰਘ ਨੇ ਕਾਰਵਾਈ ਕਰਦਿਆਂ ਥਾਣਾ ਸੇਖਵਾਂ ਵਿਖੇ ਮਹਿਲਾ ਸਮੇਤ ਤਿੰਨ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਹੈ।