ਪਿਸਤੌਲ ਦੀ ਨੋਕ ''ਤੇ ਬੈਂਕ ਕੈਸ਼ੀਅਰ ਤੋਂ ਲੱਖਾਂ ਦੀ ਨਕਦੀ ਲੁੱਟੀ
Sunday, Dec 22, 2024 - 09:20 AM (IST)
ਅੰਮ੍ਰਿਤਸਰ (ਸੰਜੀਵ) : ਪਿਸਤੌਲ ਦੀ ਨੋਕ ’ਤੇ ਲੁਟੇਰਿਆਂ ਵੱਲੋਂ ਬੈਂਕ ਦੇ ਕੈਸ਼ੀਅਰ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਥਾਣਾ ਜੰਡਿਆਲਾ ਗੁਰੂ ਦੀ ਪੁਲਸ ਨੇ 2 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਮੁਤਾਬਕ, ਵਿਕਾਸ ਕਾਲੀਆ ਨੇ ਦੱਸਿਆ ਕਿ ਉਹ ਐੱਚ. ਡੀ. ਐੱਫ. ਸੀ. ਬੈਂਕ ਨਵਾਂ ਪਿੰਡ ਵਿਚ ਬਤੌਰ ਮੈਨੇਜਰ ਦੇ ਅਹੁਦੇ ’ਤੇ ਤਾਇਨਾਤ ਹੈ। ਬੀਤੀ ਦੁਪਹਿਰ 2 ਨੌਜਵਾਨਾਂ ਨੇ ਬੈਂਕ ਵਿਚ ਦਾਖਲ ਹੋ ਕੇ ਕੈਸ਼ੀਅਰ ਤੋਂ ਪਿਸਤੌਲ ਦੀ ਨੋਕ ’ਤੇ 3.96 ਲੱਖ ਰੁਪਏ ਦੀ ਨਕਦੀ ਲੁੱਟ ਲਈ ਅਤੇ ਫ਼ਰਾਰ ਹੋ ਗਏ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8