ਮਿੰਨੀ ਬੱਸ ਆਪ੍ਰੇਟਰ ਯੂਨੀਅਨ ਨੇ ਅੰਮ੍ਰਿਤਸਰ ਏਅਰਪੋਰਟ ਜਾਣ ਵਾਲੇ ਰਾਸਤੇ ਕੀਤੇ ਬੰਦ, ਲੋਕ ਹੋਏ ਪਰੇਸ਼ਾਨ

Wednesday, Sep 01, 2021 - 04:09 PM (IST)

ਮਿੰਨੀ ਬੱਸ ਆਪ੍ਰੇਟਰ ਯੂਨੀਅਨ ਨੇ ਅੰਮ੍ਰਿਤਸਰ ਏਅਰਪੋਰਟ ਜਾਣ ਵਾਲੇ ਰਾਸਤੇ ਕੀਤੇ ਬੰਦ, ਲੋਕ ਹੋਏ ਪਰੇਸ਼ਾਨ

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਜ਼ਿਲ੍ਹੇ ’ਚ ਹਵਾਈ ਅੱਡੇ (ਏਅਰਪੋਰਟ) ਦੇ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ’ਤੇ ਮਿੰਨੀ ਬੱਸ ਆਪ੍ਰੇਟਰ ਯੂਨੀਅਨ ਵਲੋਂ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਦੌਰਾਨ ਪ੍ਰਾਇਵੇਟ ਬੱਸ ਆਪਰੇਟਰ ਯੂਨੀਅਨ ਵਲੋਂ ਸਾਰੇ ਰਾਸਤੇ ਬੰਦ ਕਰ ਦਿੱਤੇ ਗਏ ਹਨ। ਸੜਕਾਂ ਬੰਦ ਹੋਣ ਕਾਰਨ ਸਾਰੀ ਆਵਾਜਾਈ ਠੱਪ ਹੋ ਚੁੱਕੀ ਹੈ, ਜਿਸ ਕਾਰਨ ਲੋਕਾਂ ਨੂੰ ਆਉਣ ਅਤੇ ਜਾਣ ’ਚ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਹੋ ਰਹੀਆਂ ਹਨ। ਪ੍ਰਦਰਸ਼ਨ ਕਰ ਰਹੀ ਯੂਨੀਅਨ ਨੇ ਕਿਹਾ ਕਿ ਸਰਕਾਰ ਆਪਣੀਆਂ ਬੱਸਾਂ ਚੱਲਾ ਕੇ ਸਾਡੀ ਰੋਟੀ-ਰੋਜ਼ੀ ਨਾਲ ਖਿਲਵਾੜ ਕਰ ਰਹੀ ਹੈ, ਜਿਸ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾਾ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਸ਼ਰੇਆਮ ਗੁੰਡਾਗਰਦੀ: ਕਾਰ ’ਚ ਬੈਠੀ ਕੁੜੀ ’ਤੇ 3 ਨੌਜਵਾਨਾਂ ਨੇ ਕੀਤਾ ਜਾਨਲੇਵਾ ਹਮਲਾ,ਤੋੜੇ ਸ਼ੀਸ਼ੇ (ਤਸਵੀਰਾਂ)

ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਘੱਟ ਕਿਰਾਏ ’ਤੇ ਅੰਮ੍ਰਿਤਸਰ ਏਅਰਪੋਰਟ ਤੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਲਈ ਸਰਕਾਰੀ ਬੱਸਾਂ ਦੀ ਸ਼ੁਰੂਆਤ ਕੀਤੀ ਸੀ। ਜਿਸ ਕਾਰਨ ਪ੍ਰਾਇਵੇਟ ਬੱਸ ਆਪਰੇਟਰ ਯੂਨੀਅਨ ਵਲੋਂ ਇਸ ਦਾ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ਇਹ ਸਰਕਾਰੀ ਬੱਸ ਸੇਵਾ ਦੀ ਸ਼ੁਰੂਆਤ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਕੀਤੀ ਗਈ ਸੀ, ਜਿਸ ਤੋਂ ਬਾਅਦ ਪ੍ਰਾਇਵੇਟ ਬੱਸ ਯੂਨੀਅਨ ਦੇ ਕਰਚਾਰੀਆਂ ਨੇ ਉਸਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨੇ ਸ਼ੁਰੂ ਕਰ ਦਿੱਤੇ। ਇਸ ਵੇਲੇ ਸੜਕਾਂ ਜਾਮ ਹੋਣ ਕਾਰਨ ਆਮ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ -  ਸ਼ਰਾਬੀ ਨੌਜਵਾਨਾਂ ਨੂੰ ਧੀ ਨਾਲ ਛੇੜਛਾੜ ਕਰਨ ਤੋਂ ਰੋਕਣ ਦੀ ਇੰਸਪੈਕਟਰ ਪਿਓ ਨੂੰ ਮਿਲੀ ਸਜਾ, ਦਰਜ ਹੋਈ FIR (ਵੀਡੀਓ)


author

rajwinder kaur

Content Editor

Related News