ਦਰਿਆ ਦੇ ਰਸਤੇ ਬਿਨਾਂ ਬਿੱਲ ਆ ਰਹੇ ਰੇਤ-ਬਜਰੀ ਦੇ 4 ਟਿੱਪਰ ਮਾਈਨਿੰਗ ਵਿਭਾਗ ਨੇ ਫੜੇ, 4.10 ਲੱਖ ਰੁਪਏ ਜੁਰਮਾਨਾ

Wednesday, Nov 25, 2026 - 04:49 PM (IST)

ਦਰਿਆ ਦੇ ਰਸਤੇ ਬਿਨਾਂ ਬਿੱਲ ਆ ਰਹੇ ਰੇਤ-ਬਜਰੀ ਦੇ 4 ਟਿੱਪਰ ਮਾਈਨਿੰਗ ਵਿਭਾਗ ਨੇ ਫੜੇ, 4.10 ਲੱਖ ਰੁਪਏ ਜੁਰਮਾਨਾ

ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ)– ਪੰਜਾਬ-ਜੰਮੂ-ਕਸ਼ਮੀਰ ਸਰਹੱਦ ’ਤੇ ਸਥਿਤ ਮਾਧੋਪੁਰ ਵਿਖੇ ਮਾਈਨਿੰਗ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦਿਆਂ ਗੈਰ-ਕਾਨੂੰਨੀ ਤਰੀਕੇ ਨਾਲ ਖਣਨ ਸਮੱਗਰੀ ਲੈ ਕੇ ਜਾ ਰਹੇ ਚਾਰ ਟਿੱਪਰ ਕਾਬੂ ਕੀਤੇ ਗਏ ਹਨ। ਵਿਭਾਗ ਵੱਲੋਂ ਇਨ੍ਹਾਂ ਵਾਹਨਾਂ ਦੇ ਚਾਲਕਾਂ ਨੂੰ ਕਰੀਬ 4 ਲੱਖ 10 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਜਾਣਕਾਰੀ ਅਨੁਸਾਰ ਫੜੇ ਗਏ ਚਾਰੇ ਟਿੱਪਰ ਜੰਮੂ-ਕਸ਼ਮੀਰ ਵੱਲੋਂ ਆ ਰਹੇ ਸਨ। ਜਾਂਚ ਦੌਰਾਨ ਕਿਸੇ ਵੀ ਵਾਹਨ ਦੇ ਚਾਲਕ ਕੋਲ ਲਿਜਾਈ ਜਾ ਰਹੀ ਖਣਨ ਸਮੱਗਰੀ ਸਬੰਧੀ ਵੈਧ ਬਿੱਲ ਜਾਂ ਲੋੜੀਂਦੇ ਦਸਤਾਵੇਜ਼ ਨਹੀਂ ਮਿਲੇ। ਇਸ ਤੋਂ ਬਾਅਦ ਮਾਈਨਿੰਗ ਵਿਭਾਗ ਦੀ ਟੀਮ ਨੇ ਚਾਰੇ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਜੁਰਮਾਨੇ ਦੀ ਕਾਰਵਾਈ ਕੀਤੀ।

ਇਹ ਵੀ ਪੜ੍ਹੋ- ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਜਦੋਂ ਪਹੁੰਚੀ ਪਤਨੀ ਤਾਂ...

ਮਾਈਨਿੰਗ ਵਿਭਾਗ ਦੇ ਐੱਸਡੀਓ ਬਿਪਨਦੀਪ ਸਿੰਘ ਨੇ ਦੱਸਿਆ ਕਿ ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਵਾਹਨਾਂ ਲਈ ਮਾਧੋਪੁਰ ਸਥਿਤ ਮੁੱਖ ਅਤੇ ਮਨਜ਼ੂਰਸ਼ੁਦਾ ਰਸਤਾ ਹੀ ਨਿਰਧਾਰਤ ਕੀਤਾ ਗਿਆ ਹੈ, ਜਿੱਥੇ ਵਾਹਨਾਂ ਦੇ ਦਸਤਾਵੇਜ਼ਾਂ ਅਤੇ ਰਾਇਲਟੀ ਦੀ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਟੈਕਸ ਅਤੇ ਜਾਂਚ ਤੋਂ ਬਚਣ ਦੀ ਨੀਅਤ ਨਾਲ ਕੁਝ ਵਾਹਨ ਚਾਲਕ ਨਿਰਧਾਰਤ ਰਸਤੇ ਦੀ ਬਜਾਏ ਦਰਿਆ ਦੇ ਅੰਦਰੋਂ ਬਣੇ ਕੱਚੇ ਅਤੇ ਗੈਰ-ਕਾਨੂੰਨੀ ਰਸਤਿਆਂ ਦੀ ਵਰਤੋਂ ਕਰਦੇ ਹਨ। ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਵਿਭਾਗ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਤਰਨਤਾਰਨ 'ਚ ਮਹਿਲਾ ਸਰਪੰਚ ਤੇ ਉਸਦੇ ਪਤੀ 'ਤੇ ਜਾਨਲੇਵਾ ਹਮਲਾ, ਚੱਲੀਆਂ ਤਾਬੜਤੋੜ ਗੋਲੀਆਂ

ਮਾਈਨਿੰਗ ਵਿਭਾਗ ਦੀ ਇਸ ਕਾਰਵਾਈ ਨਾਲ ਗੈਰ-ਕਾਨੂੰਨੀ ਖਣਨ ਸਮੱਗਰੀ ਦੀ ਢੋਆ-ਢੁਆਈ ਕਰਨ ਵਾਲਿਆਂ ਵਿੱਚ ਹੜਕੰਪ ਮਚ ਗਿਆ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਵਿਰੁੱਧ ਅੱਗੇ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ।

ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ਵਿਦੇਸ਼ਾਂ ਤੋਂ ਚੱਲ ਰਹੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ, ਇਹ ਕੁਝ ਹੋਇਆ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News