ਮੰਤਰੀ ਭੁੱਲਰ ਤੇ DC ਨੇ ਧੁੱਸੀ ਬੰਨ੍ਹ ’ਚ ਪਏ ਪਾੜ ਨੂੰ ਪੂਰਨ ਲਈ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਲਿਆ ਜਾਇਜ਼ਾ

Monday, Aug 21, 2023 - 11:24 AM (IST)

ਹਰੀਕੇ ਪੱਤਣ/ਤਰਨਤਾਰਨ/ਪੱਟੀ (ਜ.ਬ, ਰਮਨ, ਸੌਰਭ)- ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਬੀਤੇ ਦਿਨ ਪਿੰਡ ਘੜੁੰਮ ਵਿਖੇ ਧੁੱਸੀ ਬੰਨ੍ਹ ’ਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ’ਤੇ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਲਾਲਜੀਤ ਸਿੰਘ ਭੁੱਲਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਵਲੋਂ ਰਾਹਤ ਕਾਰਜਾਂ ਵਿਚ ਜੁਟੀਆਂ ਵੱਖ-ਵੱਖ ਟੀਮਾਂ ਅਤੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਕੇ ਹਾਲਾਤ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾ ਕੇ, ਸਥਾਨਕ ਲੋਕਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਬੰਨ੍ਹ ਵਿਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ’ਤੇ ਰਾਹਤ ਕਾਰਜ ਸ਼ੁਰੂ ਕੀਤੇ ਗਏ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 65 ਸਾਲਾ ਬਜ਼ੁਰਗ ਦਾ ਦਰਦ, 4 ਸਾਲਾਂ 'ਚ 3 ਪੁੱਤਰ ਦਿੱਤੇ ਗੁਆ, ਵਜ੍ਹਾ ਜਾਣ ਹੋਵੋਗੇ ਹੈਰਾਨ

ਉਨ੍ਹਾਂ ਦੱਸਿਆ ਕਿ ਦਰਿਆ ਸਤਲੁਜ ਵਿਚ ਪਹਿਲਾਂ ਆਏ ਹੜ੍ਹਾਂ ਕਰਨ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਕੰਮ ਚੱਲ ਰਿਹਾ ਸੀ ਪਰ ਪਿਛਲੇ ਦਿਨਾਂ ਫਿਰ ਤੋਂ ਪਹਾੜਾਂ ਵਿਚ ਆਏ ਭਾਰੀ ਮੀਂਹ ਕਾਰਨ ਦਰਿਆ ਵਿਚ ਪਾਣੀ ਦਾ ਪੱਧਰ ਬਹੁਤ ਵੱਧ ਗਿਆ ਸੀ, ਜਿਸ ਕਾਰਨ ਪਾਣੀ ਦੀ ਮਾਰ ਨਾ ਝੱਲਦੇ ਹੋਏ ਬੰਨ੍ਹ ਵਿਚ ਪਾੜ ਪੈ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਕਿਹਾ ਕਿ ਬੰਨ੍ਹ ਵਿਚ ਪਏ ਪਾੜ ਨੂੰ ਪੂਰਨ ਸ਼ੁਰੂ ਕੀਤੇ ਗਏ ਰਾਹਤ ਕਾਰਜਾਂ ਨੂੰ 24 ਘੰਟੇ ਚਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਦੀ ਦੇਖ-ਰੇਖ ਹੇਠ ਪੁਲਸ ਵਿਭਾਗ, ਮਾਲ ਵਿਭਾਗ, ਡ੍ਰੇਨੇਜ਼ ਵਿਭਾਗ ਅਤੇ ਸਿਵਲ ਅਧਿਕਾਰੀਆਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ।

ਇਹ ਵੀ ਪੜ੍ਹੋ- ਕੈਨੇਡਾ ਵਿਖੇ ਮੌਤ ਦੇ ਮੂੰਹ 'ਚ ਗਏ ਦਲਜੀਤ ਦੀ ਲਾਸ਼ ਪਹੁੰਚੀ ਅੰਮ੍ਰਿਤਸਰ ਏਅਰਪੋਰਟ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News