ਹਲਕੇ ਦੇ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਇਆ ਜਾ ਰਿਹੈ : ਮੰਤਰੀ ਭੁੱਲਰ

Saturday, Feb 25, 2023 - 01:56 PM (IST)

ਹਲਕੇ ਦੇ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਇਆ ਜਾ ਰਿਹੈ : ਮੰਤਰੀ ਭੁੱਲਰ

ਪੱਟੀ (ਜ.ਬ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਇਆ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਲਕੇ ਦੇ ਵਿਕਾਸ ਨੂੰ ਸਿਰੇ ਚਾੜ੍ਹਣ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੱਟੀ ਹਲਕੇ ਦੇ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਪੱਟੀ ਹਲਕੇ ਦੇ ਆਹੁਦੇਦਾਰਾਂ, ਪਿੰਡ ਨਿਵਾਸੀਆਂ, ਸ਼ਹਿਰ ਨਿਵਾਸੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਿਸ਼ੇਸ਼ ਬੈਠਕਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਸਾਂਝੇ ਕੰਮਾਂ ਤੋਂ ਇਲਾਵਾ ਜਾਇਜ਼ ਨਿੱਜੀ ਕੰਮ ਵੀ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ- PSEB ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਮੁਲਤਵੀ ਹੋਈ ਅੰਗਰੇਜ਼ੀ ਦੀ ਪ੍ਰੀਖਿਆ

ਉਨ੍ਹਾਂ ਦੱਸਿਆ ਕਿ ਹਲਕੇ ਦੇ ਲੋੜਵੰਦਾਂ ਦੀ ਸੇਵਾ ਕੀਤੀ ਜਾ ਰਹੀ ਹੈ। ਪਿਛਲੀਆਂ ਰਵਾਇਤੀ ਪਾਰਟੀਆਂ ਨੇ ਜਿੱਥੇ ਪੰਜਾਬ ਨੂੰ ਕਰਜ਼ੇ ਅਤੇ ਪੰਜਾਬ ਦੇ ਵਿਕਾਸ ਨੂੰ ਬਹੁਤ ਪਿਛੇ ਕਰ ਦਿੱਤਾ ਸੀ ਪਰ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿਚ ਆਈ ਹੈ ਉਦੋਂ ਤੋਂ ਪੰਜਾਬ ਭ੍ਰਿਸ਼ਟਾਚਾਰ, ਰਿਸ਼ਵਤਖੋਰੀ, ਨਸ਼ਾ ਅਤੇ ਹੋਰ ਬੁਰੀਆਂ ਕੁਰੀਤੀਆਂ ਤੋਂ ਨਿਜਾਤ ਪਾ ਰਿਹਾ ਹੈ।

ਇਹ ਵੀ ਪੜ੍ਹੋ- ਡਿਪਟੀ ਕਮਿਸ਼ਨਰ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਵੱਲੋਂ ਗੁਰਦਾਸਪੁਰ ਲਗਾਇਆ ਰੇਲ ਰੋਕੋ ਧਰਨਾ ਸਮਾਪਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News