ਮੰਤਰੀ ਭੁੱਲਰ ਤੇ ਵਿਧਾਇਕ ਸੋਹਲ ਨੇ ਹਰੀ ਝੰਡੀ ਦੇ ਕੇ ਬੀੜ ਸਾਹਿਬ ਤੋਂ ਮੁਕਤਸਰ ਸਾਹਿਬ ਲਈ ਬੱਸ ਦੀ ਕੀਤੀ ਸ਼ੁਰੂਆਤ
Tuesday, Oct 24, 2023 - 12:55 PM (IST)
ਝਬਾਲ (ਨਰਿੰਦਰ)- ਪੰਜਾਬ ਸਰਕਾਰ ਵਲੋਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਬੀਤੇ ਦਿਨ ਮਾਝੇ ਦੇ ਇਤਿਹਾਸਕ ਅਸਥਾਨ ਬੀੜ ਬਾਬਾ ਬੁੱਢਾ ਸਾਹਿਬ ਜੀ ਤੋਂ ਮੁਕਤਸਰ ਸਾਹਿਬ ਜੀ ਲਈ ਪੰਜਾਬ ਰੋਡਵੇਜ਼ ਦੀ ਬੱਸ ਦੀ ਸ਼ੁਰੂਆਤ ਕੀਤੀ। ਜਿਸ ਦੀ ਸ਼ੁਰੂਆਤ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਤੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਹਰੀ ਝੰਡੀ ਦਿਖਾਕੇ ਬੱਸ ਨੂੰ ਰਵਾਨਾ ਕੀਤਾ।
ਇਹ ਵੀ ਪੜ੍ਹੋ- ਸਰਕਾਰ ਦਾ ਵੱਡਾ ਕਦਮ, 30 ਨਵੰਬਰ ਤੱਕ ਆਯੁਸ਼ਮਾਨ ਕਾਰਡ ਬਣਾਉਣ ਵਾਲਿਆਂ ਲਈ ਅਹਿਮ ਐਲਾਨ
ਇਸ ਸਮੇਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਬੱਸ ਦੇ ਸ਼ੁਰੂ ਹੋਣ ਨਾਲ ਵੱਡੀ ਗਿਣਤੀ ’ਚ ਸੰਗਤਾਂ ਸ੍ਰੀ ਮੁਕਤਸਰ ਸਾਹਿਬ ਦੇ ਦਰਸ਼ਨ ਕਰ ਸਕਣਗੀਆਂ। ਇਸ ਸਮੇਂ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ- ਕੁਦਰਤੀ ਨਜ਼ਾਰਿਆਂ ਨੂੰ ਚਾਰ ਚੰਨ ਲਗਾ ਰਹੀ ਪ੍ਰਵਾਸੀ ਮਹਿਮਾਨਾਂ ਦੀ ਚਹਿਕ, ਹੁਣ ਤੱਕ ਪਹੁੰਚੇ 1200 ਤੋਂ ਜ਼ਿਆਦਾ ਪੰਛੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8