ਕੈਬਨਿਟ ਮੰਤਰੀ ਧਾਲੀਵਾਲ ਦਾ ਦਾਅਵਾ, ਦੋ-ਤਿੰਨ ਦਿਨਾਂ ਮਿਲ ਜਾਵੇਗਾ ਗੁਰੂ ਨਗਰੀ ਨੂੰ ਮੇਅਰ
Monday, Jan 20, 2025 - 01:54 PM (IST)

ਅੰਮ੍ਰਿਤਸਰ(ਰਮਨ)-ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਅਹੁਦੇ ਨੂੰ ਲੈ ਕੇ ਸਿਆਸੀ ਮਾਹੌਲ ਕਾਫ਼ੀ ਗਰਮਾ ਚੁੱਕਾ ਹੈ। ਉੱਧਰ, ਦਿੱਲੀ ਤੋਂ ਪਰਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਾਅਵਾ ਕੀਤਾ ਹੈ ਕਿ ਉਹ ਅੰਮ੍ਰਿਤਸਰ ਨੂੰ ਵਧੀਆ ਮੇਅਰ ਦੇਣਗੇ ਅਤੇ ‘ਆਪ’ ਹੀ ਮੇਅਰ ਬਣਾਏਗੀ। ਉਨ੍ਹਾਂ ਕਿਹਾ ਕਿ ਇਸ ਸਮੇਂ ਉਨ੍ਹਾਂ ਕੋਲ 38 ਦਾ ਅੰਕੜਾ ਹੈ ਅਤੇ ਉਨ੍ਹਾਂ ਨੂੰ ਹੋਰ ਵੀ ਸਮਰਥਨ ਮਿਲ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਰੇਲ ਯਾਤਰੀਆਂ ਦੀਆਂ ਵਧੀਆਂ ਮੁਸ਼ਕਿਲਾਂ, ਇਹ ਟ੍ਰੇਨਾਂ ਹੋਈਆਂ ਬੰਦ
ਪੱਤਰਕਾਰਾਂ ਨੇ ਜਦੋਂ ਸਵਾਲ ਕੀਤਾ ਕਿ 26 ਜਨਵਰੀ ਤੱਕ ਮੇਅਰ ਬਣ ਜਾਵੇਗਾ ਤਾਂ ਉਨ੍ਹਾਂ ਕਿਹਾ ਕਿ ਤੁਹਾਨੂੰ ਦੋ-ਤਿੰਨ ਦਿਨਾਂ ਵਿਚ ਸਭ ਕੁਝ ਪਤਾ ਲੱਗ ਜਾਵੇਗਾ। ਅਜਿਹਾ ਲੱਗਦਾ ਹੈ ਕਿ ‘ਆਪ’ ਕਿਸੇ ਵੀ ਸਮੇਂ ਹਾਊਸ ਬਣਾਉਣ ਦਾ ਦਾਅਵਾ ਪੇਸ਼ ਕਰ ਸਕਦੀ ਹੈ। ਕਾਂਗਰਸੀ ਕੌਂਸਲਰਾਂ ਦੇ ਸੰਪਰਕ ਵਿਚ ਰਹਿਣ ਦੀ ਗੱਲ ਕਰਦਿਆਂ ਮੰਤਰੀ ਨੇ ਹੱਸਦਿਆਂ ਕਿਹਾ ਕਿ ਹਰ ਕੋਈ ਉਨ੍ਹਾਂ ਦਾ ਸਮਰਥਨ ਕਰਦਾ ਹੈ।
ਇਹ ਵੀ ਪੜ੍ਹੋ- ਸਦਕੇ ਜਾਈਏ 13 ਸਾਲਾ ਬੱਚੇ ਦੇ, ਅਖਬਾਰ ਵੰਡਣ ਵਾਲੇ ਦਾ ਪੁੱਤ ਬਣਿਆ ਨੈਸ਼ਨਲ ਚੈਂਪੀਅਨ
ਮੇਅਰਸ਼ਿਪ ਨੂੰ ਲੈ ਕੇ ਵੋਟਿੰਗ ਹੋਣ ਦਾ ਆਸਾਰ
ਮੰਤਰੀ ਧਾਲੀਵਾਲ ਦੇ ਬਿਆਨਾਂ ਤੋਂ ਲੱਗਦਾ ਹੈ ਕਿ ਮੇਅਰਸ਼ਿਪ ਨੂੰ ਲੈ ਕੇ ਵੋਟਾਂ ਪੈਣਗੀਆਂ। ਉਨ੍ਹਾਂ ਨੇ ਜਿਸ ਤਰ੍ਹਾਂ ਮੀਡੀਆ ਨੂੰ ਬਿਆਨ ਦਿੱਤਾ ਕਿ ਬਹੁਤ ਕਈ ਲੋਕ ਖੁੱਲ੍ਹ ਕੇ ਸਮਰਥਨ ਨਹੀਂ ਕਰ ਸਕਦੇ, ਉਸ ਤੋਂ ਲੱਗਦਾ ਹੈ ਕਿ ਵੋਟਿੰਗ ਹੀ ਹੋਵੇਗੀ। ਇਸ ਵਾਰ ਹੱਥ ਖੜ੍ਹੇ ਕਰਨ ਨਾਲ ਕੁਝ ਨਹੀਂ ਹੋਵੇਗਾ। ਜੇਕਰ ਵੋਟਿੰਗ ਹੁੰਦੀ ਹੈ ਤਾਂ ਕੁਝ ਵੀ ਹੋ ਸਕਦਾ ਹੈ, ਕਿਸੇ ਨੂੰ ਵੀ ਫਾਇਦਾ ਹੋ ਸਕਦਾ ਹੈ।
ਇਹ ਵੀ ਪੜ੍ਹੋ- ਬੱਸ ਕੰਡਕਟਰ ਦਾ ਸ਼ਰਮਨਾਕ ਕਾਰਾ, ਵਿਆਹੁਤਾ ਨਾਲ ਟੱਪੀਆਂ ਹੱਦਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8