ਮੰਤਰੀ ਧਾਲੀਵਾਲ ਵੱਖ-ਵੱਖ ਪੰਚਾਇਤਾਂ ਨੂੰ ਕਰੀਬ 1 ਕਰੋੜ 10 ਲੱਖ ਰੁਪਏ ਦੇ ਵੰਡੇ ਚੈੱਕ
Friday, Sep 06, 2024 - 05:21 PM (IST)
ਅਜਨਾਲਾ (ਨਿਰਵੈਲ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ ਅਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਪਿੰਡਾਂ ਦੇ ਲੋਕਾਂ ਦਾ ਵੀ ਜੀਵਨਪੱਧਰ ਉੱਚਾ ਉਠ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਵਿਧਾਨਸਭਾ ਹਲਕੇ ਅਧੀਨ ਪੈਂਦੇ 19 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਕਰੀਬ 1 ਕਰੋੜ 10 ਲੱਖ ਰੁਪਏ ਦੇ ਚੈਕ ਵੰਡਣ ਉਪਰੰਤ ਕੀਤਾ। ਉਨਾਂ ਸਮੂਹ ਪੰਚਾਇਤਾਂ ਨੂੰ ਕਿਹਾ ਕਿ ਉਹ ਇਨਾਂ ਪੈਸਿਆਂ ਨਾਲ ਆਪਣੇ ਪਿੰਡਾਂ ਦਾ ਵਿਕਾਸ ਕਰਨ ਅਤੇ ਵਿਸ਼ੇਸ਼ ਤੌਰ ਤੇ ਇਸ ਗੱਲ ਦਾ ਧਿਆਨ ਰੱਖਣ ਕਿ ਵਿਕਾਸ ਕਾਰਜ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ। ਉਨਾਂ ਕਿਹਾ ਕਿ ਇਹ ਪੈਸਾ ਤੁਹਾਡੇ ਲੋਕਾਂ ਦਾ ਪੈਸਾ ਹੈ ਅਤੇ ਸਰਕਾਰ ਇਹ ਪੈਸਾ ਤੁਹਾਡੇ ਤੇ ਹੀ ਖਰਚ ਕਰ ਰਹੀ ਹੈ। ਉਨ੍ਹਾਂ ਜੋਰ ਦਿੰਦਿਆਂ ਕਿਹਾ ਕਿ ਆਮ ਲੋਕਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਅਣਗਹਿਲੀ ਪਾਈ ਜਾਂਦੀ ਹੈ ਤਾਂ ਤੁਰੰਤ ਮੇਰੇ ਧਿਆਨ ਵਿੱਚ ਲਿਆਉਣ।
ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ
ਧਾਲੀਵਾਲ ਨੇ ਗ੍ਰਾਮ ਪੰਚਾਇਤ ਨਵਾਂ ਡਾਲਾਂ ਰਾਜਪੂਤਾਂ ਨੂੰ 13 ਲੱਖ, ਸਾਹੋਵਾਲ ਨੂੰ 8 ਲੱਖ, ਸਮਰਾਏ ਭੰਡਾ, ਮੱਝੀਮਿਓਂ, ਡਾਬਰ ਬਸਤੀ, ਤਲਵੰਡੀ ਰਾਏ ਡੱਡੂ, ਖਾਨਵਾਲ, ਗ੍ਰੰਥ ਗੜ੍ਹ , ਗੱਗੋਮਾਹਲ ਨੂੰ 5-5 ਲੱਖ ਰੁਪਏ ਅਤੇ ਡਲਾਂ ਰਾਜਪੂਤਾਂ(ਪੂਤਨਪੁਰਾ) ਨੂੰ 10 ਲੱਖ, ਹਾਸ਼ਮਪੁਰਾ ਨੂੰ 4 ਲੱਖ, ਫੱਤੇਵਾਲ ਨੂੰ 8 ਲਾਖ, ਚੰਨਾ ਸਾਰੰਗ ਦੇਵ ਨੂੰ 4 ਲੱਖ, ਆਬਾਦੀ ਗੁੰਮਚਕ 7 ਲੱਖ, ਗ੍ਰਾਮ ਪੰਚਾਇਤ ਖਾਨਵਾਲ, ਸ਼ੇਖ ਭੱਟੀ, ਜੱਟਾਂ ਵਾਲੀ, ਹਾਸ਼ਮਪੁਰਾ ਨੂੰ 2-2 ਲੱਖ ਰੁਪਏ ਅਤੇ ਆਬਾਦੀ ਸੋਹਨ ਸਿੰਘ ਨੂੰ 7.64 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਚੈਕ ਵੰਡੇ। ਧਾਲੀਵਾਲ ਨੇ ਗ੍ਰਾਮ ਪੰਚਾਇਤਾਂ ਨੂੰ ਕਿਹਾ ਕਿ ਉਹ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ। ਇਸ ਮੌਕੇ ਬੀ.ਡੀ. ਪੀ. ਓ. ਸ: ਸੁਖਜੀਤ ਸਿੰਘ ਬਾਜਵਾ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦਾ ਡਿੱਗਿਆ ਲੈਂਟਰ, ਕਈ ਸ਼ਰਧਾਲੂਆਂ ਦੇ ਫ਼ਸੇ ਹੋਣ ਦਾ ਖ਼ਦਸ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8