ਦੀਵਾਲੀ ਮੌਕੇ CM ਮਾਨ ਨੂੰ ਮਿਲੇ ਮੰਤਰੀ ਧਾਲੀਵਾਲ, ਪੰਜਾਬ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

Saturday, Nov 11, 2023 - 06:21 PM (IST)

ਦੀਵਾਲੀ ਮੌਕੇ CM ਮਾਨ ਨੂੰ ਮਿਲੇ ਮੰਤਰੀ ਧਾਲੀਵਾਲ, ਪੰਜਾਬ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਅੰਮ੍ਰਿਤਸਰ- ਪੂਰੇ ਦੇਸ਼ 'ਚ ਦੀਵਾਲੀ ਦੇ ਤਿਉਹਾਰ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ। ਜਿਸ ਦੌਰਾਨ ਲੋਕ ਆਪੋ-ਆਪਣੇ ਰਿਸ਼ਤੇਦਾਰਾਂ ਨੂੰ ਦੀਵਾਲੀ ਦੀਆਂ ਵਧਾਈਆਂ ਦੇ ਰਹੇ ਹਨ। ਇਸ ਵਿਚਾਲੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਪੰਜਾਬ ਵਾਸੀਆਂ ਅਤੇ ਭਾਰਤ ਵਾਸੀਆਂ ਨੂੰ ਦੀਵਾਲੀ ਦੇ ਖ਼ਾਸ ਮੌਕੇ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਇਹ ਵੀ ਪੜ੍ਹੋ-  ਦੀਨਾਨਗਰ ਵਿਖੇ ਖੇਤਾਂ 'ਚ ਕੰਮ ਕਰ ਰਹੇ ਵਿਅਕਤੀ ਨੂੰ ਕਾਲ ਨੇ ਪਾਇਆ ਘੇਰਾ, ਪਰਿਵਾਰ 'ਚ ਵਿਛੇ ਸੱਥਰ

ਕੈਬਨਿਟ ਮੰਤਰੀ ਧਾਲੀਵਾਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਦੀਵਾਲੀ ਸਾਡੇ ਪੰਜਾਬ ਵਾਸੀਆਂ ਅਤੇ ਭਾਰਤ ਵਾਸੀਆਂ ਲਈ ਬਹੁਤ ਸਾਰੀਆਂ ਖੁਸ਼ੀਆਂ ਲੈ ਕੇ ਆਵੇ ਅਤੇ ਪ੍ਰਮਾਤਮਾ ਮੇਰੇ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਦਾ ਬਲ ਬਖਸ਼ੇ। ਇਹੀ ਕਾਮਨਾ ਸਾਡੇ ਹਰਮਨ ਪਿਆਰੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਹੈ, ਜਦੋਂ ਮੈਂ ਉਨ੍ਹਾਂ ਨੂੰ ਮਿਲਿਆ ਹਾਂ। ਸਭ ਨੂੰ ਦਿਵਾਲੀ ਦੀਆਂ ਬਹੁਤ ਬਹੁਤ ਮੁਬਾਰਕਾਂ। 

ਇਹ ਵੀ ਪੜ੍ਹੋ-  ਸਾਵਧਾਨ! ਕਿਤੇ ਤੁਸੀਂ ਨਾ ਹੋ ਜਾਇਓ ਧੋਖਾਧੜੀ ਦਾ ਸ਼ਿਕਾਰ, ਹੈਕਰਾਂ ਨੇ ਠੱਗੀ ਮਾਰਨ ਦਾ ਲੱਭਿਆ ਨਵਾਂ ਤਰੀਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News