ਮੰਤਰੀ ਧਾਲੀਵਾਲ ਨੇ ਲੋਕ ਦਰਬਾਰ ਲਗਾ ਕੇ ਸੁਣੀਆਂ ਮੁਸ਼ਕਿਲਾਂ

Monday, Jan 20, 2025 - 06:28 PM (IST)

ਮੰਤਰੀ ਧਾਲੀਵਾਲ ਨੇ ਲੋਕ ਦਰਬਾਰ ਲਗਾ ਕੇ ਸੁਣੀਆਂ ਮੁਸ਼ਕਿਲਾਂ

ਚੇਤਨਪੁਰਾ (ਨਿਰਵੈਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਲੋਕਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਨਹੀਂ ਪਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਆਪਣੇ ਗ੍ਰਹਿ ਜਗਦੇਵ ਕਲਾਂ ਵਿਖੇ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕਈਆਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਮੰਤਰੀ ਧਾਲੀਵਾਲ ਨੇ ਪਿਛਲੇ ਦਿਨੀਂ ਪਿੰਡ ਚੱਕ ਸਿਕੰਡਰ ਦੇ ਇਕ ਵਿਅਕਤੀ ਨੂੰ ਪਿੰਡ ਦੇ ਹੀ ਕੁਝ ਵਿਅਕਤੀਆਂ ਤੋਂ ਦੁਖੀ ਹੋ ਕੇ ਆਤਮ ਹੱਤਿਆ ਕਰਨ ਦੇ ਮਾਮਲੇ ਸਬੰਧੀ ਐੱਸ. ਐੱਚ. ਓ. ਝੰਡੇਰ ਨੂੰ ਫੋਨ ਕਰਕੇ ਸਪੱਸ਼ਟ ਨਿਰਦੇਸ਼ ਦਿੱਤੇ ਕਿ ਕਥਿਤ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਸਜ਼ਾ ਦਿੱਤੀ ਜਾਵੇ ਤਾਂ ਜੋ ਪਰਿਵਾਰ ਨੂੰ ਇਨਸਾਫ ਮਿਲ ਸਕੇ। ਉਨ੍ਹਾਂ ਪਰਿਵਾਰ ਨੂੰ ਵੀ ਭਰੋਸਾ ਦਿਵਾਇਆ ਕਿ ਇਸ ਮਾਮਲੇ ਵਿਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ-ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਅਗਲੇ 24 ਘੰਟੇ...

ਧਾਲੀਵਾਲ ਨੇ ਅੱਗੇ ਕਿਹਾ ਕਿ ਮੈਂ ਲੋਕਾਂ ਦੀ ਸੇਵਾ ਵਿਚ ਹਰ ਵਕਤ ਹਾਜ਼ਰ ਹਾਂ। ਜੇਕਰ ਕਿਸੇ ਵੀ ਸਰਕਾਰੀ ਦਫ਼ਤਰ ਵਿਚ ਜਦੋਂ ਵੀ ਕਿਸੇ ਨੂੰ ਕੋਈ ਮੁਸ਼ਕਲ ਆਉਂਦੀ ਹੈ ਤੇ ਤੁਰੰਤ ਮੇਰੇ ਨਾਲ ਸੰਪਰਕ ਕੀਤਾ ਜਾਵੇ । ਧਾਲੀਵਾਲ ਨੇ ਅੱਗੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਵਿਚ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਮੇਰੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਜਿੰਨ੍ਹੇ ਵਿਕਾਸ ਕੰਮ ਹੋਏ, ਉਨ੍ਹਾਂ ਦੀ ਮੂੰਹ ਬੋਲਦੀ ਤਸ਼ਵੀਰ ਲੋਕਾਂ ਦੇ ਸਾਹਮਣੇ ਹੈ। ਜੋ ਕੁਝ ਬਾਕੀ ਅਧੂਰੇ ਕੰਮ ਵੀ ਬਹੁਤ ਜਲਦੀ ਪੂਰੇ ਕਰਵਾ ਦਿੱਤੇ ਜਾਣਗੇ ਅਤੇ ਉਸ ਤੋਂ ਬਾਅਦ ਵਿਰੋਧੀ ਧਿਰ ਕੋਲ ਲੋਕਾਂ ਦੀ ਕਚਹਿਰੀ ਵਿਚ ਜਾਣ ਲਈ ਕੋਈ ਮੁੱਦਾ ਨਹੀਂ ਰਹੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਰੇਲ ਯਾਤਰੀਆਂ ਦੀਆਂ ਵਧੀਆਂ ਮੁਸ਼ਕਿਲਾਂ, ਇਹ ਟ੍ਰੇਨਾਂ ਹੋਈਆਂ ਬੰਦ

ਇਸ ਮੌਕੇ ਖੁਸਪਾਲ ਸਿੰਘ ਧਾਲੀਵਾਲ, ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਅਕਾਸ਼ਦੀਪ ਸਿੰਘ ਮਜੀਠਾ, ਸਰਪੰਚ ਮਾ. ਸੁਬੇਗ ਸਿੰਘ ਜਗਦੇਵ ਕਲਾਂ, ਪੀ. ਏ. ਮੁਖਤਾਰ ਸਿੰਘ, ਸਰਪੰਚ ਸਰਤਾਜ ਸਿੰਘ, ਡਾ. ਸੰਦੀਪ ਸਿੰਘ ਲਸ਼ਕਰੀ ਨੰਗਲ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਬੱਸ ਕੰਡਕਟਰ ਦਾ ਸ਼ਰਮਨਾਕ ਕਾਰਾ, ਵਿਆਹੁਤਾ ਨਾਲ ਟੱਪੀਆਂ ਹੱਦਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News