ਮੰਤਰੀ ਧਾਲੀਵਾਲ ਨੇ ਰਮਦਾਸ ਦੀਆਂ ਵਾਰਡਾਂ ’ਚ ਵਲੰਟੀਅਰਾਂ ਨਾਲ ਕੀਤੀਆਂ ਮੀਟਿੰਗਾਂ, ਮੁਸ਼ਕਲਾਂ ਸੁਣ ਕੇ ਕੀਤਾ ਨਿਪਟਾਰਾ
Thursday, Jun 15, 2023 - 10:33 AM (IST)

ਅਜਨਾਲਾ/ਰਮਦਾਸ (ਨਿਰਵੈਲ, ਸਰੰਗਲ)- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਦੇ ਸ਼ਹਿਰ ਰਮਦਾਸ ਦੀਆਂ ਵੱਖ-ਵੱਖ ਵਾਰਡਾਂ ’ਚ ‘ਆਪ’ ਵਲੰਟੀਅਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਕੇ ਬਹੁਤੀਆਂ ਦਾ ਹੱਲ ਮੌਕੇ ’ਤੇ ਹੀ ਕਰ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਵਾਰਡਾਂ ’ਚ 11 ਪਰਿਵਾਰਾਂ ਨੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਕੇ ਧਾਲੀਵਾਲ ਨਾਲ ਹੱਥ ਮਿਲਾਇਆ।
ਇਹ ਵੀ ਪੜ੍ਹੋ- ਮੀਂਹ ਕਾਰਨ ਤਾਪਮਾਨ ’ਚ ਗਿਰਾਵਟ, ਗਰਮੀ ਘਟੀ, ਸੂਬੇ ’ਚ ਪੰਜ ਦਿਨਾਂ ਲਈ ਯੈਲੋ ਅਲਰਟ
ਇਸ ਮੌਕੇ ਮੰਤਰੀ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਰਾਜ ਦੌਰਾਨ ਸੂਬੇ ਦੇ ਲੋਕਾਂ ਨੂੰ ਹਰ ਸੁੱਖ ਸਹੂਲਤ ਦੇ ਕੇ ਨਿਵਾਜਿਆ ਜਾ ਰਿਹਾ ਹੈ। ਇਸੇ ਹੀ ਲੜੀ ਤਹਿਤ ਬਹੁਤ ਜਲਦੀ ਹੀ ਵਿਧਾਨ ਸਭਾ ਹਲਕਾ ਅਜਨਾਲਾ ਵਿਕਾਸ ਵਿਚ ਸਾਰੇ ਹਲਕਿਆਂ ’ਚ ਮੋਹਰੀ ਹਲਕਾ ਹੋਵੇਗਾ।
ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈੱਸ ਵੇਅ ’ਤੇ ਖ਼ਤਰੇ ਦੇ ਮੰਡਰਾਉਣ ਲੱਗੇ ਬੱਦਲ, ਜਥੇਬੰਦੀਆਂ ਦੀ ਅੜੀ ਕਾਰਨ ਹੋ ਸਕਦੈ ਕੈਂਸਲ
ਧਾਲੀਵਾਲ ਨੇ ਅੱਗੇ ਕਿਹਾ ਕਿ ਹੁਣ ਤੱਕ ਰਾਜ ਕਰਕੇ ਗਈਆਂ ਸਾਰੀਆਂ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਸਿਰਫ਼ ਝੂਠੇ ਲਾਰੇ ਲਗਾ ਅਤੇ ਹਵਾ ’ਚ ਤਲਵਾਰਾਂ ਮਾਰਕੇ ਅਤੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਕੇ ਹੀ ਰਾਜ ਕੀਤਾ ਹੈ। ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਹਰ ਗਾਰੰਟੀ ਅਤੇ ਕੀਤਾ ਗਿਆ ਹਰ ਵਾਅਦਾ ਬਹੁਤ ਜ਼ਲਦੀ ਪੂਰਾ ਕਰੇਗੀ। ਇਸ ਮੌਕੇ ‘ਆਪ’ ’ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਮੰਤਰੀ ਧਾਲੀਵਾਲ ਵੱਲੋਂ ਪਾਰਟੀ ਮਫ਼ਰਲ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਜੀ ਆਇਆ ਕਿਹਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਜੇਲ੍ਹ 'ਚ ਦਾਖ਼ਲ ਹੋਇਆ ਡਰੋਨ, ਅੱਧੀ ਰਾਤ ਪੁਲਸ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਵੱਖ-ਵੱਖ ਵਾਰਡਾਂ ’ਚ ਵਲੰਟੀਅਰਾਂ ਵੱਲੋਂ ਗੁਰੂ ਜੀ ਦੀ ਬਖਸ਼ਿਸ਼ ਸਿਰਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਐਡਵੋਕੇਟ ਰਜੀਵ ਮਦਾਨ, ਦਫ਼ਤਰ ਇੰਚਾਰਜ਼ ਗਰਜੰਟ ਸਿੰਘ ਸੋਹੀਂ ਆਦਿ ਹਾਜ਼ਰ ਸਨ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।