ਡਾਕਟਰ ਨੂੰ ਮਿਲੀ ਗੈਂਗਸਟਰ ਦੀ ਧਮਕੀ, ਮੰਤਰੀ ਧਾਲੀਵਾਲ ਤਰੁੰਤ ਪਹੁੰਚੇ ਘਰ
Friday, Apr 04, 2025 - 03:29 PM (IST)

ਅੰਮ੍ਰਿਤਸਰ- ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੇ ਨਵਾਂ ਪਿੰਡ ਇਕ ਡਾਕਟਰ ਨੂੰ ਪਿਛਲੇ ਦਿਨੀ ਗੈਂਗਸਟਰ ਵੱਲੋਂ ਫੋਨ 'ਤੇ ਧਮਕੀ ਦਿੰਦੇ ਹੋਏ ਫਿਰੌਤੀ ਦੀ ਮੰਗ ਕੀਤੀ ਗਈ ਸੀ, ਜਿਸ ਸਬੰਧੀ ਪਤਾ ਲਗਦੇ ਦੀ ਤੁਰੰਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੌਕੇ 'ਤੇ ਡਾਕਟਰ ਰਾਜਬੀਰ ਨੂੰ ਮਿਲਣ ਪਹੁੰਚੇ ਜਿੱਥੇ ਉਨ੍ਹਾਂ ਨੇ ਮੌਕੇ 'ਤੇ ਐੱਸ. ਐੱਸ. ਪੀ. ਦਿਹਾਤੀ ਨੂੰ ਫੋਨ ਲਗਾਇਆ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਜਲਦ ਤੋਂ ਜਲਦ ਇਸ ਮਾਮਲੇ ਨੂੰ ਸੁਲਝਾਇਆ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ
ਉਨ੍ਹਾਂ ਐੱਸ. ਐੱਸ. ਪੀ. ਨੂੰ ਇਹ ਵੀ ਹਦਾਇਤ ਕੀਤੀ ਕਿ ਜਲਦ ਤੋਂ ਜਲਦ ਡਾਕਟਰ ਰਾਜਵੀਰ ਅਤੇ ਇਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਆ ਹੋਰ ਜ਼ਿਆਦਾ ਦਿੱਤੀ ਜਾਵੇ। ਮੰਤਰੀ ਕੁਲਦੀਪ ਧਾਲੀਵਾਲ ਨੇ ਡਾਕਟਰ ਨੂੰ ਵਿਸ਼ਵਾਸ਼ ਦਵਾਇਆ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਆਉਣ ਨਹੀਂ ਦਿੱਤੀ ਜਾਵੇਗੀ ।
ਇਹ ਵੀ ਪੜ੍ਹੋ- ਹਾਏ ਓ ਰੱਬਾ: ਚਾਰ ਭੈਣਾਂ ਦੇ ਇਕਲੌਤੇ ਫੌਜੀ ਭਰਾ ਦੀ ਡਿਊਟੀ ਦੌਰਾਨ ਮੌਤ
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ ਦਿਨ ਡਾਕਟਰ ਨੂੰ ਗੈਂਗਸਟਰ ਵੱਲੋਂ ਫੋਨ 'ਤੇ ਧਮਕੀ ਦਿੰਦੇ ਹੋਏ ਫਰੋਤੀ ਮੰਗੀ ਗਈ ਸੀ, ਜਿਸ 'ਤੇ ਪੁਲਸ ਵੱਲੋਂ ਮਾਮਲਾ ਵੀ ਦਰਜ ਕਰ ਦਿੱਤਾ ਗਿਆ ਸੀ। ਅੱਜ ਉਨ੍ਹਾਂ ਨੂੰ ਮਿਲ ਕੇ ਮੌਕੇ 'ਤੇ ਐੱਸ. ਐੱਸ. ਪੀ. ਨੂੰ ਫੋਨ ਲਗਾ ਕੇ ਹਦਾਇਤ ਕੀਤੀ ਗਈ ਹੈ ਕਿ ਜਲਦ ਤੋਂ ਜਲਦ ਇਸ ਮਾਮਲੇ ਨੂੰ ਸੁਲਝਾਇਆ ਜਾਵੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਪਿੰਡ ਦੀ ਪੰਚਾਇਤ ਦੇ ਸਖ਼ਤ ਫਰਮਾਨ ਜਾਰੀ, ਲਵ ਮੈਰਿਜ ਕਰਵਾਉਣ ਵਾਲਿਆਂ ਲਈ ਮਤਾ ਪਾਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8