ਵਣ ਮਹਾਂਉਤਸਵ ਮਨਾਉਂਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਜਨਤਕ ਸਥਾਨਾਂ ''ਤੇ ਲਗਾਏ ਬੂਟੇ

Tuesday, Aug 06, 2024 - 05:41 PM (IST)

ਵਣ ਮਹਾਂਉਤਸਵ ਮਨਾਉਂਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਜਨਤਕ ਸਥਾਨਾਂ ''ਤੇ ਲਗਾਏ ਬੂਟੇ

ਅਜਨਾਲਾ \ਚੇਤਨਪੁਰਾ(ਨਿਰਵੈਲ)- ਪੰਜਾਬ ਸਰਕਾਰ ਵੱਲੋਂ ਮਨਾਏ ਗਏ ਰਾਜ ਪੱਧਰੀ ਵਣ ਮਹਾਂ ਉਤਸਵ ਦੇ ਮੌਕੇ 'ਤੇ ਅੱਜ ਅੰਮ੍ਰਿਤਸਰ ਜ਼ਿਲ੍ਹੇ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਹਲਕੇ ਵਿੱਚ ਲੋਕਾਂ ਨਾਲ ਮਿਲ ਕੇ ਜਨਤਕ ਸਥਾਨਾਂ ਉੱਤੇ ਬੂਟੇ ਲਗਾਏ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਤ ਕੀਤਾ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਦਿੱਤੀ ਵਧਾਈ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਹਲਕੇ ਦੇ ਗੁਰੂ ਘਰ ਮਹਿਰ ਬੁਖਾਰੀ ਵਿਖੇ ਬੂਟੇ ਲਗਾਏ ਅਤੇ ਐਲਾਨ ਕੀਤਾ ਕਿ 15 ਅਗਸਤ ਤੋਂ ਪਹਿਲਾਂ-ਪਹਿਲਾਂ ਉਹ ਅਜਨਾਲਾ ਹਲਕੇ ਵਿੱਚ ਡੇਢ ਲੱਖ ਦੇ ਕਰੀਬ ਬੂਟੇ ਲਗਾਉਣਗੇ। ਉਹਨਾਂ ਨੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਦਰਖਤ ਆਪਣੇ ਘਰਾਂ ਅਤੇ ਖੇਤਾਂ ਵਿੱਚ ਲਗਾਉਣ ਲਈ ਪ੍ਰੇਰਿਆ। ਧਾਲੀਵਾਲ ਨੇ ਕਿਹਾ ਕਿ ਅਸੀਂ ਸਰਕਾਰੀ ਸਥਾਨਾਂ ਉੱਤੇ ਬੀਤੇ ਦਿਨਾਂ ਤੋਂ ਬੂਟੇ ਲਗਾ ਰਹੇ ਹਾਂ ਅਤੇ ਹੁਣ ਤੱਕ ਇਕ ਲੱਖ ਤੋਂ ਵੱਧ ਬੂਟੇ ਲਾ ਚੁੱਕੇ ਹਾਂ। ਉਹਨਾਂ ਲੋਕਾਂ ਨੂੰ ਕਿਹਾ ਕਿ ਉਹ ਆਪਣੀਆਂ ਮੋਟਰਾਂ ਉੱਤੇ ਘੱਟੋ ਘੱਟ ਪੰਜ ਪੰਜ ਦਰਖ਼ਤ ਜਰੂਰ ਲਗਾਉਣ। 

ਇਹ ਵੀ ਪੜ੍ਹੋ- ਮੁੱਖ ਮੰਤਰੀ ਭਗਵੰਤ ਮਾਨ ਨੇ 443 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਦਿੱਤੀ ਵਧਾਈ

ਉਹਨਾਂ ਦੱਸਿਆ ਕਿ ਅਕਸਰ ਹੀ ਗੁੱਜਰ ਭਾਈਚਾਰੇ ਦੇ ਲੋਕਾਂ ਦੇ ਪਸ਼ੂ ਸੜਕਾਂ ਕਿਨਾਰੇ ਲਗਾਏ ਬੂਟਿਆਂ ਨੂੰ ਖਰਾਬ ਕਰਦੇ ਹਨ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਜੋ ਵੀ ਵਿਅਕਤੀ ਬੂਟਿਆਂ ਦਾ ਨੁਕਸਾਨ ਕਰਦਾ ਹੈ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ । ਇਸ ਮੌਕੇ ਐੱਸ.ਡੀ.ਐੱਮ ਅਜਨਾਲਾ ਅਰਵਿੰਦਰਪਾਲ ਸਿੰਘ, ਤਹਿਸੀਲਦਾਰ ਲਛਮਣ ਸਿੰਘ, ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਅਮਿਤ ਔਲ, ਬਾਬਾ ਜੋਗਾ ਸਿੰਘ, ਰਾਜਬੀਰ ਸਿੰਘ ਤੇ ਹੋਰ ਸ਼ਖਸ਼ੀਅਤਾਂ ਮੌਜੂਦ ਸਨ।

ਇਹ ਵੀ ਪੜ੍ਹੋ- ਚੋਰਾਂ ਦੇ ਹੌਂਸਲੇ ਬੁਲੰਦ, ਥਾਣੇ ਅੰਦਰ ਦਾਖ਼ਲ ਹੋ ਕੇ ਕਰ ਗਏ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News