ਮੰਤਰੀ ਧਾਲੀਵਾਲ ਨੇ ਪਿੰਡ ਅਲਾਵਲਵਾਲ ਪਹੁੰਚ ਕੇ ਮ੍ਰਿਤਕ ਅਜੇਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁਖ ਸਾਂਝਾ

Tuesday, Jul 30, 2024 - 06:13 PM (IST)

ਅਲਾਵਲਵਾਲ/ਡੇਰਾ ਬਾਬਾ ਨਾਨਕ (ਹਰਮਨ)- ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਅਲਾਵਲਵਾਲ ਪਹੁੰਚ ਕੇ ਮ੍ਰਿਤਕ ਅਜੇਪਾਲ ਸਿੰਘ ਗਿੱਲ ਦੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਆਗੂ ਗੁਰਦੀਪ ਸਿੰਘ ਰੰਧਾਵਾ ਵੀ ਨਾਲ ਮੌਜੂਦ ਸਨ।

ਇਹ ਵੀ ਪੜ੍ਹੋ- ਵਿਦੇਸ਼ੀ ਧਰਤੀ 'ਤੇ ਸਿੱਖ ਨੌਜਵਾਨ ਨੇ ਪੰਜਾਬ ਦਾ ਚਮਕਾਇਆ ਨਾਂ, TP ਅਫ਼ਸਰ ਬਣ ਕੇ ਹਾਸਲ ਕੀਤਾ ਵੱਡਾ ਮੁਕਾਮ

ਪਿੰਡ ਅਲਾਵਲਵਾਲ ਦੇ ਰਹਿਣ ਵਾਲੇ ਨੌਜਵਾਨ ਅਜੇਪਾਲ ਸਿੰਘ ਗਿੱਲ ਪੁੱਤਰ ਪਰਉਪਕਾਰ ਸਿੰਘ ਦੀ ਬੀਤੇ ਦਿਨੀਂ ਅਮਰੀਕਾ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਇਸ ਬੇਹੱਦ ਦੁਖਦਾਈ ਸਮੇਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮ੍ਰਿਤਕ ਅਜੇਪਾਲ ਸਿੰਘ ਗਿੱਲ ਦੇ ਪਿਤਾ ਪਰਉਪਕਾਰ ਸਿੰਘ ਗਿੱਲ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਡੂੰਘੇ ਦੁਖ ਦਾ ਇਜ਼ਹਾਰ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਪੁੱਤਰ ਦਾ ਚਲੇ ਜਾਣਾ ਮਾਪਿਆਂ ਅਤੇ ਹੋਰ ਸਕੇ-ਸਬੰਧੀਆਂ ਲਈ ਬਹੁਤ ਵੱਡਾ ਦੁੱਖ ਹੈ ਜਿਸ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਪਰਮਾਤਮਾ ਅੱਗੇ ਵਿੱਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਕੀਤੀ।

ਇਹ ਵੀ ਪੜ੍ਹੋ- ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੀੜਤ ਪਰਿਵਾਰ ਨਾਲ ਦੁਖ ਵੰਡਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਦੁਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਜੇਕਰ ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਕੋਈ ਲੋੜ ਹੋਈ ਤਾਂ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਬਿਹਤਰ ਭਵਿੱਖ ਦੀ ਤਲਾਸ਼ ਵਿੱਚ ਵਿਦੇਸ਼ਾਂ ਵਿੱਚ ਗਏ ਵਿਅਕਤੀਆਂ ਨੂੰ ਕਈ ਪ੍ਰਕਾਰ ਦੀਆਂ ਚਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਵਿਦੇਸ਼ਾਂ ਵਿੱਚ ਜ਼ਿੰਦਗੀ ਕੋਈ ਅਸਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਕਠਨ ਹਾਲਾਤ ਕਾਰਨ ਵਿਦੇਸ਼ ਗਏ ਸਾਡੇ ਕਈ ਨੌਜਵਾਨ ਮਾਨਸਿਕ ਤਣਾਅ ਵਿੱਚ ਵੀ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ ਕਿ ਨੌਜਵਾਨਾਂ ਦੇ ਪਰਵਾਸ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ, ਸਨਅਤੀਕਰਨ ਅਤੇ ਖੇਤੀਬਾੜੀ ਨੂੰ ਲਾਹੇਵੰਦਾ ਧੰਦਾ ਬਣਾਉਣ ਦੇ ਏਜੰਡੇ ਉੱਪਰ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਸਾਡੇ ਨੌਜਵਾਨਾਂ ਦਾ ਭਵਿੱਖ ਏਥੇ ਹੀ ਬਿਹਤਰ ਬਣ ਸਕੇ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦੋਸਤਾਂ ਦੇ ਫੋਨ ਆਉਣ ਮਗਰੋਂ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News