ਮੰਤਰੀ ਡਾ. ਰਵਜੋਤ ਸਿੰਘ ਨੇ ਪਠਾਨਕੋਟ ਲਹਿਰਾਇਆ ਤਿਰੰਗਾ ਝੰਡਾ, ਦਿੱਤੀਆਂ ਮੁਬਾਰਕਾਂ

Friday, Aug 15, 2025 - 12:56 PM (IST)

ਮੰਤਰੀ ਡਾ. ਰਵਜੋਤ ਸਿੰਘ ਨੇ ਪਠਾਨਕੋਟ ਲਹਿਰਾਇਆ ਤਿਰੰਗਾ ਝੰਡਾ, ਦਿੱਤੀਆਂ ਮੁਬਾਰਕਾਂ

ਪਠਾਨਕੋਟ (ਧਰਮਿੰਦਰ)- ਅੱਜ ਸਾਡੇ ਦੇਸ਼ ਨੂੰ ਆਜ਼ਾਦ ਹੋਏ 79 ਸਾਲ ਬੀਤ ਚੁੱਕੇ ਹਨ। ਅਜ਼ਾਦੀ ਲਈ ਕਈ ਵੀਰ ਯੋਧਿਆਂ ਨੇ ਆਪਣੇ ਪਰਿਵਾਰਾਂ ਦੀ ਪਰਵਾਹ ਨਾ ਕਰਦੇ ਹੋਏ ਆਪਣੀਆਂ ਕੁਰਬਾਨੀਆਂ ਦਿੱਤੀਆਂ ਤਾਂ ਜੋ ਉਨ੍ਹਾਂ ਦੇ ਬੱਚੇ ਅਜ਼ਾਦੀ ਦਾ ਨਿੱਘ ਮਾਣ ਸਕਣ।

ਇਹ ਵੀ ਪੜ੍ਹੋ- ਫਿਰੋਜ਼ਪੁਰ ‘ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲਹਿਰਾਇਆ 'ਤਿਰੰਗਾ', ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਅੱਜ ਆਜ਼ਾਦੀ ਦਿਹਾੜੇ ਮੌਕੇ ਸੂਬੇ ਦੇ ਵਜੀਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਪਠਾਨਕੋਟ ਪਹੁੰਚੇ ਅਤੇ ਉਨ੍ਹਾਂ ਵਲੋਂ ਦੇਸ਼ ਦੀ ਸ਼ਾਨ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਸਮੂਹ ਪ੍ਰਸ਼ਾਸਨਿਕ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਮੌਕੇ 'ਤੇ ਮੌਜੂਦ ਰਹੀ । ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਨੇ ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਸਟੇਡੀਅਮ 'ਚ ਮੰਤਰੀ ਡਾ. ਬਲਬੀਰ ਸਿੰਘ ਨੇ ਲਹਿਰਾਇਆ 'ਕੌਮੀ ਝੰਡਾ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shubam Kumar

Content Editor

Related News