ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਪਹੁੰਚੇ ਮੰਤਰੀ ਈ. ਟੀ. ਓ., ਅਧਿਕਾਰੀਆਂ ਨੂੰ ਲਿਸਟਾਂ ਬਣਾਉਣ ਦੇ ਹੁਕਮ

07/15/2023 6:29:22 PM

ਜੰਡਿਆਲਾ ਗੁਰੂ (ਸੁਰਿੰਦਰ/ਸ਼ਰਮਾ)- ਸੂਬੇ ਵਿਚ ਆਈ ਕੁਦਰਤੀ ਆਫਤ ਦਾ ਮੁਕਾਬਲਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਸਾਡੀ ਸਰਕਾਰ ਜ਼ਮੀਨੀ ਪੱਧਰ ’ਤੇ ਇਸ ਕੁਦਰਤੀ ਆਫ਼ਤ ਦਾ ਮੁਕਾਬਲਾ ਕਰਨ ਲਈ ਕੰਮ ਕਰ ਰਹੀ ਹੈ, ਨਾ ਕਿ ਵਿਰੋਧੀ ਪਾਰਟੀਆਂ ਵਾਂਗ ਭਲਵਾਨੀ ਗੇੜੇ ਮਾਰ ਕੇ ਆਪਣਾ ਨਾਮ ਚਮਕਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਨਵਾਂ ਕੋਟ, ਦੇਵੀਦਾਸਪੁਰਾ, ਵਡਾਲਾ ਜੌਹਲ, ਨਰਾਇਣਗੜ੍ਹ ਅਤੇ ਮੱਲੀਆਂ ਦਾ ਦੌਰਾ ਕਰਨ ਉਪਰੰਤ ਕੀਤਾ। ਈ. ਟੀ. ਓ. ਸਭ ਤੋਂ ਪਹਿਲਾਂ ਪਿੰਡ ਨਵਾਂ ਕੋਟ ਵਿਖੇ ਪੁੱਜੇ ਅਤੇ ਮੀਂਹ ਕਾਰਨ ਇਕੱਠੇ ਹੋਏ ਪਾਣੀ ਨੂੰ ਸਾਫ਼ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ।

ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਮਾਂ ਦਾ ਰੋ-ਰੋ ਬੁਰਾ ਹਾਲ

ਉਨ੍ਹਾਂ ਦੱਸਿਆ ਕਿ ਨਹਿਰੀ ਵਿਭਾਗ ਵੱਲੋਂ ਜੰਡਿਆਲਾ ਗੁਰੂ ਹਲਕੇ ਵਿਚ 5 ਪੁਲਕਿਨ ਸਫ਼ਾਈ ਵਾਲੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ ਜੋ ਕਿ ਡਰੇਨਾਂ ਅਤੇ ਛੱਪੜਾਂ ਦੀ ਸਫ਼ਾਈ ਕਰ ਰਹੀਆਂ ਹਨ। ਉਨ੍ਹਾਂ ਇਸ ਮੌਕੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਵੀ ਸੁਣਿਆ ਅਤੇ ਪਹਿਲ ਦੇ ਆਧਾਰ ’ਤੇ ਸ਼ਿਕਾਇਤਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਮੰਤਰੀ ਈ. ਟੀ. ਓ. ਵੱਲੋਂ ਪਿੰਡ ਨਵਾਂ ਕੋਟ ਵਿਖੇ ਬਣੇ ਗੁਰਦੁਆਰੇ ਵਿਚ ਮੱਥਾ ਟੇਕਿਆ ਅਤੇ ਗੁਰੂਦੁਆਰਾ ਕਮੇਟੀ ਵੱਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।

ਇਸ ਉਪਰੰਤ ਈ. ਟੀ. ਓ. ਵੱਲੋਂ ਦੇਵੀਦਾਸਪੁਰਾ, ਵਡਾਲਾ ਜੌਹਲ, ਨਰਾਇਣਗੜ੍ਹ ਅਤੇ ਮੱਲੀਆਂ ਦੇ ਦੌਰੇ ਦੌਰਾਨ ਮੀਂਹ ਤੋਂ ਪ੍ਰਭਾਵਿਤ ਹੋਏ ਘਰਾਂ ਵਿਚ ਜਾ ਕੇ ਮੌਕਾ ਦੇਖਿਆ ਅਤੇ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਭਰੋਸਾ ਦਿੰਦਿਆਂ ਕਿਹਾ ਕਿ ਸਾਡੀ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ ਅਤੇ ਤੁਹਾਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ  ਇਸ ਕੁਦਰਤੀ ਆਫਤ ਦਾ ਸਾਨੂੰ ਮਿਲ ਕੇ ਮੁਕਾਬਲਾ ਕਰਨਾ ਚਾਹੀਦਾ ਹੈ ਅਤੇ ਸਰਕਾਰ ਵੱਧ ਤੋਂ ਵੱਧ ਪੀੜਤ ਲੋਕਾਂ ਦੀ ਸਹਾਇਤਾ ਕਰੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਆਪਣੇ 16 ਮਹੀਨਿਆਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਸਹੂਲਤਾਂ ਦੇਣ ਦਾ ਕੰਮ ਕੀਤਾ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਲਿਆਵੇਗੀ ਆਪਣਾ ਯੂਟਿਊਬ ਚੈਨਲ

ਆਪਣੇ ਦੌਰੇ ਦੌਰਾਨ ਮੰਤਰੀ ਈ. ਟੀ .ਓ. ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਡਰੇਨਾਂ ਅਤੇ ਛੱਪੜਾਂ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਪਿੰਡਾਂ ਵਿੱਚੋਂ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਵੀ ਯਕੀਨੀ ਬਣੇ। ਉਨ੍ਹਾਂ ਕਿਹਾ ਕਿ ਜਿੰਨਾਂ ਲੋਕਾਂ ਦੇ ਘਰ ਮੀਂਹ ਨਾਲ ਪ੍ਰਭਾਵਿਤ ਹੋਏ ਹਨ ਦੀਆਂ ਲਿਸਟਾਂ ਤਿਆਰ ਕਰਕੇ ਭੇਜੀਆਂ ਜਾਣ ਤਾਂ ਜੋ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News