ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਸਬੰਧੀ ਮੰਤਰੀ ETO ਨੇ ਕੀਤੀ ਰੀਵਿਊ ਮੀਟਿੰਗ, ਕਿਹਾ- ਕੰਮਾਂ ’ਚ ਲਿਆਂਦੀ ਜਾਵੇ ਤੇਜ਼ੀ

Saturday, Jan 13, 2024 - 11:47 AM (IST)

ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਸਬੰਧੀ ਮੰਤਰੀ ETO ਨੇ ਕੀਤੀ ਰੀਵਿਊ ਮੀਟਿੰਗ, ਕਿਹਾ- ਕੰਮਾਂ ’ਚ ਲਿਆਂਦੀ ਜਾਵੇ ਤੇਜ਼ੀ

ਅੰਮ੍ਰਿਤਸਰ (ਨੀਰਜ)- ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੜਕਾਂ ਦੇ ਜਾਲ ਦਾ ਅਹਿਮ ਰੋਲ ਹੁੰਦਾ ਹੈ ਤਾਂ ਜੋ ਸੂਬਿਆਂ ਦਾ ਇਕ ਦੂਜੇ ਨਾਲ ਸੜਕੀ ਰਾਬਤਾ ਕਾਇਮ ਹੋ ਸਕੇ ਅਤੇ ਵਪਾਰ ’ਚ ਵਾਧਾ ਹੋ ਸਕੇ। ਇਹ ਪ੍ਰਗਟਾਵਾ ਹਰਭਜਨ ਸਿੰਘ ਈ. ਟੀ. ਓ. ਲੋਕ ਨਿਰਮਾਣ ਵਿਭਾਗ ਮੰਤਰੀ ਪੰਜਾਬ ਨੇ ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਨੂੰ ਲੈ ਕੇ ਨੈਸ਼ਨਲ ਪ੍ਰਾਜੈਕਟ ਹਾਈਵੇ ਦੇ ਅਤੇ ਅੰਮ੍ਰਿਤਸਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕਰਨ ਉਪਰੰਤ ਕੀਤਾ। ਮੰਤਰੀ ਈ. ਟੀ. ਓ. ਨੇ ਦੱਸਿਆ ਕਿ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੀ ਜ਼ਮੀਨ ਐਕਵਾਇਰ ਕਰਨ ਲਈ 1829 ਕਰੋੜ ਰੁਪਏ ਜਾਰੀ ਹੋਏ ਸਨ, ਜਿਸ ’ਚੋਂ ਹੁਣ ਤੱਕ 1647 ਕਰੋੜ ਰੁਪਏ ਸਬੰਧਿਤਾਂ ਨੂੰ ਵੰਡੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਪਤਨੀ ਦੀ ਮੌਕੇ 'ਤੇ ਮੌਤ

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨੈਸ਼ਨਲ ਹਾਈਵੇ ਦੇ ਕੰਮਾਂ ’ਚ ਕਿਸੇ ਤਰ੍ਹਾਂ ਦੀ ਵੀ ਢਿੱਲ-ਮਿੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਥਾਂ ’ਤੇ ਜ਼ਮੀਨ ਐਕਵਾਈਰ ਕਰਨ ਸਬੰਧੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਮਿਲ-ਜੁਲ ਕੇ ਉਸਦਾ ਹੱਲ ਕੱਢਿਆ ਜਾਵੇ। ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੇ ਈ. ਟੀ. ਓ. ਦੇ ਧਿਆਨ ਵਿਚ ਲਿਆਂਦਾ ਕਿ ਕੁਝ ਲੋਕਾਂ ਵੱਲੋਂ ਪੈਸੇ ਲੈ ਕੇ ਵੀ ਜ਼ਮੀਨ ਦਾ ਕਬਜ਼ਾ ਨਹੀਂ ਦਿੱਤਾ ਜਾ ਰਿਹਾ, ਜਿਸ ’ਤੇ ਲੋਕ ਨਿਰਮਾਣ ਮੰਤਰੀ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਖੁਦ ਇਹ ਕੇਸ ਦੇਖਣ ਅਤੇ ਜਲਦ ਤੋਂ ਜਲਦ ਇਨਾਂ ਦਾ ਨਿਪਟਾਰਾ ਕਰਵਾਇਆ ਜਾਵੇ।

ਇਹ ਵੀ ਪੜ੍ਹੋ : ਲੋਹੜੀ ਮੌਕੇ ਛਿੜੀ ਕੰਬਣੀ, ਸ਼ਿਮਲਾ ਤੇ ਡਲਹੌਜ਼ੀ ਨਾਲੋਂ ਵੀ ਠੰਡਾ ਰਿਹਾ ਗੁਰਦਾਸਪੁਰ, ਇਨ੍ਹਾਂ ਸ਼ਹਿਰਾਂ ਲਈ ਅਲਰਟ ਜਾਰੀ

ਮੰਤਰੀ ਈ. ਟੀ.ਓ ਨੇ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੱਲਾਸ਼ੇਰੀ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਸੂਬੇ ਦਾ ਵਿਕਾਸ ਉਥੇ ਦੇ ਸੜਕੀ ਜਾਲ ਨੂੰ ਵੇਖ ਕੇ ਹੀ ਲਾਇਆ ਜਾ ਸਕਦਾ ਹੈ। ਈ. ਟੀ. ਓ ਨੇ ਸਮੂਹ ਐੱਸ. ਡੀ. ਐਮਜ਼ ਨੂੰ ਹਦਾਇਤ ਕਰਦਿਆਂ ਕਿਸੇ ਜ਼ਮੀਨ ਦੀ ਮਾਲਕੀ ਦਾ ਮੁਆਵਜ਼ਾ ਦੇਣ ਵਿਚ ਦੇਰ ਨਹੀਂ ਹੋਣੀ ਚਾਹੀਦੀ ਅਤੇ ਸਬੰਧਤ ਮਾਲਕਾਂ ਨੂੰ ਸਰਕਾਰ ਵੱਲੋਂ ਜੋ ਮੁਆਵਜ਼ਾ ਨਿਰਧਾਰਤ ਕੀਤਾ ਗਿਆ ਹੈ ਉਹੀ ਮਿਲਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਧਾਰਮਿਕ ਸਥਾਨਾਂ ਤੋਂ ਪਰਤ ਰਹੇ 4 ਨੌਜਵਾਨਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News