ਅੰਮ੍ਰਿਤਸਰ ਵਾਸੀਆਂ ਲਈ ਅਹਿਮ ਖ਼ਬਰ, ਮੰਤਰੀ ETO ਨੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ

Sunday, Dec 22, 2024 - 01:21 PM (IST)

ਅੰਮ੍ਰਿਤਸਰ ਵਾਸੀਆਂ ਲਈ ਅਹਿਮ ਖ਼ਬਰ, ਮੰਤਰੀ ETO ਨੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ- ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਜੰਡਿਆਲਾ ਵਾਸੀਆਂ ਨਾਲ ਆਪਣਾ ਵਾਅਦਾ ਪੂਰਾ ਕਰਦੇ ਹੋਏ ਅੱਜ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖ ਦਿੱਤਾ, ਜੋ ਕਿ ਆਉਣ ਵਾਲੇ 18 ਮਹੀਨਿਆਂ 'ਚ ਬਣ ਕੇ ਤਿਆਰ ਹੋ ਜਾਵੇਗਾ। 

ਇਹ ਵੀ ਪੜ੍ਹੋ- ਪੰਜਾਬ ਵਿਚ ਲਗਾਤਾਰ 2 ਛੁੱਟੀਆਂ!

ਇਸ ਮੌਕੇ ਜੰਡਿਆਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ 'ਚ ਸੀਵਰੇਜ ਦੀ ਸਮੱਸਿਆ ਦਾ ਪੱਕਾ ਹੱਲ ਕਰਦੇ ਹੋਏ ਜੋ ਸੀਵਰੇਜ ਟਰੀਟਮੈਂਟ ਪਲਾਂਟ ਬਣਾਇਆ ਜਾ ਰਿਹਾ ਹੈ ਉਹ ਅਗਲੇ 25 ਸਾਲ ਤੱਕ ਦੀਆਂ ਲੋੜਾਂ ਪੂਰੀਆਂ ਕਰਨ ਦੀ ਸਮਰੱਥਾ ਰੱਖਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ ਜੰਡਿਆਲਾ ਗੁਰੂ ਦੀ ਆਬਾਦੀ ਅਨੁਸਾਰ ਤਿੰਨ ਲੱਖ ਮੀਟਰਕ ਲਿਟਰ ਦੀ ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਲੋੜ ਸੀ ਪਰ ਮੈਂ ਵੱਧ ਰਹੀ ਜੰਡਿਆਲਾ ਗੁਰੂ ਦੀ ਆਬਾਦੀ ਅਤੇ ਜੀ. ਟੀ. ਰੋਡ 'ਤੇ ਆ ਰਹੇ ਵੱਡੇ-ਵੱਡੇ ਪ੍ਰੋਜੈਕਟਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦੀ ਸਮਰੱਥਾ ਛੇ ਐੱਮ. ਐੱਲ. ਡੀ. ਕੀਤੀ ਹੈ ਤਾਂ ਜੋ ਇਹ ਅਗਲੇ 25 ਸਾਲਾਂ ਤੱਕ ਸਾਡੀਆਂ ਲੋੜਾਂ ਪੂਰੀਆਂ ਕਰਦਾ ਰਹੇ। ਉਨ੍ਹਾਂ ਕਿਹਾ ਕਿ ਇਹ ਪਲਾਂਟ ਚਾਲੂ ਹੋਣ ਨਾਲ ਜੰਡਿਆਲਾ ਗੁਰੂ 'ਚੋਂ ਗੰਦੇ ਪਾਣੀ ਦੀ ਨਿਕਾਸੀ ਦੀ ਕੋਈ ਸਮੱਸਿਆ ਨਹੀਂ ਰਹੇਗੀ ਜਿਸ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਜੰਡਿਆਲਾ ਨਗਰ ਕੌਂਸਲ ਨੇ ਦੋ ਏਕੜ ਜ਼ਮੀਨ ਖ਼ਰੀਦ ਕੇ ਆਪਣਾ ਪ੍ਰੋਜੈਕਟ ਸ਼ੁਰੂ ਕੀਤਾ ਹੋਵੇ।

PunjabKesari

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੋਟ ਪਾਉਣ ਜਾ ਰਹੀ ਲਾਲ ਚੂੜੇ ਵਾਲੀ ਦੀ ਰਾਹ 'ਚ ਹੀ ਮੌਤ

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਦਾ ਕੰਮ ਆਉਣ ਵਾਲੇ ਡੇਢ ਸਾਲ ਤੱਕ ਪੂਰਾ ਹੋ ਜਾਵੇਗਾ ਅਤੇ ਇਹ ਸੀਵਰੇਜ ਦੇ ਪਾਣੀ ਨੂੰ ਸਾਫ ਕਰਕੇ ਖੇਤੀ ਲਈ ਵਰਤੋਂ ਯੋਗ ਬਣਾ ਦੇਵੇਗਾ। ਉਹਨਾਂ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਇਸ ਕੰਮ ਦੀ ਗੁਣਵੱਤਾ ਕਾਇਮ ਰੱਖਣ ਲਈ ਆਪਣਾ ਫਰਜ਼ ਨਾਲੋਂ ਨਾਲ ਨਿਭਾਉਂਦੇ ਰਹਿਣ। ਹਰਭਜਨ ਸਿੰਘ ਨੇ ਕਿਹਾ ਕਿ ਮੇਰਾ ਹਲਕਾ ਮੇਰਾ ਪਰਿਵਾਰ ਹੈ ਅਤੇ ਇਨ੍ਹਾਂ ਦੀਆਂ ਲੋੜਾਂ ਦਾ ਧਿਆਨ ਰੱਖਣਾ ਮੇਰਾ ਫਰਜ਼ ਹੈ, ਜਿਸ ਵਿੱਚ ਮੈਂ ਰਤੀ ਭਰ ਵੀ ਕੁਤਾਈ ਨਹੀਂ ਕਰਦਾ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਜੰਡਿਆਲਾ ਗੁਰੂ ਵਿਖੇ ਸਬ ਤਹਿਸੀਲ ਕੰਪਲੈਕਸ, ਬਾਬਾ ਅੰਬੇਡਕਰ ਦਾ ਬੁੱਤ, ਮਲਟੀ ਲੈਵਲ ਪਾਰਕਿੰਗ , 30  ਬਿਸਤਰਿਆਂ ਦਾ ਹਸਪਤਾਲ,   ਮਲਟੀ ਪਰਪਜ਼ ਸਟੇਡੀਅਮ, ਪੰਚਾਇਤ ਸੰਮਤੀ ਵਿਖੇ ਆਰਾਮ ਘਰ ਵੀ ਬਣਾਏ ਜਾਣਗੇ। 

ਇਹ ਵੀ ਪੜ੍ਹੋ- ਚੋਣਾਂ ਵਿਚਾਲੇ ਪੰਜਾਬ 'ਚ ਜ਼ਬਰਦਸਤ ਧਮਾਕਾ! ਬਣਿਆ ਦਹਿਸ਼ਤ ਦਾ ਮਾਹੌਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News