ਪਿੰਡ-ਪਿੰਡ ਖੋਲ੍ਹੀਆਂ ਜਾਣਗੀਆਂ ਖੇਡ ਨਰਸਰੀਆਂ : ਮੰਤਰੀ ਈ. ਟੀ. ਓ.
Saturday, Aug 05, 2023 - 12:11 PM (IST)
ਅੰਮ੍ਰਿਤਸਰ/ਕੱਥੂਨੰਗਲ (ਰਮਨ/ਤੱਗੜ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਜਾਰੀ ਕੀਤੀ ਗਈ ਨਵੇਂ ਖੇਡ ਨੀਤੀ ਵਿਚ ਖਿਡਾਰੀਆਂ ਤੇ ਕੋਚਾਂ ਲਈ ਤੋਹਫ਼ੇ ਦਿੱਤੇ ਗਏ ਹਨ ਅਤੇ ਪਿੰਡ ਪੱਧਰ ’ਤੇ ਖੇਡ ਨਰਸਰੀਆਂ ਖੋਲ੍ਹੀਆਂ ਜਾਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਖਜਾਲਾ ਦੇ ਰਹਿਣ ਵਾਲੇ ਪਹਿਲਵਾਨ ਪ੍ਰਭਪਾਲ ਸਿੰਘ ਖਜਾਲਾ ਦਾ ਪਿੰਡ ਪੁੱਜਣ ’ਤੇ ਸਵਾਗਤ ਕਰਦਿਆਂ ਕੀਤਾ।
ਇਹ ਵੀ ਪੜ੍ਹੋ- ਪੁਲਸ ਮੁਲਾਜ਼ਮ ਨੇ ਕਾਰ ਨਾਲ ਦਰੜਿਆ ਦੋਧੀ, ਗੱਡੀ 'ਚੋਂ ਬਰਾਮਦ ਹੋਈ ਸ਼ਰਾਬ ਦੀ ਬੋਤਲ
ਦੱਸਣਯੋਗ ਹੈ ਕਿ ਕੈਨੇਡਾ ਦੇ ਸ਼ਹਿਰ ਵਿਨਪਿਗ ਵਿਚ ਚੱਲ ਰਹੇ ਵਰਲਡ ਪੁਲਸ ਰੈਸਿੰਗ ਚੈਂਪੀਅਨਸ਼ਿਪ ਵਿਚ ਪ੍ਰਭਪਾਲ ਸਿੰਘ ਨੇ 92 ਕਿਲੋ ਭਾਰ ਫ੍ਰੀ ਸਟਾਈਲ ਅਤੇ 87 ਕਿਲੋ ਭਾਰਤ ਵਰਗ ਰੋਮਨ ਸਟਾਈਲ ਰੈਸਗ ਵਿਚ ਦੋ ਸੋਨ ਤਗਮੇ ਜਿੱਤੇ ਹਨ ਅਤੇ ਪ੍ਰਭਪਾਲ ਸਿੰਘ ਪੰਜਾਬ ਪੁਲਸ ਵਿਚ ਬਤੌਰ ਸਬ-ਇੰਸਪੈਕਟਰ ਸੇਵਾਵਾਂ ਨਿਭਾ ਰਿਹਾ ਹੈ। ਮੰਤਰੀ ਈ. ਟੀ. ਓ. ਨੇ ਕਿਹਾ ਕਿ ਬੜੇ ਮਾਨ ਵਾਲੀ ਗੱਲ ਹੈ ਕਿ ਜੰਡਿਆਲਾ ਹਲਕੇ ਦੇ ਇਸ ਨੌਜਵਾਨ ਨੇ ਆਪਣੇ ਪਿੰਡ ਅਤੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਬਿਹਤਰੀਨ ਖਿਡਾਰੀਆਂ ਲਈ 500 ਆਸਾਮੀਆਂ, 80 ਤੋਂ ਵੱਧ ਖੇਡ ਮੁਕਾਬਲਿਆਂ ਦੇ ਮੈਡਲ ਜੇਤੂਆਂ ਲਈ ਨਕਦ ਇਨਾਮ ਤੋਂ ਇਲਾਵਾ ਕੋਚਾਂ ਲਈ ਬਲਬੀਰ ਸਿੰਘ ਸੀਨੀਅਰ ਤੇ ਪ੍ਰਮੋਟਰਾਂ ਲਈ ਮਿਲਖਾ ਸਿੰਘ ਅਵਾਰਡ ਲਈ ਸ਼ੁਰੂਆਤ ਕੀਤੀ ਗਈ ਹੈ।
ਇਹ ਵੀ ਪੜ੍ਹੋ- 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਟਾਹਲੀ ਨਾਲ ਲਟਕਦੀ ਮਿਲੀ ਲਾਸ਼, ਪਰਿਵਾਰ 'ਚ ਪਿਆ ਚੀਕ-ਚਿਹਾੜਾ
ਇਸ ਤੋਂ ਇਲਾਵਾ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਤਿਆਰੀ ਲਈ ਵੀ ਨਗਦ ਇਨਾਮ ਮਿਲਣਗੇ। ਉਨ੍ਹਾਂ ਦੱਸਿਆ ਕਿ ਏਸ਼ੀਅਨ ਖੇਡਾਂ ਦੇ ਜੇਤੂ ਤੇ ਹਿੱਸੇਦਾਰ ਖਿਡਾਰੀਆਂ ਨੂੰ ਪੰਜਾਬ ਸਰਕਾਰ 500 ਸਰਕਾਰੀ ਨੌਕਰੀਆਂ ਦੇਣ ਜਾ ਰਹੀ ਹੈ, ਜਿਸ ਵਿੱਚ ਗੋਲਡ ਮੈਡਲ ਜੇਤੂ ਡਿਪਟੀ ਡਾਇਰੈਕਟਰ ਦੀਆਂ 40 ਆਸਾਮੀਆਂ, ਸਿਲਵਰ ਮੈਡਲ ਜੇਤੂ ਲਈ ਸੀਨੀਅਰ ਕੋਚ ਦੀਆਂ 92 ਆਸਾਮੀਆਂ, ਕਾਂਸਯ ਮੈਡਲ ਜੇਤੂ ਲਈ ਕੋਚ ਦੀਆਂ 138 ਆਸਾਮੀਆਂ ਅਤੇ ਹਿੱਸਾ ਲੈਣ ਵਾਲੇ ਖਿਡਾਰੀ ਜੂਨੀਅਰ ਕੋਚ ਦੀਆਂ 230 ਆਸਾਮੀਆਂ ਭਰੀਆਂ ਜਾਣਗੀਆਂ। ਇਸ ਉਪਰੰਤ ਈ. ਟੀ. ਓ. ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਮੱਥਾ ਵੀ ਟੇਕਿਆ। ਇਸ ਮੌਕੇ ਚੇਅਰਮੈਨ ਸ਼ਨਾਖ ਸਿੰਘ, ਮੇਜ਼ਰ ਸਿੰਘ, ਫਤਿਹਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਇਹ ਵੀ ਪੜ੍ਹੋ- ਚੰਡੀਗੜ੍ਹ ਰੂਟ 'ਤੇ ਚੱਲਦੀ ਪਨ ਬੱਸ ਨੂੰ ਲੱਗੀ ਭਿਆਨਕ ਅੱਗ, ਸੜ ਕੇ ਹੋਈ ਸੁਆਹ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8