ਮਾਮਲਾ ਪੁਲਸ ਪ੍ਰਸ਼ਾਸਨ ਖ਼ਿਲਾਫ਼ ਧਰਨਾ ਦੇਣ ਦਾ: ਟਰਾਂਸਪੋਰਟ ਮੰਤਰੀ ਭੁੱਲਰ ਵਿਧਾਇਕ ਸਣੇ ਹੋਏ ਅਦਾਲਤ ’ਚ ਪੇਸ਼

04/09/2022 10:27:32 AM

ਤਰਨਤਾਰਨ (ਰਮਨ) - ਸਾਲ 2020 ਦੌਰਾਨ ਜ਼ਿਲ੍ਹੇ ’ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਵਿਧਾਇਕਾਂ ਨੇ ਜ਼ਿਲ੍ਹੇ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪੁਲਸ ਪ੍ਰਸ਼ਾਸਨ ਖ਼ਿਲਾਫ਼ ਧਰਨਾ ਦਿੰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਸੀ। ਇਸ ਕਾਰਨ ਪੁਲਸ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਖ਼ਿਲਾਫ਼ ਨੈਸ਼ਨਲ ਹਾਈਵੇ ਜਾਮ ਕਰਨ ਅਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਤਹਿਤ ਥਾਣਾ ਸਦਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਸੀ। ਇਸ ਸਬੰਧੀ ਮਾਣਯੋਗ ਅਦਾਲਤ ’ਚ ਚੱਲ ਰਹੇ ਕੇਸ ਤਹਿਤ ਸ਼ੁੱਕਰਵਾਰ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਸਮੇਤ ਹੋਰ ਵਿਧਾਇਕ ਅਦਾਲਤ ’ਚ ਪੇਸ਼ ਹੋਏ।

ਪੜ੍ਹੋ ਇਹ ਵੀ ਖ਼ਬਰ -  ਕ੍ਰਿਕਟ ਦੇ ਮਹਾਰਥੀ ਨਵਜੋਤ ਸਿੱਧੂ ਤੇ ਇਮਰਾਨ ਖਾਨ ਆਖਿਰ ਕਿਉਂ ਸਿਆਸਤ ’ਚ ਹੋ ਗਏ ਫਲਾਪ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਅਦਾਲਤ ’ਚ ਪੇਸ਼ ਹੋਏ ਵਕੀਲ ਬੂਟਾ ਸਿੰਘ ਸੰਧੂ ਨੇ ਦੱਸਿਆ ਕਿ ਕੋਰੋਨਾ ਕਾਲ ਦੌਰਾਨ ਸਾਲ 2020 ’ਚ ਜ਼ਿਲ੍ਹੇ ਅੰਦਰ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ 100 ਤੋਂ ਵੱਧ ਮੌਤਾਂ ਦੇ ਵਿਰੋਧ ’ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪ੍ਰਸ਼ਾਸਨ ਖਿਲ਼ਾਫ ‘ਆਪ’ ਵਰਕਰਾਂ ਅਤੇ ਵਿਧਾਇਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਤਹਿਤ ਪੁਲਸ ਪ੍ਰਸ਼ਾਸਨ ਵੱਲੋਂ ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈ. ਟੀ. ਓ., ਕੁਲਤਾਰ ਸਿੰਘ ਸੰਧਵਾਂ, ਜੈ ਕਿਸ਼ਨ ਰੋਡ਼ੀ ਮਲ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਮੀਤ ਹੇਅਰ, ਮਨਜਿੰਦਰ ਸਿੰਘ ਲਾਲਪੁਰਾ ਖ਼ਿਲਾਫ਼ ਮਾਮਲੇ ਦਰਜ ਕਰ ਲਏ ਗਏ ਸਨ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਰਮਾਤਮਾ ਨੇ ਬਖ਼ਸ਼ੀ ਧੀ ਪਰ ਪੁੱਤਰ ਦੀ ਚਾਹਤ ਰੱਖਣ ਵਾਲੇ ਪਿਓ ਨੇ ਮਾਂ-ਧੀ ਨੂੰ ਜ਼ਿੰਦਾ ਦਫ਼ਨਾਇਆ

 ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਅਤੇ ਵਿਧਾਇਕ ਸ਼ੁੱਕਰਵਾਰ ਸਵੇਰੇ ਮਾਣਯੋਗ ਜੱਜ ਬਗੀਚਾ ਸਿੰਘ ਦੀ ਅਦਾਲਤ ’ਚ ਪੇਸ਼ ਹੋਏ, ਜਿਸ ਤੋਂ ਬਾਅਦ ਮਾਣਯੋਗ ਅਦਾਲਤ ਨੇ ਅਗਲੇਰੀ ਸੁਣਵਾਈ ਲਈ 22 ਅਪ੍ਰੈਲ ਦੀ ਤਰੀਕ ਦਾ ਐਲਾਨ ਕੀਤਾ ਹੈ।
 


rajwinder kaur

Content Editor

Related News