ਮੰਤਰੀ ਜਿੰਪਾ ਨੇ ਪਿੰਡ ਖਹਿਰਾਂ ਕਲਾਂ ’ਚ ਟਰੀਟਮੈਂਟ ਪਲਾਂਟ ਦਾ ਲਿਆ ਜਾਇਜ਼ਾ
Saturday, Jul 01, 2023 - 02:17 PM (IST)
ਬਟਾਲਾ (ਬੇਰੀ, ਸਾਹਿਲ, ਖੋਖਰ, ਅਸ਼ਵਨੀ, ਯੋਗੀ)- ਬ੍ਰਹਮ ਸ਼ੰਕਰ ਜਿੰਪਾ, ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਜਾਬ ਨੇ ਅੱਜ ਪਿੰਡ ਖਹਿਰਾ ਕਲਾਂ (ਫਤਿਹਗੜ੍ਹ ਚੂੜੀਆਂ) ਵਿਖੇ ਟਰੀਟਮੈਂਟ ਪਲਾਂਟ ਦੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਅਸ਼ਵਿਨੀ ਗੋਤਿਆਲ ਐੱਸ. ਐੱਸ. ਪੀ. ਬਟਾਲਾ, ਚੇਅਰਮੈਨ ਪਨਸਪ ਪੰਜਾਬ ਬਲਬੀਰ ਸਿੰਘ ਪੰਨੂੰ ਆਦਿ ਮੌਜੂਦ ਸਨ। ਇਸ ਮੌਕੇ ਉਨਾ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਤੇ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਜਲਦ ਸਵੱਛ ਪੀਣ ਯੋਗ ਸਾਫ ਸੁਥਰਾ ਪਾਣੀ ਮੁਹੱਈਆ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਪਾਕਿ ਦੇ ਗੁਰਦੁਆਰਾ ਸਾਹਿਬ 'ਚ ਕੀਰਤਨ ਰੋਕਣ ਦੇ ਮਾਮਲੇ 'ਤੇ ਗਿ. ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਇਸ ਮੌਕੇ ਮੰਤਰੀ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਨ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਨੂੰ ਮੁਕੰਮਲ ਕਰਨ ’ਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸੂਬੇ ਭਰ ਅੰਦਰ ਕਰੀਬ 2000 ਕਰੋੜ ਰੁਪਏ ਦੇ ਟਰੀਟਮੈਂਟ ਪਲਾਂਟ ਦੇ ਵਿਕਾਸ ਕੰਮ ਚੱਲ ਰਹੇ ਸਨ ਅਤੇ 4500 ਕਰੋੜ ਰੁਪਏ ਦੇ ਨਵੇਂ ਪ੍ਰਾਜੈਕਟ ਸ਼ੁਰੂ ਕਰਨ ਲਈ ਵਰਲਡ ਬੈਂਕ ਤੇ ਨਾਬਾਰਡ ਨੂੰ ਭੇਜੇ ਗਏ ਹਨ, ਜੋ ਜਲਦ ਸ਼ੁਰੂ ਹੋਣਗੇ।
ਇਹ ਵੀ ਪੜ੍ਹੋ- ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਰ ਦਿੱਤਾ ਕਤਲ
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਜ਼ਿਲਾ ਪ੍ਰਸ਼ਾਸਨ ਵਲੋਂ ਯਕੀਨ ਦਿਵਾਉਂਦਿਆਂ ਕਿਹਾ ਕਿ ਉਹ ਟਰੀਟਮੈਂਟ ਪਲਾਂਟ ਦੇ ਵਿਕਾਸ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਵਾਉਣ ਤੋਂ ਇਲਾਵਾ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕਰਨ ਲਈ ਕੋਈ ਢਿਲਮੱਠ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਤਰਨਤਾਰਨ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕਲੌਤੇ ਪੁੱਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਇਸ ਮੌਕੇ ਚੇਅਰਮੈਨ ਪਨਸਪ ਪੰਜਾਬ ਬਲਬੀਰ ਸਿੰਘ ਪੰਨੂੰ, ਚੇਅਰਮੈਨ ਐਡਵੋਕੈਟ ਜਗਰੂਪ ਸਿੰਘ ਸੇਖਵਾਂ ਤੇ ਗੁਰਦੀਪ ਸਿੰਘ ਰੰਧਾਵਾ ਨੇ ਕੈਬਨਿਟ ਮੰਤਰੀ ਜਿੰਪਾ ਦਾ ਇਥੇ ਪੁਹੰਚਣ ’ਤੇ ਭਰਵਾਂ ਸਵਾਗਤ ਕੀਤਾ ਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਹਿੱਤ ਲਈ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕੀਤਾ ਜਾ ਰਿਹਾ ਹੈ। ਇਸ ਮੌਕੇ ਜਸਵਿੰਦਰ ਸਿੰਘ, ਚੀਫ ਇੰਜੀਨਅਰ ਜਲ ਸਪਲਾਈ ਤੇ ਸ਼ੈਨੀਟੇਸ਼ਨ ਵਿਭਾਗ ਨੇ ਦੱਸਿਆ ਕਿ ਟਰੀਟਮੈਂਟ ਪਲਾਂਟ ਖਹਿਰਾਂ ਕਲਾਂ ਤੋਂ 40 ਪਿੰਡਾਂ ਦੇ ਕਰੀਬ 64 ਹਜ਼ਾਰ ਲੋਕਾਂ ਨੂੰ ਫਾਇਦਾ ਮਿਲੇਗਾ ਤੇ ਸਵੱਛ ਪੀਣ ਲਈ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਰੀਬ 45 ਕਰੋੜ ਰੁਪਏ ਦੀ ਲਾਗਤ ਨਾਲ ਟਰੀਟਮੈਂਟ ਪਲਾਂਟ ਦਾ ਕੰਮ ਪ੍ਰਗਤੀ ਅਧੀਨ ਹੈ, ਇਸ ਨਾਲ ਵਿਧਾਨ ਸਭਾ ਹਲਕਾ ਫਤਿਹਿੜ੍ਹ ਚੂੜੀਆਂ ਦੇ 27 ਪਿੰਡਾਂ ਤੇ ਡੇਰਾ ਬਾਬਾ ਨਾਨਕ ਦੇ 13 ਪਿੰਡਾਂ ਦੇ ਲੋਕਾਂ ਨੂੰ ਸਵੱਛ ਪੀਣ ਯੋਗ ਸਾਫ ਸੁਥਰਾ ਪਾਣੀ ਮੁਹੱਈਆ ਕੀਤਾ ਜਾਵੇਗਾ। ਇਸੇ ਸਾਲ 2023 ਵਿੱਚ ਇਹ ਟਰੀਟਮੈਂਟ ਪਲਾਂਟ ਦਾ ਕੰਮ ਮੁਕੰਮਲ ਹੋ ਜਾਵੇਗਾ। ਇਸ ਮੌਕੇ ਪੰਜਾਬ ਪੁਲਸ ਦੇ ਜਵਾਨਾਂ ਵਲੋਂ ਮੰਤਰੀ ਜਿੰਪਾ ਨੂੰ ਟਰੀਟਮੈਂਟ ਪਲਾਂਟ ਖਹਿਰਾਂ ਕਲਾਂ ਵਿਖੇ ਪਹੁੰਚਣ ’ਤੇ ਸਲਾਮੀ ਦਿੱਤੀ ਗਈ।
ਇਹ ਵੀ ਪੜ੍ਹੋ- ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।