ਦੀਨਾਨਗਰ 'ਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੰਡੇ ਮੁਆਵਜ਼ੇ ਦੇ ਚੈੱਕ
Wednesday, Oct 15, 2025 - 11:49 AM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) – ਪਿਛਲੇ ਮਹੀਨੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹੜ੍ਹ ਕਾਰਨ ਆਮ ਲੋਕਾਂ ਅਤੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਸੀ। ਜ਼ਿਲ੍ਹਾ ਗੁਰਦਾਸਪੁਰ ਦੇ ਇਲਾਕੇ 'ਚ ਵੀ ਕਿਸਾਨਾਂ ਦਾ ਕਾਫੀ ਨੁਕਸਾਨ ਹੋਇਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਤੁਰੰਤ ਫਸਲਾਂ ਦੀ ਗਿਰਦਾਵਰੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ੇ ਦੀ ਰਕਮ ਜਮ੍ਹਾਂ ਕਰ ਦਿੱਤੀ ਜਾਵੇਗੀ।
ਰੇਲ ਯਾਤਰੀ ਦੇਣ ਧਿਆਨ, ਇਸ ਟਰੇਨ ਦਾ ਬਦਲਿਆ ਰੂਟ, ਦੁਬਾਰਾ ਬਣਾਉਣੀ ਪੈ ਸਕਦੀ ਸਫ਼ਰ ਦੀ ਯੋਜਨਾ
ਪਿਛਲੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਹਲਕਾ ਅਜਨਾਲਾ ਦੇ ਇਲਾਕੇ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਚੈੱਕ ਵੰਡੇ ਸਨ। ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਹਲਕਾ ਦੀਨਾਨਗਰ, ਬਲਾਕ ਦੌਰਾਗਲਾ ਵਿੱਚ ਪੰਜਾਬ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੜ੍ਹ ਕਾਰਨ ਖ਼ਰਾਬ ਹੋਈ ਫਸਲਾਂ ਦੇ ਮੁਆਵਜ਼ੇ ਦੇ ਚੈੱਕ ਕਿਸਾਨਾਂ ਨੂੰ ਮੁਹੱਈਆ ਕਰਵਾਏ।
ਇਹ ਵੀ ਪੜ੍ਹੋ-ਅੰਮ੍ਰਿਤਸਰ ਤੜਕੇ ਵਾਪਰੀ ਵੱਡੀ ਘਟਨਾ, SBI ਬੈਂਕ ਨੂੰ ਲੱਗੀ ਅੱਗ, ਦਸਤਾਵੇਜ਼ ਤੇ ਹੋਰ ਸਾਮਾਨ ਹੋਇਆ ਸੁਆਹ
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨਾਂ ਦੀ ਹਰੇਕ ਮਦਦ ਲਈ ਤਿਆਰ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਖੇਤੀ ਰੇਤ ਮੁਹਿੰਮ ਨਾਲ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਲਾਭ ਮਿਲ ਰਿਹਾ ਹੈ। ਜਿਸ ਕਿਸਾਨ ਦੇ ਖੇਤ ਵਿੱਚ ਰੇਤ ਹੈ, ਉਹ ਇਸ ਨੂੰ ਵੇਚ ਕੇ ਆਰਥਿਕ ਤੌਰ ‘ਤੇ ਰਾਹਤ ਪ੍ਰਾਪਤ ਕਰ ਸਕਦਾ ਹੈ।
ਇਹ ਵੀ ਪੜ੍ਹੋ-ਪੋਲਟਰੀ ਫਾਰਮ ਦੇ ਮਾਲਕ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਮੌਕੇ 'ਤੇ ਹੋਈ ਮੌਤ
ਇਸ ਮੌਕੇ ਉੱਤੇ ਹਲਕਾ ਇੰਚਾਰਜ ਦਿਨਾਨਗਰ ਸ਼ਮਸ਼ੇਰ ਸਿੰਘ, ਡੀਸੀ ਗੁਰਦਾਸਪੁਰ, ਦਲਵਿੰਦਰਜੀਤ ਸਿੰਘ ਐਸਡੀਐਮ ਦਿਨਾਨਗਰ, ਜਸਪਿੰਦਰ ਸਿੰਘ ਭੁੱਲਰ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8