ਮੰਤਰੀ ਹਰਦੀਪ ਮੁੰਡੀਆਂ ਨੇ ਚੇਅਰਮੈਨ ਬਹਿਲ ਨਾਲ ਗੁਰਦਾਸਪੁਰ ਵਿਖੇ ਅਰਬਨ ਅਸਟੇਟਾਂ ਦਾ ਕੀਤਾ ਦੌਰਾ
Saturday, Aug 16, 2025 - 05:41 PM (IST)

ਗੁਰਦਾਸਪੁਰ(ਵਿਨੋਦ)- ਸੂਬੇ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁੱਡਾ ਅਤੇ ਨਗਰ ਸੁਧਾਰ ਟਰੱਸਟਾਂ ਰਾਹੀਂ ਡਿਵੈਲਪ ਕੀਤੀਆਂ ਗਈਆਂ ਅਰਬਨ ਅਸਟੇਟਾਂ ਕਾਲੋਨੀਆਂ 'ਚ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ ਕਲੋਨੀਆਂ 'ਚ ਰਹਿਣ ਵਾਲੇ ਵਸਨੀਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅੱਜ ਗੁਰਦਾਸਪੁਰ ਸ਼ਹਿਰ ਵਿਖੇ ਜੇਲ੍ਹ ਰੋਡ ਅਤੇ ਬਟਾਲਾ ਰੋਡ ਵਿਖੇ ਪੁੱਡਾ ਦੀਆਂ ਕਲੋਨੀਆਂ ਦਾ ਦੌਰਾ ਕਰਕੇ ਉੱਥੇ ਮਿਲ ਰਹੀਆਂ ਸਹੂਲਤਾਂ ਦਾ ਨਿਰੀਖਣ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਪੁੱਡਾ ਅੰਮ੍ਰਿਤਸਰ ਦੇ ਚੀਫ ਐਡਮਿਨਿਸਟਰੇਟਰ ਨਿਤੀਸ਼ ਜੈਨ ਆਈ.ਏ.ਐੱਸ. ਅਤੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਗੁਰਦਾਸਪੁਰ ਦੀ ਬਟਾਲਾ ਰੋਡ ਸਥਿਤ ਅਰਬਨ ਸਟੇਟ ਕਾਲੋਨੀ ਜੋ 155 ਏਕੜ 'ਚ ਫੈਲੀ ਹੋਈ ਹੈ, ਵਿੱਚ ਸੜਕਾਂ ਦੀ ਹਾਲਤ ਅਤੇ ਬਿਜਲੀ ਸਪਲਾਈ ਸਬੰਧੀ ਕਾਲੋਨੀ ਵਾਸੀਆਂ ਵੱਲੋਂ ਸ਼ਿਕਾਇਤ ਕਰਨ ’ਤੇ ਕੈਬਨਿਟ ਮੰਤਰੀ ਮੁੰਡੀਆਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਾਲੋਨੀ ਵਿੱਚ ਸੜਕਾਂ ਦੀ ਮੁਰੰਮਤ ਕਰਨ ਨਾਲ ਬਿਜਲੀ ਟਰਾਂਸਫਰਮਾਂ ਨੂੰ ਠੀਕ ਕਰਕੇ ਬਿਜਲੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਾਲੋਨੀਆਂ ਵਿੱਚ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਦਿੱਤੀਆਂ।
ਇਹ ਵੀ ਪੜ੍ਹੋ- Punjab Dear Rakhi Bumper 2025 : ਕਿਸ ਦੀ ਝੋਲੀ ਪਵੇਗਾ ਕਰੋੜਾਂ ਦਾ ਇਨਾਮ, ਜਲਦ ਹੋਣ ਜਾ ਰਿਹਾ ਐਲਾਨ
ਅਰਬਨ ਅਸਟੇਟ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਕਾਲੋਨੀਆਂ ਨੂੰ ਸੰਵਾਰਨ ਅਤੇ ਇੱਥੇ ਰਹਿੰਦੇ ਲੋਕਾਂ ਨੂੰ ਸਹੂਲਤਾਂ ਦੇਣ 'ਚ ਕੋਈ ਦਿਲਚਸਪੀ ਨਹੀਂ ਦਿਖਾਈ ਪਰ ਹੁਣ ਉਹ ਸਾਰੀਆਂ ਕਾਲੋਨੀਆਂ ਦਾ ਦੌਰਾ ਕਰਨਗੇ ਅਤੇ ਜਿੱਥੇ-ਜਿੱਥੇ ਜੋ ਵੀ ਕਮੀ ਪਾਈ ਜਾਵੇਗੀ ਉਸ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਹ ਵੀ ਜਾਂਚ ਕਰਵਾਈ ਜਾਵੇਗੀ ਕਿ ਪੁੱਡਾ ਦੀਆਂ ਕਲੋਨੀਆਂ 'ਚ ਰਹੀਆਂ ਕਮੀਆਂ ਲਈ ਕੌਣ ਜ਼ਿੰਮੇਵਾਰ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਕਲਯੁੱਗੀ ਪੁੱਤ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਪਿਓ ਦਾ ਬੇਰਹਿਮੀ ਨਾਲ ਕੀਤਾ ਕਤਲ
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਦੀ ਅਰਬਨ ਸਟੇਟ ਅਤੇ ਜੇਲ੍ਹ ਰੋਡ ਸਥਿਤ ਪੁੱਡਾ ਦੀ ਕਲੋਨੀ ਸਮੇਤ ਹੋਰ ਵੀ ਜਿਹੜੀਆਂ ਸਰਕਾਰੀ ਮਨਜ਼ੂਰ ਸ਼ੁਦਾ ਕਲੋਨੀਆਂ ਹਨ, ਉਨ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕਲੋਨੀ ਵਿੱਚ ਗੁਰਦੁਆਰਾ ਸਾਹਿਬ ਅਤੇ ਮੰਦਰ ਬਣਾਉਣ ਦੇ ਇਲਾਵਾ ਕਮਿਊਨਿਟੀ ਹਾਲ ਵੀ ਬਹੁਤ ਜਲਦੀ ਬਣਵਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਚਾਰ ਦੁਆਰੀ ਅਤੇ ਸੜਕਾਂ ਦੀ ਮੁਰੰਮਤ ਅਤੇ ਪਾਰਕਾਂ ਸਮੇਤ ਹਰੇਕ ਕੰਮ ਨੂੰ ਬਹੁਤ ਜਲਦੀ ਨਿਪਟਾਇਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ 16, 17, 18, 19 ਤੱਕ ਦੀ ਨਵੀਂ Update
ਮੌਕੇ 'ਤੇ ਪਹੁੰਚੇ ਚੀਫ ਐਡਮਿਨਿਸਟਰੇਟਰ ਨਿਤੀਸ਼ ਜੈਨ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਨਿਰਦੇਸ਼ਾਂ ਤਹਿਤ ਕਾਲੋਨੀਆਂ ਦੀਆਂ ਸਾਰੀਆਂ ਕਮੀਆਂ ਨੂੰ ਪਹਿਲ ਦੇ ਅਧਾਰ ’ਤੇ ਦੂਰ ਕੀਤਾ ਜਾਵੇਗਾ। ਇਸ ਮੌਕੇ ਅਰਬਨ ਅਸਟੇਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਘੁੰਮਣ ਅਤੇ ਹੋਰ ਅਹੁਦੇਦਾਰਾਂ ਨੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਚੇਅਰਮੈਨ ਰਮਨ ਬਹਿਲ ਦਾ ਹਾਰ ਪਾ ਕੇ ਸਵਾਗਤ ਕੀਤਾ ਅਤੇ ਨਾਲ ਹੀ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਕਲੋਨੀ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8