ਮੰਤਰੀ ਕਟਾਰੂਚੱਕ ਵਲੋਂ ਸਰਹੱਦੀ ਇਲਾਕੇ ਦੀਆਂ 48 ਨਵੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਤਕਸੀਮ

Sunday, Feb 16, 2025 - 11:18 AM (IST)

ਮੰਤਰੀ ਕਟਾਰੂਚੱਕ ਵਲੋਂ ਸਰਹੱਦੀ ਇਲਾਕੇ ਦੀਆਂ 48 ਨਵੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਤਕਸੀਮ

ਦੌਰਾਂਗਲਾ/ਬਮਿਆਲ (ਨੰਦਾ)- ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਲਈ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ ਵਿਧਾਨ ਸਭਾ ਹਲਕਾ ਭੋਆ , ਬਮਿਆਲ, ਅਤੇ ਤਾਰਾਗੜ ਹੌਰ ਪਿੰਡਾ ਦੀਆਂ 48 ਨਵੀਆਂ ਪੰਚਾਇਤਾਂ ਨੂੰ ਕਰੀਬ 2.50 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਤਕਸੀਮ ਕੀਤੇ। 

ਇਹ ਵੀ ਪੜ੍ਹੋ- ਡਿਪੋਰਟ ਹੋਏ ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚਦਿਆਂ ਹੀ ਮਿਲਣਗੀਆਂ ਸਹੂਲਤਾਂ, CM ਮਾਨ ਪਹੁੰਚੇ ਅੰਮ੍ਰਿਤਸਰ

ਪਿੰਡ ਕਟਾਰੂਚੱਕ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਇਕੱਤਰ ਹੋਏ ਸਮੂਹ ਸਰਪੰਚਾਂ ਅਤੇ ਪੰਚਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਪਿੰਡਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਗ੍ਰਾਂਟਾਂ ਦਿਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਅੱਜ ਪਿੰਡਾਂ ਵਿਚ ਮੁਢਲੀਆਂ ਸਹੂਲਤਾਂ ਦੇ ਵਿਕਾਸ ਲਈ ਕਰੀਬ 2.50 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਡਰਾਈ ਡੇਅ ਘੋਸ਼ਿਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News