ਕੈਬਨਿਟ ਮੰਤਰੀ ਕਟਾਰੂਚੱਕ ਨੇ ਸਕੂਲ ਨੂੰ ਮਿਡ-ਡੇ ਮੀਲ ਪ੍ਰਬੰਧਨ ਲਈ ਦਿੱਤੀ 3 ਲੱਖ ਰੁਪਏ ਦੀ ਗ੍ਰਾਂਟ

Sunday, Feb 16, 2025 - 05:37 PM (IST)

ਕੈਬਨਿਟ ਮੰਤਰੀ ਕਟਾਰੂਚੱਕ ਨੇ ਸਕੂਲ ਨੂੰ ਮਿਡ-ਡੇ ਮੀਲ ਪ੍ਰਬੰਧਨ ਲਈ ਦਿੱਤੀ 3 ਲੱਖ ਰੁਪਏ ਦੀ ਗ੍ਰਾਂਟ

ਬਮਿਆਲ (ਹਰਜਿੰਦਰ ਗੋਰਾਇਆ): ਸਰਹੱਦੀ  ਖੇਤਰ ਦੇ ਪਿੰਡ ਖੋਜਕੀਚੱਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਵਿਖੇ ਸਕੂਲ ਦਾ ਸਲਾਨਾ ਸਮਾਰੋਹ ਮਨਾਇਆ ਗਿਆ। ਇਸ ਮੋਕੇ ਤੇ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਸਮਾਰੋਹ ਵਿੱਚ ਪਹੁੰਚਣ 'ਤੇ ਸਮੂਹ ਇਲਾਕੇ ਦੇ ਸਰਪੰਚਾਂ, ਪੰਚਾਂ ਅਤੇ ਪ੍ਰਿੰਸੀਪਲ ਅਤੇ ਸਕੂਲ ਸਟਾਫ ਵੱਲੋਂ  ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਦਾ ਸਵਾਗਤ ਕੀਤਾ।

ਇਸ ਮੌਕੇ 'ਤੇ ਸੰਬੋਧਨ ਕਰਦਿਆਂ  ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਪ੍ਰਧਾਨਗੀ ਵਿੱਚ ਸਮੁੱਚੇ ਪੰਜਾਬ ਅੰਦਰ ਬਿਨ੍ਹਾਂ ਕਿਸੇ ਭੇਦਭਾਵ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਦੇ ਉਦੇਸ਼ ਨਾਲ ਪੂਰੇ ਪੰਜਾਬ ਅੰਦਰ ਮੁਫਤ ਸਿਹਤ ਸੇਵਾਵਾਂ ਅਤੇ ਚੰਗੀ ਸਿੱਖਿਆ ਪ੍ਰਣਾਲੀ 'ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ  ਅੱਜ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਚੁੱਕੀ ਹੈ ਅਤੇ ਪਹਿਲਾਂ ਨਾਲੋਂ ਹੁਣ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਸੰਖਿਆ ਵਿੱਚ ਵੀ ਵਾਧਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਪ੍ਰਣਾਲੀ ਅੰਦਰ ਵੱਖਰੇ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਜ਼ਿਲ੍ਹੇ ਅੰਦਰ ਚੱਲ ਰਹੇ 2 ਸਕੂਲ ਆਫ ਐਮੀਨੈਂਸ ਨੇ ਵੀ ਸਰਕਾਰੀ ਸਕੂਲਾਂ ਅੰਦਰ ਪੜ੍ਹਣ ਵਾਲੇ ਬੱਚਿਆਂ ਦੇ ਮਾਪਿਆਂ ਦੀ ਸੋਚ ਬਦਲੀ ਹੈ। ਪੰਜਾਬ ਸਰਕਾਰ ਨੇ ਸਰਕਾਰੀ ਸਕੂਲ (ਸਕੂਲ ਆਫ਼ ਐਮੀਨੈਂਸ) ਦੇ ਬੱਚਿਆਂ ਲਈ ਬੱਸਾਂ ਦੀ ਵਿਵਸਥਾ ਕੀਤੀ ਹੈ। ਸਕੂਲਾਂ ਅੰਦਰ ਵਿਦਿਆਰਥੀਆਂ ਨੂੰ ਵਰਦੀਆਂ, ਮੁਫਤ ਕਿਤਾਬਾਂ, ਮਿਡ-ਡੇ ਮੀਲ ਆਦਿ ਸਹੂਲਤਾਂ ਸਮੇਂ ਦੇ ਬਦਲਾਅ ਦੀ ਗਵਾਹੀ ਦਿੰਦੇ ਹਨ। ਸਮਾਰੋਹ ਦੌਰਾਨ ਕੈਬਨਿਟ ਮੰਤਰੀ ਪੰਜਾਬ  ਲਾਲ ਚੰਦ ਕਟਾਰੂਚੱਕ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਜਕੀਚੱਕ ਨੂੰ ਮਿਡ-ਡੇ ਮੀਲ ਲਈ 3 ਲੱਖ ਰੁਪਏ ਦਿੱਤੇ। ਇਸ ਤੋਂ ਇਲਾਵਾ ਪੰਜਾਬ ਬਾਰਡਰ ਯੂਥ ਕਲੱਬ ਨੂੰ ਕਬੱਡੀ ਮੈਚ ਕਰਵਾਉਂਣ ਲਈ 2 ਲੱਖ ਰੁਪਏ ਦਿੱਤੇ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਪੰਚ ਸਰਪੰਚ ਅਤੇ ਆਪ ਦੇ ਆਗੂ ਹਾਜ਼ਰ ਸਨ ।


 


author

Shivani Bassan

Content Editor

Related News