ਨਗਰ ਨਿਗਮ ਪਠਾਨਕੋਟ ਦੇ ਕਰੀਬ 441 ਕਰਮਚਾਰੀਆਂ ਨੂੰ ਮੰਤਰੀ ਕਟਾਰੂਚੱਕ ਨੇ ਦਿੱਤੇ ਆਫਰ ਲੈਟਰ
Monday, Jul 15, 2024 - 04:09 PM (IST)
 
            
            ਪਠਾਨਕੋਟ (ਆਦਿੱਤਿਆ)- ਨਗਰ ਨਿਗਮ ਪਠਾਨਕੋਟ ਦੇ ਕਰੀਬ 441 ਕਰਮਚਾਰੀ, ਜੋ ਲੰਮੇ ਸਮੇਂ ਤੋਂ ਆਊਟਸੋਰਸ ’ਤੇ ਕੰਮ ਕਰ ਰਹੇ ਹਨ, ਨੂੰ ਕੰਟਰੈਕਟ ’ਤੇ ਲਿਆ ਗਿਆ ਹੈ, ਜਿਨ੍ਹਾਂ ’ਚ ਕਰੀਬ 327 ਸਫਾਈ ਕਰਮਚਾਰੀ ਅਤੇ ਬਾਕੀ ਸੀਵਰਮੈਨ ਹਨ ਅਤੇ ਆਉਣ ਵਾਲੇ ਸਮੇਂ ’ਚ ਇਨ੍ਹਾਂ ਨੂੰ ਹੋਰ ਵੀ ਤਰੱਕੀ ਮਿਲੇਗੀ, ਹੁਣ ਇਹ ਕਰਮਚਾਰੀ ਠੇਕੇਦਾਰੀ ਪ੍ਰਣਾਲੀ ’ਚੋਂ ਨਿਕਲ ਕੇ ਸਰਕਾਰ ਦੇ ਦਾਇਰੇ ’ਚ ਆ ਗਏ ਹਨ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਨੇ ਨਗਰ ਨਿਗਮ ਪਠਾਨਕੋਟ ਵਿਖੇ ਆਯੋਜਿਤ ਸਮਾਰੋਹ ਦੌਰਾਨ ਕੀਤਾ।
ਇਹ ਵੀ ਪੜ੍ਹੋ-ਪੰਜਾਬ ਪੁਲਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, ਲਖਬੀਰ ਲੰਡਾ ਦੇ ਦੋ ਕਾਰਕੁੰਨ ਗ੍ਰਿਫ਼ਤਾਰ
ਇਸ ਸਮੇਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਾਰਪੋਰੇਸ਼ਨ ਪਠਾਨਕੋਟ ਦੇ ਅਧੀਨ ਆਊਟਸੋਰਸ ’ਤੇ ਕੰਮ ਕਰ ਰਹੇ ਸਫਾਈ ਸੇਵਕ ਅਤੇ ਸੀਵਰਮੈਨ, ਜੋ ਕਿ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਅੱਜ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੇ ਸਦਕਾ ਇਨ੍ਹਾਂ ਕਰਮਚਾਰੀਆਂ ਨੂੰ ਆਊਟਸੋਰਸ ਤੋਂ ਕੰਟਰੈਕਟ ’ਤੇ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਰੀਬ 441 ਕਰਮਚਾਰੀਆਂ ਨੂੰ ਆਫਰ ਲੈਟਰ ਵੰਡੇ ਗਏ ਹਨ।
ਇਹ ਵੀ ਪੜ੍ਹੋ- ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਅਜਾਇਬ ਘਰ 'ਚ ਗਜਿੰਦਰ ਸਿੰਘ, ਪੰਜਵੜ ਤੇ ਨਿੱਝਰ ਦੀਆਂ ਤਸਵੀਰਾਂ ਲਗਾਉਣ ਦੇ ਹੁਕਮ
ਇਸ ਮੌਕੇ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ, ਵਿਭੂਤੀ ਸ਼ਰਮਾ ਚੇਅਰਮੈਨ ਟੂਰਿਜਮ ਵਿਭਾਗ ਪੰਜਾਬ, ਪੰਨਾ ਲਾਲ ਭਾਟੀਆ ਮੇਅਰ ਨਗਰ ਨਿਗਮ ਪਠਾਨਕੋਟ, ਸਤੀਸ਼ ਮਹਿੰਦਰੂ ਚੇਅਰਮੈਨ ਦਾ ਹਿੰਦੂ ਕਾਰਪੋਰੇਟਿਵ ਬੈਂਕ ਪਠਾਨਕੋਟ ਅਤੇ ਹੋਰ ਪਾਰਟੀ ਕਾਰਜਕਰਤਾ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            