ਮੰਤਰੀ ਕਟਾਰੂਚੱਕ ਨੇ 38 ਲੱਖ ਦੀ ਲਾਗਤ ਨਾਲ ਤਿਆਰ ਹੋਈ ਸਕੂਲ ਦੀ ਬਿਲਡਿੰਗ ਦਾ ਕੀਤਾ ਉਦਘਾਟਨ

Saturday, Sep 07, 2024 - 02:17 PM (IST)

ਮੰਤਰੀ ਕਟਾਰੂਚੱਕ ਨੇ 38 ਲੱਖ ਦੀ ਲਾਗਤ ਨਾਲ ਤਿਆਰ ਹੋਈ ਸਕੂਲ ਦੀ ਬਿਲਡਿੰਗ ਦਾ ਕੀਤਾ ਉਦਘਾਟਨ

ਭੋਆ/ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਭੋਆ ਅਧੀਨ ਆਉਂਦੇ ਪਿੰਡ ਲਾਹੜੀ ਵਿਖੇ ਕਰੀਬ 38 ਲੱਖ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਸਕੂਲ ਦੀ ਨਵੀਂ ਬਿਲਡਿੰਗ ਦਾ ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਦਾ ਮਿਆਰ ਨੂੰ ਉੱਚਾ ਚੁੱਕਣ ਲਈ ਹਰੇਕ ਇਲਾਕੇ ਅੰਦਰ ਸਿੱਖਿਆ ਦੇ ਸਧਾਰ ਨੂੰ ਮੁੱਖ ਰੱਖਦੇ ਹੋਏ ਸਕੂਲਾਂ ਦੀ ਬਣਤਰ ਵਿੱਚ ਵੱਡੇ ਪੱਧਰ 'ਤੇ ਸੁਧਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਸਪਾ ਸੈਂਟਰਾਂ ’ਤੇ ਕਾਰਵਾਈ ਲਈ ਪੁਲਸ ਨੇ ਬਣਾਇਆ ਸਪੈਸ਼ਲ ਸੈੱਲ, ਵੱਖਰੇ ਤਰੀਕੇ ਲਿਆ ਜਾ ਰਿਹਾ ਐਕਸ਼ਨ

ਅੱਜ ਇਹ ਮੇਰੇ ਆਪਣੇ ਹਲਕਾ ਦੇ ਭੋਆ ਅਧੀਨ ਆਉਂਦੇ ਪਿੰਡ ਲਾਹੜੀ ਦੇ ਸਰਕਾਰੀ ਸਕੂਲ ਦੀ ਬਿਲਡਿੰਗ ਜੋ ਕਰੀਬ 38 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਕੀਤੀ ਗਈ ਹੈ ਉਸ ਦਾ ਅੱਜ ਉਦਘਾਟਨ ਕਰ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਮੁੱਖ ਉਪਰਾਲਾ ਹੈ ਕਿ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਿੱਖਿਆ ਵਿੱਚ ਸੁਧਾਰ ਲਿਆਉਣ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ ਤਾਂ ਕਿ ਪੰਜਾਬ ਦੀ ਨੌਜਵਾਨ ਪੀੜੀ ਨੂੰ ਸਿੱਖਿਆ ਵਿੱਚ ਵੱਡੇ ਪੱਧਰ 'ਤੇ ਸੁਧਾਰ ਮਿਲ ਸਕੇ ਅਤੇ ਆਮ ਲੋਕ ਵੀ ਵਧੀਆ ਸਿੱਖਿਆ ਹਾਸਲ ਕਰ ਸਕਣ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦਾ ਡਿੱਗਿਆ ਲੈਂਟਰ, ਕਈ ਸ਼ਰਧਾਲੂਆਂ ਦੇ ਫ਼ਸੇ ਹੋਣ ਦਾ ਖ਼ਦਸ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News