ਮੰਤਰੀ ਕਟਾਰੂਚੱਕ ਨੇ ਸਰਹੱਦੀ ਖ਼ੇਤਰ ਦੇ ਪਿੰਡਾਂ ''ਚ 1 ਕਰੋੜ ਤੋਂ ਵੱਧ ਦੀ ਲਾਗਤ ਵਾਲੇ ਵਾਟਰ ਸਪਲਾਈ ਦਾ ਕੀਤਾ ਉਦਘਾਟਨ

Sunday, Jan 28, 2024 - 06:29 PM (IST)

ਮੰਤਰੀ ਕਟਾਰੂਚੱਕ ਨੇ ਸਰਹੱਦੀ ਖ਼ੇਤਰ ਦੇ ਪਿੰਡਾਂ ''ਚ 1 ਕਰੋੜ ਤੋਂ ਵੱਧ ਦੀ ਲਾਗਤ ਵਾਲੇ ਵਾਟਰ ਸਪਲਾਈ ਦਾ ਕੀਤਾ ਉਦਘਾਟਨ

ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੌਰਾਇਆ)- ਅੱਜ ਸਰਹੱਦੀ ਖੇਤਰ ਦੇ ਪਿੰਡ ਬਨਕੌਰ ਅਤੇ ਮਾਜਰਾ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ 1 ਕਰੋੜ 17 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਵਾਟਰ ਸਪਲਾਈ ਦੀਆਂ ਟੈਂਕੀਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਪੰਜਾਬ ਸਰਕਾਰ ਦਾ ਉਪਰਾਲਾ ਹੈ ਕਿ ਹਰੇਕ ਇਲਾਕੇ ਦੇ ਪਿੰਡਾਂ ਵਿਚ ਸ਼ੁੱਧ ਪਾਣੀ ਮੁਹਇਆ ਹੋ ਸਕੇ। ਉਨ੍ਹਾਂ ਦੱਸਿਆ ਕਿ ਇੰਨਾਂ ਟੈਕੀਆਂ ਦੀ ਪਾਣੀ ਦੀ ਸਮਰੱਥਾ 50 ਹਜ਼ਾਰ ਲੀਟਰ ਦੀ ਹੋਵੇਗੀ ਤਾਂ ਕਿ ਹਰ ਸਮੇਂ ਲੋਕਾਂ ਨੂੰ ਸ਼ੁੱਧ ਪਾਣੀ ਮਿਲ ਸਕੇ।

 ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਹੈਰੀਟੇਜ ਸਟਰੀਟ ਪ੍ਰੀ-ਵੈਡਿੰਗ ਸ਼ੂਟ ਲਈ ਬਣੀ ਹੌਟਸਪੌਟ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਕ ਸਰਕਲਪ ਹੈ ਕਿ ਪੰਜਾਬ ਦੇ ਵਿਕਾਸ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ ਤਾਂ ਕਿ ਪੰਜਾਬ ਇਕ ਰੰਗਲਾ ਪੰਜਾਬ ਬਣਾਇਆ ਜਾਵੇ,  ਜਿਸ ਤਹਿਤ ਪੂਰੇ ਪੰਜਾਬ ਅੰਦਰ ਵਿਕਾਸ ਦੇ ਕਾਰਜ ਪੂਰੇ ਜ਼ੋਰਾਂ ਨਾਲ ਚੱਲ ਰਹੇ ਹਨ,  ਇਸ ਸਰਹੱਦੀ ਖੇਤਰ ਲਈ ਇਹ ਅੱਜ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ ਹੈ। ਉਨ੍ਹਾਂ ਕਿਹਾ ਆਉਣ ਵਾਲੇ ਸਮੇਂ ਅੰਦਰ ਸਰਹੱਦੀ ਖੇਤਰ ਅੰਦਰ ਹੋਰ ਵੀ ਕਈ ਵਿਕਾਸ ਦੇ ਕੰਮ ਕੀਤੇ ਜਾਣਗੇ। ਇਸ ਮੌਕੇ ਵੱਡੀ ਗਿਣਤੀ ਵਿਚ 'ਆਪ' ਆਗੂ ਤੇ ਪ੍ਰਸ਼ਾਸਨ ਅਧਿਕਾਰੀ ਹਾਜ਼ਰ ਸਨ। 

ਇਹ ਵੀ ਪੜ੍ਹੋ : ਅਣਪਛਾਤੇ ਵਿਅਕਤੀ ਵੱਲੋਂ ਮਹਿਲਾ ਵਧੀਕ ਸੈਸ਼ਨ ਜੱਜ ’ਤੇ ਹਮਲਾ, ਡਟ ਕੇ ਮੁਕਾਬਲਾ ਕਰਨ ’ਤੇ ਮੁਲਜ਼ਮ ਹੋਇਆ ਫ਼ਰਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News